ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਾਰਚ:
ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਮੁਹਾਲੀ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਨੇ ਦੱਸਿਆ ਕਿ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ।
ਸ੍ਰੀ ਹੁੰਦਲ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਨਾਲ ਜਿੱਥੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਮਿਲੇਗੀ, ਉੱਥੇ ਹੀ ਉਹ ਆਪਣੇ ਅਮੀਰ ਵਿਰਸੇ ਨਾਲ ਵੀ ਜੁੜ ਸਕਣਗੇ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨੇ ਸਾਨੂੰ ਜ਼ੁਲਮ ਦੇ ਖ਼ਿਲਾਫ਼ ਲੜਨ ਦੀ ਸਿੱਖਿਆ ਦਿੱਤੀ ਹੈ ਅਤੇ ਹਮੇਸ਼ਾ ਕਮਜ਼ੋਰ ਅਤੇ ਲੋੜਵੰਦਾਂ ਦੇ ਹੱਕ ਵਿੱਚ ਖੜ੍ਹੇ ਹੋਣ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜਿੱਥੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਵਡਮੱੁਲਾ ਯੋਗਦਾਨ ਰਹੇਗਾ, ਉੱਥੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਵੀ ਅਹਿਮ ਭੂਮਿਕਾ ਰਹੇਗੀ।

Load More Related Articles

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …