ਝੋਨੇ ਦੀ ਸਰਕਾਰੀ ਖ਼ਰੀਦ: ਕਿਸਾਨਾਂ ਨੂੰ 396 ਕਰੋੜ 27 ਲੱਖ ਰੁਪਏ ਦੀ ਅਦਾਇਗੀ ਕੀਤੀ: ਡੀਸੀ

ਮੰਡੀਆਂ ਵਿੱਚ ਹੁਣ ਤੱਕ 2 ਲੱਖ 22 ਹਜ਼ਾਰ 720 ਮੀਟਰਿਕ ਟਨ ਝੋਨਾ ਪੁੱਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਮੰਡੀਆਂ ਅਤੇ ਆਰਜ਼ੀ ਖ਼ਰੀਦ ਕੇਂਦਰਾਂ ਵਿੱਚ ਹੁਣ ਤੱਕ 2 ਲੱਖ 22 ਹਜ਼ਾਰ 720 ਮੀਟਰਿਕ ਟਨ ਝੋਨਾ ਪੁੱਜਿਆ ਹੈ ਅਤੇ ਸਰਕਾਰੀ ਖ਼ਰੀਦ ਏਜੰਸੀਆਂ ਰਾਹੀਂ ਕਿਸਾਨਾਂ ਦੀ ਸਾਰੀ ਫਸਲ ਖ਼ਰੀਦੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਝੋਨੇ ਦੀ ਸਰਕਾਰੀ ਖ਼ਰੀਦ ਬਦਲੇ ਕਿਸਾਨਾਂ ਨੂੰ ਹੁਣ ਤੱਕ 396 ਕਰੋੜ 27 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਬਾਕੀ ਰਹਿੰਦੀ ਨਾ ਮਾਤਰ ਰਾਸ਼ੀ ਵੀ ਜਲਦੀ ਹੀ ਰਿਲੀਜ਼ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੇ ਝੋਨੇ ’ਚੋਂ 2 ਲੱਖ 19 ਹਜ਼ਾਰ 018 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ ਅਤੇ ਕਿਸੇ ਵੀ ਕਿਸਾਨ ਨੂੰ ਝੋਨਾ ਵੇਚਣ ਅਤੇ ਪੈਸਿਆਂ ਦੀ ਅਦਾਇਗੀ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨਾ ਸਾੜਨ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ, ਉੱਥੇ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਨੁੱਖ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਹੀ ਨਹੀਂ ਜਿਹੜੇ ਖੇਤਾਂ ਵਿੱਚ ਪਰਾਲੀ ਜਾਂ ਹੋਰ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਿਆਂ ਜਾਂਦਾ ਹੈ, ਉਨ੍ਹਾਂ ਖੇਤਾਂ ਵਿੱਚ ਅਗਲੀ ਫਸਲ ਦਾ ਝਾੜ ਵੀ ਕਾਫੀ ਘੱਟ ਨਿਕਲਦਾ ਹੈ।

Load More Related Articles
Load More By Nabaz-e-Punjab
Load More In General News

Check Also

Punjab Police Arrests Four Operatives Of Landa Module After Brief Encounter; Two Grenades, Two Pistols Recovered

Punjab Police Arrests Four Operatives Of Landa Module After Brief Encounter; Two Grenades,…