Share on Facebook Share on Twitter Share on Google+ Share on Pinterest Share on Linkedin ਸਿਵਲ ਹਸਪਤਾਲ ਵਿੱਚ ਪਾਰਕਿੰਗ ਫੀਸ ਬੰਦ ਕਰਵਾਈ ਜਾਵੇ: ਪਰਮਦੀਪ ਬੈਦਵਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਗਸਤ: ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਸਿਵਲ ਸਰਜਨ ਮੁਹਾਲੀ ਅਤੇ ਸਰਕਾਰੀ ਸਿਵਲ ਹਸਪਤਾਲ ਫੇਜ 6 ਦੇ ਐਸਐਮਓ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਹਸਪਤਾਲ ਵਿਚ ਲਈ ਜਾਂਦੀ ਪਾਰਕਿੰਗ ਫੀਸ ਮਾਫ ਕੀਤੀ ਜਾਵੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬੈਦਵਾਨ ਨੇ ਕਿਹਾ ਕਿ ਫੇਜ਼-6 ਦੇ ਸਿਵਲ ਹਸਪਤਾਲ ਵਿਚ ਪਾਰਕਿੰਗ ਫੀਸ ਬਹੁਤ ਜ਼ਿਆਦਾ ਹੈ, ਜਦੋਂ ਕਿ ਸੈਕਟਰ-16, ਸੈਕਟਰ-32 ਚੰਡੀਗੜ੍ਹ ਅਤੇ ਹੋਰ ਸਰਕਾਰੀ ਹਸਪਤਾਲਾਂ ਵਿਚ ਪਾਰਕਿੰਗ ਦੀ ਕੋਈ ਫੀਸ ਨਹੀਂ ਹੈ। ਉਹਨਾਂ ਕਿਹਾ ਕਿ ਇਸ ਹਸਪਤਾਲ ਵਿਚ ਆਮ ਲੋਕ ਹੀ ਇਲਾਜ ਕਰਵਾਉਣ ਆਉਂਦੇ ਹਨ ਜੇ ਕਰ ਉਹਨਾਂ ਕੋਲ ਜ਼ਿਆਦਾ ਪੈਸੇ ਹੋਣ ਤਾਂ ਉਹ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਇਲਾਜ ਕਰਵਾ ਸਕਦੇ ਹਨ ਪਰ ਘੱਟ ਆਮਦਨ ਹੋਣ ਕਾਰਨ ਹੀ ਉਹ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਆਉੱਦੇ ਹਨ। ਉਹਨਾਂ ਕਿਹਾ ਕਿ ਇਸ ਹਸਪਤਾਲ ਵਿਚ ਲਈ ਜਾਂਦੀ ਪਾਰਕਿੰਗ ਫੀਸ ਲੋਕਾਂ ਉਪਰ ਬੋਝ ਹੈ ਅਤੇ ਲੋਕ ਪਾਰਕਿੰਗ ਕਰਨ ਪਿੱਛੇ ਲੜਾਈ ਝਗੜਾ ਵੀ ਕਰਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਕਈ ਲੋਕ ਪਾਰਕਿੰਗ ਫੀਸ ਤੋ ਬਚਣ ਲਈ ਸੜਕ ਉਪਰ ਹੀ ਵਾਹਨ ਖੜੇ ਕਰ ਦਿੰਦੇ ਹਨ। ਜਿਸ ਕਰਕੇ ਆਵਾਜਾਈ ਵਿਚ ਵੀ ਵਿਘਨ ਪੈਂਦਾ ਹੈ। ਉਹਨਾਂ ਮੰਗ ਕੀਤੀ ਕਿ ਸਿਵਲ ਹਸਪਤਾਲ ਵਿਚ ਪਾਰਕਿੰਗ ਫੀਸ ਲੈਣੀ ਬੰਦ ਕੀਤੀ ਜਾਵੇ। ਇਸ ਮੌਕੇ ਗੁਰਮੀਤ ਸਿੰਘ, ਨਾਜਰ ਸਿੰਘ, ਲਖਬੀਰ ਸਿੰਘ, ਪ੍ਰਭਜੀਤ ਸਿੰਘ, ਜਗਜੀਤ ਸਿੰਘ, ਗੁਰਜੀਤ ਸਿੰਘ ਮਾਮਾ, ਸਿਮਰਨ ਬੈਦਵਾਨ, ਅਵਤਾਰ ਸਿੰਘ, ਹਰਦੀਪ ਸਿੰਘ, ਜੰਗ ਸਿੰਘ, ਰਣਜੀਤ ਸਿੰਘ, ਰਣਜੀਤ ਸਿੰਘ, ਪਰਮਿੰਦਰ ਸਿੰਘ, ਗੁਰਵਿੰਦਰ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ