ਪੰਜਾਬ ਪੁਲੀਸ ਵੱਲੋਂ ਪਾਕਿ ਆਈਐਸਆਈ ਏਜੰਸੀ ਦੀ ਸਾਜ਼ਿਸ਼ ਨਾਕਾਮ, ਖਾਲਿਸਤਾਨ ਪੱਖੀ 4 ਮੁਲਜ਼ਮ ਗ੍ਰਿਫ਼ਤਾਰ, 2 ਜੇਲ੍ਹ ਭੇਜੇ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਤਾਕ ਵਿੱਚ ਸਨ ਆਈਐਸਆਈ ਦੀ ਹਮਾਇਤ ਕੇਐਲਐਫ਼ ਦੇ ਕਾਰਕੁਨ

ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਆਪਣੇ ਗਰੋਹ ’ਚ ਮੈਂਬਰਾਂ ਨੂੰ ਸ਼ਾਮਲ ਕਰਦੇ ਸਨ ਮੁਲਜ਼ਮ

ਪੰਜਾਬ ਵਿੱਚ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਟਰਾਂਸਫ਼ਰ ਕਰਦੇ ਸੀ ਪੈਸੇ: ਡੀਜੀਪੀ ਗੌਰਵ ਯਾਦਵ

ਆਗੂਆਂ, ਪੁਲੀਸ ਅਫ਼ਸਰਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸੀ ਮੁਲਜ਼ਮ: ਏਆਈਜੀ ਕਪੂਰ

ਨਬਜ਼-ਏ-ਪੰਜਾਬ, ਮੁਹਾਲੀ, 29 ਜੁਲਾਈ:
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਨੇ ਵਿਦੇਸ਼-ਆਧਾਰਿਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਆਜ਼ਾਦੀ ਦਿਵਸ ਤੋਂ ਪਹਿਲਾਂ ਪਾਕਿਸਤਾਨ ਦੀ ਆਈਐਸਆਈ ਦੀ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਗਗਨਦੀਪ ਸਿੰਘ ਉਰਫ਼ ਗੁਰੀ ਵਾਸੀ ਪਿੰਡ ਹੰਸ ਕਲਾਂ (ਜੰਡਿਆਲਾ), ਅਸ਼ੀਸ਼ ਉਰਫ਼ ਗੋਪੀ ਵਾਸੀ ਪਿੰਡ ਗੋਹਤ ਪੀਹਰ (ਗੁਰਦਾਸਪੁਰ), ਸਾਗਰ ਮਸੀਹ ਉਰਫ਼ ਰਾਜਾ ਤੇ ਰਾਜੀਵ ਮਸੀਹ ਉਰਫ਼ ਮੰਨਾ ਦੋਵੇਂ ਵਾਸੀ ਪਿੰਡ ਕੋਟਲਾ ਗੱਜਣ (ਗੁਰਦਾਸਪੁਰ) ਅਤੇ ਸਨਮਦੀਪ ਸਿੰਘ ਚੀਮਾ ਵਾਸੀ ਪਿੰਡ ਵਰੀਆਂ ਖ਼ਿਲਾਫ਼ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਮੁਹਾਲੀ ਥਾਣੇ ਵਿੱਚ ਧਾਰਾ 153, 153-ਏ ਅਤੇ 120-ਬੀ, ਅਸਲਾ ਐਕਟ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 18 ਅਤੇ 20 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ’ਚੋਂ ਗਗਨਦੀਪ ਗੁਰੀ ਅਤੇ ਅਸ਼ੀਸ਼ ਗੋਪੀ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਹੈ ਜਦੋਂਕਿ ਸਾਗਰ ਮਸੀਹ ਅਤੇ ਰਾਜੀਵ ਮਸੀਹ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਗਿਆ ਹੈ। ਸਨਮਦੀਪ ਸਿੰਘ ਚੀਮਾ ਹਾਲੇ ਪੁਲੀਸ ਗ੍ਰਿਫ਼ਤ ਤੋਂ ਬਾਹਰ ਹੈ। ਜਿਸ ਦੀ ਭਾਲ ਵਿੱਚ ਛਾਪੇਮਾਰੀ ਜਾਰੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸਹੀ ਕਿ ਵਿਦੇਸ਼ਾਂ ਅਧਾਰਤ ਕੁਝ ਅਤਿਵਾਦੀ ਅਨਸਰਾਂ ਨੇ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਅਪਰਾਧੀਆਂ ਰਾਹੀਂ ਆਪਣੇ ਗਰੋਹ ਵਿੱਚ ਮੈਂਬਰਾਂ ਨੂੰ ਸ਼ਾਮਲ ਕਰਕੇ ਮਾਡਿਊਲ ਤਿਆਰ ਕੀਤਾ ਹੈ, ਜੋ ਘੱਟ ਗਿਣਤੀਆਂ ਦੇ ਆਗੂਆਂ, ਪੁਲੀਸ ਅਫ਼ਸਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ ਤਾਂ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਮੁਹਾਲੀ ਨੇ ਤੁਰੰਤ ਕੇਸ ਦਰਜ ਕਰਕੇ ਵਿਸ਼ੇਸ਼ ਅਪਰੇਸ਼ਨ ਸ਼ੁਰੂ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਲਗਪਗ ਦੋ ਹਫ਼ਤਿਆਂ ਤੱਕ ਚੱਲੇ ਇਸ ਅਪਰੇਸ਼ਨ ਦੌਰਾਨ ਪੰਜਾਬ ਪੁਲੀਸ ਵੱਲੋਂ ਇਸ ਸਾਜ਼ਿਸ਼ ਵਿੱਚ ਸ਼ਾਮਲ ਅੱਤਵਾਦੀ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਨਵੇਂ ਬਣੇ ਮਾਡਿਊਲ ਦੇ ਸਬੰਧ ਉਨ੍ਹਾਂ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਏ ਹਨ, ਜਿਨ੍ਹਾਂ ਨੇ ਬੀਤੀ 24 ਜੂਨ ਨੂੰ ਬਟਾਲਾ ਵਿੱਚ ਰਾਜੀਵ ਮਹਾਜਨ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਉਹ ਪੰਜਾਬ ਵਿੱਚ ਮਿੱਥ ਕੇ ਕਤਲ ਦੀਆਂ ਵੱਖ-ਵੱਖ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਇਨ੍ਹਾਂ ਕਾਰਕੁਨਾਂ ਰਾਹੀਂ ਵੱਖਰਾ ਮਾਡਿਊਲ ਚਲਾ ਰਹੇ ਸਨ।
ਪੁਲੀਸ ਅਨੁਸਾਰ ਕੇਐਲਐਫ਼ ਦੇ ਕਾਰਕੁਨ ਰਣਜੋਧ ਸਿੰਘ (ਫ਼ਰਜ਼ੀ ਨਾਮ) ਦੀ ਵਰਤੋਂ ਕਰਦੇ ਭਾਰਤ ਵਿੱਚ ਨੌਜਵਾਨਾਂ ਦੀ ਪਛਾਣ ਕਰਦੇ ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਆਪਣੇ ਗਰੋਹ ਵਿੱਚ ਸ਼ਾਮਲ ਕਰਨ ਬਾਰੇ ਪਤਾ ਲੱਗਾ ਹੈ। ਮੁਲਜ਼ਮ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਅਜਿਹੇ ਨੌਜਵਾਨਾਂ ਨੂੰ ਭਰਮਾਉਂਦੇ ਹਨ ਅਤੇ ਫਿਰ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟਰਾਂਸਫ਼ਰ ਕਰਦੇ ਹਨ।
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ ਕਿ ਕੇਐਲਐਫ਼ ਦੇ ਵਿਦੇਸ਼ੀ ਹੈਂਡਲਰਾਂ ਨੇ ਨਿਸ਼ਾਨਾ ਬਣਾਏ ਜਾਣ ਵਾਲੇ ਆਗੂਆਂ, ਅਫ਼ਸਰਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਸੂਚੀ ਵੀ ਪ੍ਰਦਾਨ ਕੀਤੀ ਗਈ ਸੀ। ਉਨ੍ਹਾਂ ਨੇ ਪਹਿਲਾਂ ਹੀ ਕਈ ਵਿਅਕਤੀਆਂ ਦੀ ਰੇਕੀ ਕੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…