Share on Facebook Share on Twitter Share on Google+ Share on Pinterest Share on Linkedin ਪੱਕਾ ਮੋਰਚਾ: ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਮੁਹਾਲੀ ਵਿੱਚ ਰੋਸ ਪ੍ਰਦਰਸ਼ਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ: ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਮੁਹਾਲੀ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਮੌਕੇ ਬਾਪੂ ਗੁਰਚਰਨ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਪਾਲ ਸਿੰਘ ਫਰਾਂਸ, ਸਤਨਾਮ ਸਿੰਘ ਝੱਜੀਆਂ, ਭਾਈ ਜਸਵਿੰਦਰ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ ਤੇ ਗੁਰਸ਼ਰਨ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਤੱਕ ਪੱਕੇ ਮੋਰਚੇ ਤੋਂ ਰੋਜ਼ਾਨਾ 31 ਮੈਂਬਰੀ ਜਥਾ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰਨ ਲਈ ਰਵਾਨਾ ਹੁੰਦਾ ਸੀ। ਹਾਲਾਤਾਂ ਦੇ ਮੱਦੇਨਜ਼ਰ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ 31 ਮਾਰਚ ਤੱਕ ਜਗਤਾਰ ਸਿੰਘ ਹਵਾਰਾ ਨੂੰ 27 ਸਾਲ ਪੁਰਾਣੇ ਕੇਸ ਵਿੱਚ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇਗਾ ਪ੍ਰੰਤੂ ਹਾਲੇ ਤੱਕ ਸਰਕਾਰ ਨੇ ਆਪਣਾ ਵਾਅਦਾ ਨਹੀਂ ਨਿਭਾਇਆ। ਜਿਸ ਕਾਰਨ ਅੱਜ ਉਨ੍ਹਾਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਪ੍ਰਬੰਧਕਾਂ ਅਨੁਸਾਰ ਇਸ ਵਿਰੋਧ ਪ੍ਰਦਰਸ਼ਨ ਵਿੱਚ ਸਿੱਖ ਸੰਗਤ, ਸਿੱਖ ਜਥੇਬੰਦੀਆਂ, ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਸਮੇਤ ਇਨਸਾਫ਼ ਪਸੰਦ ਲੋਕਾਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਕਿਹਾ ਕਿ ਭਲਕੇ 2 ਅਪਰੈਲ ਨੂੰ ਪੱਕੇ ਮੋਰਚੇ ਵਿੱਚ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਦਾ ਜਨਮ ਦਿਨ ਬੰਦੀ ਸਿੱਖਾਂ ਦੀ ਰਿਹਾਈ ਨੂੰ ਸਮਰਪਿਤ ਕਰਕੇ ਮਨਾਇਆ ਜਾਵੇਗਾ ਅਤੇ 3 ਅਪਰੈਲ ਨੂੰ ਜਥੇਦਾਰ ਜਗਤਾਰ ਸਿੰਘ ਹਵਾਲਾ ਨੂੰ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਸ਼ਿਫ਼ਟ ਕਰਨ ਦੀ ਮੰਗ ਨੂੰ ਲੈ ਕੇ ਪੱਕੇ ਮੋਰਚੇ ਤੋਂ 31 ਮੈਂਬਰੀ ਜਥਾ ਮੁੱਖ ਮੰਤਰੀ ਦੇ ਨਿਵਾਸ ਵੱਲ ਕੂਚ ਕਰੇਗਾ। ਉਨ੍ਹਾਂ ਕਿਹਾ ਕਿ ਸੋਮਵਾਰ ਤੋਂ ਪਹਿਲਾਂ ਵਾਂਗ ਰੋਜ਼ਾਨਾ ਕੌਮੀ ਇਨਸਾਫ਼ ਮੋਰਚੇ ਦੇ ਕਾਰਕੁਨ ਸਰਕਾਰ ਨੂੰ ਹਲੂਣਾ ਦੇਣ ਲਈ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਵੱਲ ਕੂਚ ਕਰਿਆ ਕਰੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ