ਤਰਕਸ਼ੀਲ ਸੁਸਾਇਟੀ ਦੇ ਵਿਗਿਆਨ ਮੰਚ ਵੱਲੋਂ ਅੰਧ-ਵਿਸ਼ਵਾਸਾਂ ਵਿਰੁੱਧ ਪੇਂਟਿੰਗ ਮੁਕਾਬਲੇ

ਜ਼ਿਲ੍ਹਾ ਪੱਧਰੀ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਦਾ ਕੀਤਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਕਤੂਬਰ:
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੁਹਾਲੀ ਵੱਲੋਂ ਬਣਾਏ ਗਏ ਵਿਗਿਆਨ ਮੰਚ ਵੱਲੋਂ ਅੱਜ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਆਗੂਆਂ ਨੇ ਵਿਦਿਆਰਥੀਆਂ ਦੀ ਅੰਧ-ਵਿਸ਼ਵਾਸਾਂ ਨੂੰ ਤਰਕਾਂ ਨਾਲ ਰੱਦ ਕਰਨ ਅਤੇ ਸੋਚਣ ਢੰਗ ਵਿਗਿਆਨਿਕ ਬਣਾਉਣ ਲਈ ਅਪੀਲ ਕੀਤੀ। ਅੱਜ ਇੱਥੇ ਗੱਲਬਾਤ ਕਰਦਿਆਂ ਤਰਕਸ਼ੀਲ ਆਗੂ ਜਰਨੈਲ ਕ੍ਰਾਂਤੀ, ਲੈਕਚਰਾਰ ਸੁਰਜੀਤ ਸਿੰਘ ਮੁਹਾਲੀ ਅਤੇ ਜਸਵੰਤ ਸਿੰਘ ਮੁਹਾਲੀ ਨੇ ਦੱਸਿਆ ਕਿ ਵਿਗਿਆਨ ਮੰਚ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਆਨ ਲਾਈਨ ਪੇਂਟਿੰਗ ਮੁਕਾਬਲੇ ਕਰਵਾਏ ਗਏ ਸਨ ਜਿਸ ਦਾ ਵਿਸ਼ਾ ਸਮਾਜ ਵਿੱਚ ਪਾਏ ਜਾਂਦੇ ਅੰਧਵਿਸ਼ਵਾਸ਼ਾਂ ਵਿਰੁੱਧ ਜਾਗਰੂਕ ਕਰਨਾ ਸੀ।
ਆਗੂਆਂ ਨੇ ਦੱਸਿਆ ਕਿ ਇਹ ਮੁਕਾਬਲੇ ਸਿਰਫ਼ ਮੁਹਾਲੀ ਜਿਲੇ ਦੇ ਸਕੂਲਾਂ ਵਾਸਤੇ ਹੀ ਸਨ। ਮੁਕਾਬਲੇ ਵਿੱਚ ਜਿਲਾ ਮੋਹਾਲੀ ਦੇ ਵੱਖ ਵੱਖ ਸਕੂਲਾਂ ਦੇ 88 ਵਿਦਿਆਰਥੀਆਂ ਨੇ ਹਿੱਸਾ ਲਿਆ। ਪਹਿਲੀ ਤੋਂ ਅੱਠਵੀਂ ਤੱਕ ਦੇ ਵਰਗ ਵਿੱਚ ਸਰਕਾਰੀ ਹਾਈ ਸਕੂਲ ਗਾਜੀਪੁਰ ਦੇ ਵਿਦਿਆਰਥੀ ਸ਼ੁਭਨੀਤ ਸਿੰਘ ਨੇ ਪਹਿਲੀ, ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ ਦੂਜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਪੁਰਾ ਦੀ ਵਿਦਿਆਰਥਣ ਨਵਨਿੰਦਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਰਗ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੀ ਵਿਦਿਆਰਥਣ ਅਦਿੱਤੀ ਬਾਂਸਲ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਪੁਰਾ ਦੀ ਵਿਦਿਆਰਥਣ ਨਰਿੰਦਰ ਕੌਰ ਨੇ ਦੂਜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟਾ ਸਿੰਘ ਵਾਲਾ ਦੇ ਵਿਦਿਆਰਥਣ ਨਵਗੀਤ ਸੋਢੀ ਅਤੇ ਸਰਕਾਰੀ ਹਾਈ ਸਕੂਲ ਛੱਤ ਦੀ ਵਿਦਿਆਰਥਣ ਨਿਕਿਤਾ ਨੇ ਸਾਂਝੇ ਰੂਪ ਵਿੱਚ ਤੀਜਾ ਸਥਾਨ ਹਾਸਿਲ ਕੀਤਾ।
ਜੇਤੂ ਵਿਦਿਆਰਥੀਆਂ ਨੂੰ ਸਨਮਾਨ ਦੇ ਨਾਲ-ਨਾਲ ਕਿਤਾਬਾਂ ਅਤੇ ਵਿਗਿਆਨਿਕ ਰਸਾਲੇ ਤਰਕਸ਼ੀਲ ਦੀ ਇੱਕ ਸਾਲ ਲਈ ਮੁਫਤ ਮੈਂਬਰਸ਼ਿਪ ਵੀ ਦਿੱਤੀ ਗਈ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਆਗੂਆਂ ਨੇ ਸਮੂਹ ਵਿਦਿਆਰਥੀਆਂ ਦੇ ਅਧਿਆਪਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਮਾਪੇ, ਅਧਿਆਪਕਾਂ ਸਮੇਤ ਸੰਸਥਾ ਦੇ ਨੁਮਾਇੰਦੇ ਗੋਰਾ ਹੁਸ਼ਿਆਰਪੁਰੀ, ਜਸਵਿੰਦਰ ਸਿੰਘ, ਇਕਬਾਲ ਸਿੰਘ, ਗੁਰਤੇਜ ਸਿੰਘ ਅਤੇਸ਼ਮਸ਼ੇਰ ਸਿੰਘ ਵੀ ਹਾਜ਼ਰ ਸਨ।

Load More Related Articles

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…