ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਝੋਨਾ ਉਦਪਾਦਕਾਂ ਨੂੰ ਪ੍ਰਤੀ ਏਕੜ 40 ਹਜ਼ਾਰ ਰੁਪਏ ਵੱਧ ਮਿਲਣਗੇ: ਜਾਖੜ

ਨਬਜ਼-ਏ-ਪੰਜਾਬ ਬਿਊਰੋ, ਗੁਰਦਾਸਪੁਰ, 9 ਅਕਤੂਬਰ:
ਗੁਰਦਾਸਪੁਰ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਝੋਨੇ ਦੇ ਮੌਜੂਦਾ ਉੱਚ ਭਾਅ ਦੇ ਚਲਦੇ ਹੋਏ ਇਸ ਸਾਲ ਸੂਬੇ ਦੇ ਕਿਸਾਨਾਂ ਨੂੰ 40 ਹਜ਼ਾਰ ਰੁਪਏ ਪ੍ਰਤੀ ਏਕੜ ਵੱਧ ਪ੍ਰਾਪਤ ਹੋਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਨੂੰ ਲਾਹੇਵੰਦ ਬਣਾਉਣ ਅਤੇ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦ ਲਈ ਢੁੱਕਵੇਂ ਭਾਅ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕਰਦੇ ਹੋਏ ਸ੍ਰੀ ਜਾਖੜ ਨੇ ਕਿਹਾ ਕਿ ਝੋਨੇ ਦੀ 1509 ਕਿਸਮ ਪਿਛਲੇ ਸਾਲ 900 ਰੁਪਏ ਪ੍ਰਤੀ ਕੁਇੰਟਲ ਵਿਕੀ ਸੀ ਜਦਕਿ ਇਸ ਸਾਲ 2600 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਭਾਅ ਮਿਲ ਰਿਹਾ ਹੈ। ਇਸੇ ਤਰ੍ਹਾਂ ਹੀ ਝੋਨੇ ਦੀ 1121 ਕਿਸਮ ਪਿਛਲੇ ਸਾਲ 1400 ਰੁਪਏ ਪ੍ਰਤੀ ਕੁਇੰਟਲ ਵਿਕੀ ਸੀ ਜਦਕਿ ਇਸ ਸਾਲ ਇਸ ਦਾ ਭਾਅ 3500 ਰੁਪਏ ਪ੍ਰਤੀ ਕੁਇੰਟਲ ਮਿਲਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀਆਂ ਉੱਚ ਦਰਾਂ ਦੇ ਨਤੀਜੇ ਵਜੋਂ ਪੰਜਾਬ ਦੇ ਕਿਸਾਨਾਂ ਨੂੰ ਵਾਧੂ ਲਾਭ ਹੋਵੇਗਾ।
ਸ੍ਰੀ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਨੇ ਕੇਂਦਰ ਵੱਲੋਂ ਨਗਦ ਹੱਦ ਕਰਜ਼ਾ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਭੁਗਤਾਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜਾਖੜ ਨੇ ਇਸ ਖਿੱਤੇ ਦੇ ਹੋਰਨਾਂ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਦਾ ਝੋਨੇ ਦੇ ਮੌਜੂਦਾ ਸੀਜ਼ਨ ਵਾਸਤੇ ਬਿਨਾਂ ਅੜਚਣ ਖਰੀਦ ਨੂੰ ਯਕੀਨੀ ਬਣਾਉਣ ਲਈ ਪ੍ਰਬੰਧ ਕਰਨ ਵਾਸਤੇ ਧੰਨਵਾਦ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਖਰੀਦ ਏਜੰਸੀਆਂ ਵੱਲੋਂ ਝੋਨਾ ਚੁੱਕਣ ਤੋਂ 48 ਘੰਟੇ ਦੇ ਅੰਦਰ ਉਨ੍ਹਾਂ ਨੂੰ ਭੁਗਤਾਨ ਯਕੀਨੀ ਬਣਾਇਆ ਜਾਵੇਗਾ।

Load More Related Articles
Load More By Nabaz-e-Punjab
Load More In Agriculture & Forrest

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…