Share on Facebook Share on Twitter Share on Google+ Share on Pinterest Share on Linkedin ਪੱਕਾ ਮੋਰਚਾ: ਕੌਮੀ ਇਨਸਾਫ਼ ਮੋਰਚੇ ਵਿੱਚ ਨਾਮਵਰ ਗਾਇਕਾਂ ਤੇ ਅਦਾਕਾਰਾਂ ਨੇ ਹਾਜ਼ਰੀ ਭਰੀ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਖੁੱਲ੍ਹ ਕੇ ਸਾਹਮਣੇ ਆਈ, ਮੈਡੀਕਲ ਕੈਂਪ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ: ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਸਿੱਖ ਅਤੇ ਇਨਸਾਫ਼ ਪਸੰਦ ਲੋਕ ਠੰਢ ਵਿੱਚ ਲੜੀਵਾਰ ਧਰਨੇ ਉੱਤੇ ਬੈਠੇ ਹਨ ਅਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤ ਜੁੜ ਰਹੀ ਹੈ। ਅੱਜ ਵੀ ਪੰਥ ਦਰਦੀਆਂ ਨੇ ਆਪਣੇ ਬੱਚਿਆਂ ਸਮੇਤ ਸ਼ਿਰਕਤ ਕੀਤੀ। ਪ੍ਰਬੰਧਕਾਂ ਮੁਤਾਬਕ ਭਲਕੇ 24 ਜਨਵਰੀ ਨੂੰ ਗੈਰ ਸਿਆਸੀ ਕਿਸਾਨ ਮੋਰਚੇ ਦੀਆਂ 15 ਜਥੇਬੰਦੀਆਂ ਵੱਲੋਂ ਕੌਮੀ ਇਨਸਾਫ਼ ਮੋਰਚੇ ਦੇ ਸਮਰਥਨ ਲਈ ਵਿੱਚ ਪੁੱਜ ਰਹੀਆਂ ਹਨ। ਆਗੂਆਂ ਨੇ ਦੱਸਿਆ ਕਿ 26 ਜਨਵਰੀ (ਗਣਤੰਤਰ ਦਿਵਸ) ਦੇ ਮੌਕੇ ਕੀਤੇ ਜਾਣ ਵਾਲੇ ਇਨਸਾਫ਼ ਮਾਰਚ ਬਾਰੇ ਮੰਗਲਵਾਰ ਨੂੰ ਸ਼ਡਿਊਲ ਜਾਰੀ ਕੀਤਾ ਜਾਵੇਗਾ। ਉਧਰ, ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਜਥੇਬੰਦੀ ਨੇ ਧਰਨੇ ਵਾਲੀ ਥਾਂ ’ਤੇ ਮੈਡੀਕਲ ਕੈਂਪ ਲਗਾ ਕੇ ਪ੍ਰਦਰਸ਼ਨਕਾਰੀ ਸਿੱਖਾਂ ਨੂੰ ਸਿਹਤ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਪਹਿਲੇ ਦਿਨ ਡਾ. ਧਰਮਪਾਲ ਨੇ ਲੋਕਾਂ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਪੱਕਾ ਮੋਰਚਾ ਜਾਰੀ ਰਹੇਗਾ, ਉਦੋਂ ਤੱਕ ਧਰਨੇ ਵਿੱਚ ਆਉਣ ਵਾਲੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸੇ ਦੌਰਾਨ ਅੱਜ ਕਈ ਪੰਜਾਬੀ ਨਾਮਵਰ ਗਾਇਕ ਅਤੇ ਅਦਾਕਾਰ ਧਰਨੇ ਵਿੱਚ ਪਹੁੰਚੇ। ਸਮਾਗਮ ਵਿੱਚ ਬੀਬੀ ਦਲੇਰ ਕੌਰ ਢਾਡੀ ਜਥਾ, ਭਾਈ ਪਰਮ ਸਿੰਘ ਪਰੂਆ, ਪਰਮਜੀਤ ਸਿੰਘ ਪਾਰਸ ਅਤੇ ਮਾਤਾ ਸਾਹਿਬ ਕੌਰ ਕਵੀਸ਼ਰੀ ਜਥਿਆਂ ਨੇ ਖਾਲਸੇ ਦੀ ਚੜ੍ਹਦੀ ਕਲਾ ਦੀਆਂ ਗਾਥਾਵਾਂ ਸੁਣਾਈਆਂ ਅਤੇ ਬੰਦੀ ਸਿੰਘਾਂ ਦੀ ਚੜ੍ਹਦੀਕਲਾ ਲਈ ਵਾਰਾਂ ਗਾ ਕੇ ਆਪਣੀ ਹਾਜ਼ਰੀ ਲਗਵਾਈ। ਹਰਫ਼ ਚੀਮਾ ਨੇ ਆਪਣੇ ਗੀਤ ਨੂੰ ਸੰਗਤੀ ਰੂਪ ਵਿੱਚ ਗਾਇਆ ਜਦੋਂਕਿ ਸੂਫ਼ੀ ਗਾਇਕ ਕੰਵਰ ਗਰੇਵਾਲ ਅਤੇ ਅਦਾਕਾਰ ਅਮਿਤੋਜ ਮਾਨ ਨੇ ਵੀ ਹਾਜ਼ਰੀ ਭਰੀ। ਅਮਿਤੋਜ ਮਾਨ ਨੇ ਕਿਹਾ ਕਿ 26 ਜਨਵਰੀ ਨੂੰ ਪੂਰੇ ਪੰਜਾਬ ਨੂੰ ਇਨਸਾਫ਼ ਮਾਰਚ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਚੱਲ ਰਹੇ ਪੱਕੇ ਮੋਰਚੇ ਵਿੱਚ ਬਿਧੀ ਚੰਦੀਏ ਨਿਹੰਗ ਜਥੇਬੰਦੀਆਂ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਹੇਠ ਸੰਗਤਾਂ ਪੁੱਜੀਆਂ, ਇੰਜ ਹੀ ਨਿਹੰਗ ਜਥੇਬੰਦੀ ਦੇ ਮੁਖੀ ਜਥੇਦਾਰ ਰਾਜਾ ਰਾਜ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸਮੇਂ ਦੀਆਂ ਸਰਕਾਰਾਂ ਨੂੰ ਲਾਹਨਤਾਂ ਪਾਈਆਂ। ਮੰਚ ਸੰਚਾਲਨ ਕਿਸਾਨ ਆਗੂ ਪ੍ਰਗਟ ਸਿੰਘ ਨੇ ਕੀਤਾ। ਦਲਜੀਤ ਸਿੰਘ ਸਰਪੰਚ ਮਨਾਣਾ ਨੇ ਭਾਈ ਜਗਤਾਰ ਸਿੰਘ ਹਵਾਰਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਉਹ ਕੱਪੜੇ ਦਿਖਾਏ ਜੋ ਕੱਪੜੇ ਉਹ ਪੰਥ ਲਈ ਕਾਰਜ ਕਰਦਿਆਂ ਪਾਉਂਦੇ ਸਨ। ਇਸ ਮੌਕੇ ਭਾਈ ਕੁਲਦੀਪ ਸਿੰਘ ਦੁਆਬਾ, ਦਲਜੀਤ ਸਿੰਘ ਮਨਾਣਾ, ਜਗਸੀਰ ਸਿੰਘ ਚੌਹਾਨ ਕਿਸਾਨ ਯੂਨੀਅਨ ਆਗੂ, ਪ੍ਰਗਟ ਸਿੰਘ, ਭਾਈ ਕਰਨੈਲ ਸਿੰਘ ਪੰਜੋਲੀ, ਪਾਲ ਸਿੰਘ ਫਰਾਂਸ, ਸੀਨੀਅਰ ਵਕੀਲ ਅਮਰ ਸਿੰਘ ਚਾਹਲ, ਬਾਪੂ ਗੁਰਚਰਨ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ ਦਿੱਲੀ, ਰਛਪਾਲ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ