ਪਹਿਲਗਾਮ ਅੱਤਵਾਦੀ ਹਮਲਾ:ਕਸ਼ਮੀਰੀ ਵਿਦਿਆਰਥੀਆਂ ਨੇ ਕੀਤਾ ਰੋਸ ਮਾਰਚ

ਭਾਜਪਾ ਆਗੂਆਂ ਤੇ ਵਰਕਰਾਂ ਨੇ ਵੀ ਕੀਤੀ ਰੋਸ ਮਾਰਚ ਵਿੱਚ ਸ਼ਿਰਕਤ

ਨਬਜ਼-ਏ-ਪੰਜਾਬ, ਮੁਹਾਲੀ, 25 ਅਪਰੈਲ:
ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿਰੁੱਧ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਦੀ ਅਗਵਾਈ ਹੇਠ ਅੱਜ ਕਾਲਜ ਮੈਨੇਜਮੈਂਟ, ਸਮੂਹ ਸਟਾਫ਼ ਅਤੇ ਹੋਰਨਾਂ ਵਿਦਿਆਰਥੀਆਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਮ੍ਰਿਤਕ ਸੈਲਾਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਦਿਆਰਥੀਆਂ ਨੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਵੀ ਲਗਾਏ। ਉਨ੍ਹਾਂ ਨੇ ਅੱਤਵਾਦੀਆਂ ਅਤੇ ਪਾਕਿਸਤਾਨ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਇਹ ਹਮਲਾ ਕਸ਼ਮੀਰੀਅਤ ਦੇ ਖ਼ਿਲਾਫ਼ ਹੈ ਅਤੇ ਨਿਰਦੋਸ਼ ਲੋਕਾਂ ਦੀ ਹੱਤਿਆ ਬਰਦਾਸ਼ਤ ਯੋਗ ਨਹੀਂ ਹੈ। ਉਨ੍ਹਾਂ ਨੇ ਭਾਰਤ ਅਤੇ ਜੰਮੂ-ਕਸ਼ਮੀਰ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਇਸ ਮੌਕੇ ਕਾਲਜ ਦੇ ਚੇਅਰਮੈਨ ਅਤੇ ਭਾਜਪਾ ਵਪਾਰ ਮੰਡਲ ਦੇ ਪ੍ਰਧਾਨ ਸੁੰਦਰ ਲਾਲ ਅਗਰਵਾਲ, ਉਨ੍ਹਾਂ ਦੀ ਪਤਨੀ ਸੰਗੀਤਾ ਰਾਣੀ, ਪੁੱਤਰ ਕਾਰਤਿਕ ਅਗਰਵਾਲ, ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ, ਸੀਨੀਅਰ ਆਗੂ ਅਸ਼ੋਕ ਝਾਅ, ਸ਼ਲਿੰਦਰ ਆਨੰਦ ਅਤੇ ਹੋਰ ਆਗੂ ਵੀ ਰੋਸ ਪ੍ਰਦਰਸ਼ਨ ਦਾ ਹਿੱਸਾ ਬਣੇ। ਉਨ੍ਹਾਂ ਸਾਰਿਆਂ ਨੇ ਅੱਤਵਾਦੀ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰ ਅਤੇ ਰਾਜ ਸਰਕਾਰ ਤੋਂ ਤੁਰੰਤ ਮਿਸਾਲੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਇਸ ਹਮਲੇ ਦਾ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹਾ ਕਦਮ ਚੁੱਕਣ ਦੀ ਹਿੰਮਤ ਨਾ ਕਰੇ।

Load More Related Articles

Check Also

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’ ਸੀਐਮ ਦੀ ਯੋਗਸ਼ਾਲਾ ਦਾ ਲੋ…