ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਅੱਜ ਹੋਈ 15561633 ਟਨ ਝੋਨੇ ਦੀ ਖ਼ਰੀਦ

ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ ’ਚ ਹੁਣ ਤੱਕ 1 ਲੱਖ 51 ਹਜ਼ਾਰ 259 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ: ਡੀਸੀ ਸਪਰਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਨਵੰਬਰ:
ਪੰਜਾਬ ਰਾਜ ਵਿੱਚ ਅੱਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵੱਲੋਂ ਸ਼ਾਮ ਤੱਕ ਕੁੱਲ 15561633 ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਵਿੱਚ 6 ਨਵੰਬਰ ਦੇ ਦਿਨ ਕੀਤੀ ਗਈ 299998 ਟਨ ਝੋਨੇ ਦੀ ਖਰੀਦ ਵੀ ਸ਼ਾਮਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ 15561633 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 15317279 ਟਨ ਝੋਨੇ (98.4 ਫੀਸਦੀ) ਜਦਕਿ ਮਿਲ ਮਾਲਕਾਂ ਨੇ 244354 ਟਨ (1.6 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ। ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 5138282 ਟਨ (33.0 ਫੀਸਦੀ), ਮਾਰਕਫੈੱਡ 3442090 ਟਨ (22.1 ਫੀਸਦੀ), ਪਨਸਪ 3296798 ਟਨ (21.2 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ 1551634 ਟਨ (10.0 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 1550281 ਟਨ (10.0 ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 338194 ਟਨ (2.2 ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ।
ਉਧਰ, ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੀਆਂ 12 ਮੰਡੀਆਂ ਵਿੱਚ ਹੁਣ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1 ਲੱਖ 51 ਹਜ਼ਾਰ 259 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਕਿਸਾਨਾਂ ਨੂੰ 232 ਕਰੋੜ 60 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 7 ਕਰੋੜ 83 ਲੱਖ ਦੀ ਬਕਾਇਆ ਰਾਸ਼ੀ ਵੀ ਤੁਰੰਤ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੋਂ ਸਰਕਾਰੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 77 ਹਜ਼ਾਰ 075 ਮੀਟਰਿਕ ਟਨ ਤੋਂ ਵੱਧ ਝੋਨੇ ਦੀ ਫਸਲ ਪੁੱਜਣ ਦੀ ਆਸ ਹੈ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ ਖਰੀਦੇ ਗਏ ਝੋਨੇ ’ਚੋਂ ਪਨਗਰੇਨ ਨੇ 54 ਹਜ਼ਾਰ 635 ਮੀਟਰਿਕ ਟਨ, ਮਾਰਕਫੈੱਡ ਨੇ 26 ਹਜ਼ਾਰ 406 ਮੀਟਰਿਕ ਟਨ, ਪਨਸਪ ਨੇ 28 ਹਜ਼ਾਰ 522 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 10 ਹਜ਼ਾਰ 913 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 23 ਹਜ਼ਾਰ 887 ਮੀਟਰਿਕ ਟਨ, ਐਫਸੀਆਈ ਵੱਲ 6848 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 48 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਬਾਕੀ ਫਸਲ ਦੀ ਲੀਫਟਿੰਗ ਵਿੱਚ ਤੇਜ਼ੀ ਲਿਆਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।
ਡੀਸੀ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਕਰ ਰਹੀਆਂ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਸੁੱਕਾ ਝੋਨਾ ਖਰੀਦਣ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਕਰਨ ਅਤੇ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਅਤੇ ਛੁੱਟੀ ਵਾਲੇ ਦਿਨਾਂ ਵਿੱਚ ਵੀ ਖ਼ਰੀਦ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀਮਤੀ ਸਪਰਾ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਹੀ ਆਉਣ ਅਤੇ ਦੇਰ ਸ਼ਾਮ 7 ਤੋਂ ਲੈ ਕੇ ਅਗਲੇ ਦਿਨ ਸਵੇਰੇ 9 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨਾ ਨਾ ਕੱਟਿਆਂ ਜਾਵੇ ਕਿਉਂਕਿ ਰਾਤ ਨੂੰ ਤਰੇਲ ਪੈਣ ਕਾਰਨ ਝੋਨੇ ਦੀ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਨਾ ਸਾੜਨ ਅਤੇ ਝੋਨੇ ਦੀ ਰਹਿੰਦ ਖੂੰਹਦ ਨੂੰ ਵੀ ਅੱਗ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…