ਝੋਨੇ ਦੀ ਖ਼ਰੀਦ: ਕਿਸਾਨਾਂ ਨੂੰ 266 ਕਰੋੜ 32 ਲੱਖ ਰੁਪਏ ਦੀ ਕੀਤੀ ਅਦਾਇਗੀ: ਡੀਸੀ

ਅਨਾਜ ਮੰਡੀਆਂ ਅਤੇ ਆਰਜ਼ੀ ਖ਼ਰੀਦ ਕੇਂਦਰਾਂ ਵਿੱਚ 1 ਲੱਖ 69 ਹਜ਼ਾਰ 290 ਮੀਟਰਿਕ ਟਨ ਝੋਨੇ ਦੀ ਆਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਝੋਨੇ ਦੀ ਨਿਰਵਿਘਨ ਸਰਕਾਰੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਸਮੇਤ 27 ਆਰਜ਼ੀ ਖ਼ਰੀਦ ਕੇਂਦਰ ਸਥਾਪਿਤ ਕੀਤੇ ਹੋਏ ਹਨ ਅਤੇ ਕਿਸਾਨਾਂ ਨੂੰ ਝੋਨਾ ਵੇਚਣ ਲਈ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੇ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਹੁਣ ਤੱਕ ਮੰਡੀਆਂ ਵਿੱਚ 1 ਲੱਖ 69 ਹਜ਼ਾਰ 290 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ’ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 1 ਲੱਖ 69 ਹਜ਼ਾਰ 210 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ 1 ਲੱਖ 46 ਹਜ਼ਾਰ 300 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਹੁਣ ਤੱਕ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖ਼ਰੀਦੇ ਗਏ ਝੋਨੇ ਬਦਲੇ ਕਿਸਾਨਾਂ ਨੂੰ 319 ਕਰੋੜ 12 ਲੱਖ ਰੁਪਏ ਦੀ ਰਾਸ਼ੀ ’ਚੋਂ 266 ਕਰੋੜ 32 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀ ਰਾਸ਼ੀ ਵੀ ਛੇਤੀ ਰਿਲੀਜ਼ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਨੇ 43 ਹਜ਼ਾਰ 574 ਮੀਟਰਿਕ ਟਨ, ਮਾਰਕਫੈੱਡ ਨੇ 61 ਹਜ਼ਾਰ 305 ਮੀਟਰਿਕ ਟਨ, ਪਨਸਪ ਨੇ 30 ਹਜ਼ਾਰ 180 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 20 ਹਜ਼ਾਰ 959 ਮੀਟਰਿਕ ਟਨ ਅਤੇ ਐਫ਼ਸੀਆਈ ਨੇ 13 ਹਜ਼ਾਰ 8 ਮੀਟਰਿਕ ਟਨ ਝੋਨਾ ਖ਼ਰੀਦਿਆਂ ਗਿਆ ਹੈ ਜਦੋਂਕਿ ਵਾਪਰੀਆਂ ਨੇ 184 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਡੀਸੀ ਨੇ ਅਧਿਕਾਰੀਆਂ ਨੂੰ ਸਖ਼ਤੀ ਨਾਲ ਆਖਿਆ ਕਿ ਝੋਨੇ ਦੀ ਸਰਕਾਰੀ ਖ਼ਰੀਦ, ਬਾਰਦਾਨਾ, ਆਵਾਜਾਈ ਸਾਧਨਾ ਅਤੇ ਮਜ਼ਦੂਰਾਂ ਦਾ ਪ੍ਰਬੰਧ ਕਰਨ ਵਿੱਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…