Share on Facebook Share on Twitter Share on Google+ Share on Pinterest Share on Linkedin ਪੰਚਾਇਤੀ ਚੋਣਾਂ: ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਸਿੱਧੂ ਨੇ ਪੇਂਡੂ ਖੇਤਰ ਦੇ ਵਰਕਰਾਂ ਨਾਲ ਕੀਤੀ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ: ਪੰਜਾਬ ਵਿੱਚ ਇਸ ਮਹੀਨੇ ਦੇ ਅਖੀਰਲੇ ਦਿਨਾਂ ਵਿੱਚ ਹੋਣ ਵਾਲੀਆਂ ਗਰਾਮ ਪੰਚਾਇਤ ਦੀਆਂ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਆਪਣੇ ਦਫ਼ਤਰ ਵਿੱਚ ਸਰਕਲ ਪ੍ਰਧਾਨਾਂ ਅਤੇ ਪੇਂਡੂ ਖੇਤਰ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਪੰਚਾਇਤੀ ਚੋਣਾਂ ਸਬੰਧੀ ਵਿਚਾਰ ਚਰਚਾ ਕਰਦਿਆਂ ਵਰਕਰਾਂ ਨੂੰ ਹੁਕਮਰਾਨ ਪਾਰਟੀ ਨਾਲ ਸਖ਼ਤ ਮੁਕਾਬਲਾ ਕਰਨ ਲਈ ਕਮਰਕੱਸੇ ਕਰਨ ਲਈ ਪ੍ਰੇਰਦਿਆਂ ਨੇ ਨਵੀਂ ਮੈਂਬਰਸ਼ਿਪ ਅਤੇ ਵਰਕਰਾਂ ਦੀ ਲਾਮਬੰਦੀ ’ਤੇ ਜ਼ੋਰ ਦਿੱਤਾ। ਬਦਲੂਆਂ ਬਾਰੇ ਗੱਲ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਪਾਰਟੀ ਵਿੱਚ ਰਹਿ ਕੇ ਗਦਾਰੀ ਕਰਨ ਵਾਲੇ ਜਾਂ ਮੌਕਾ ਦੇਖ ਕੇ ਪਾਲਾ ਬਦਲਣ ਵਾਲਿਆਂ ਦੀ ਕੋਈ ਪਾਰਟੀ ਨਹੀਂ ਹੁੰਦੀ। ਮੁਹਾਲੀ ਹਲਕੇ ਵਿੱਚ ਵੀ ਅਜਿਹੇ ਕਈ ਮੌਕਾਪ੍ਰਸਤ ਅਖੌਤੀ ਲੀਡਰਾਂ ਦੇ ਨਾਮ ਗਿਣੇ ਜਾ ਸਕਦੇ ਹਨ। ਜਿਨ੍ਹਾਂ ਨੇ ਪਾਰਟੀ ਵਿੱਚ ਰਹਿੰਦਿਆਂ ਪਾਰਟੀ ਦੀ ਸਾਖ ਨੂੰ ਢਾਅ ਲਗਾਉਣ ਦੀ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਜੇਕਰ ਮਨੁੱਖ ਦੇ ਸਰੀਰ ਦਾ ਕੋਈ ਅੰਗ ਖ਼ਰਾਬ ਹੋ ਜਾਵੇ ਤਾਂ ਉਸ ਦਾ ਇਲਾਜ ਕਰਨਾ ਪੈਂਦਾ ਹੈ ਨਾ ਕਿ ਪੂਰਾ ਸਰੀਰ ਨਕਾਰਾ ਗਿਣਿਆ ਜਾਂਦਾ ਹੈ। ਇਸੇ ਤਰ੍ਹਾਂ ਜੇਕਰ ਪਾਰਟੀ ਵਿੱਚ ਕੋਈ ਗਲਤ ਇਨਸਾਨ ਦਾਖ਼ਲ ਹੋ ਜਾਂਦਾ ਹੈ, ਜਿਸ ਕਰਕੇ ਪਾਰਟੀ ਦੀ ਸਾਖ ਨੂੰ ਢਾਅ ਲੱਗ ਰਹੀ ਹੋਵੇ ਤਾਂ ਜਲਦੀ ਹੀ ਉਸ ਦਾ ਵੀ ਇਲਾਜ ਕੀਤਾ ਜਾਣਾ ਚਾਹੀਦਾ ਹੈ। ਕੈਪਟਨ ਸਿੱਧੂ ਨੇ ਕਿਹਾ ਕਿ ਆਉਂਦੀਆਂ ਪੰਚਾਇਤੀ ਚੋਣਾਂ ਵਿੱਚ ਲੋਕ ਕਾਂਗਰਸ ਦੀ ਧੱਕੇਸ਼ਾਹੀ ਦਾ ਜਵਾਬ ਵੋਟ ਰਾਹੀਂ ਦੇਣਗੇ ਅਤੇ ਇਹ ਚੋਣਾਂ ਪੰਜਾਬ ਵਿੱਚ ਮੁੜ ਤੋਂ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਮੀਲ ਪੱਥਰ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਜਿਹੜੇ ਪਾਰਟੀ ਵਰਕਰ ਅਤੇ ਆਗੂ ਪਾਰਟੀ ਪ੍ਰਤੀ ਪੂਰੀ ਤਨਦੇਹੀ ਅਤੇ ਲਗਨ ਨਾਲ ਸੇਵਾ ਕਰ ਰਹੇ ਹਨ। ਉਨ੍ਹਾਂ ਦੇ ਮਾਣ ਸਨਮਾਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਯੂਥ ਆਗੂ ਫਤਿਹ ਸਿੰਘ ਸਿੱਧੂ, ਜਥੇਦਾਰ ਸੁਰਿੰਦਰ ਸਿੰਘ ਕਲੇਰ, ਅਮਨਦੀਪ ਸਿੰਘ ਅਬਿਆਣਾ, ਨਿਰਮਲ ਸਿੰਘ ਸਰਪੰਚ ਮਾਣਕਮਾਜਰਾ, ਅਵਤਾਰ ਸਿੰਘ ਗੋਸਲ, ਬਲਵਿੰਦਰ ਸਿੰਘ ਲਖਨੌਰ, ਬਲਜੀਤ ਸਿੰਘ ਜਗਤਪੁਰਾ, ਹਰਮਿੰਦਰ ਸਿੰਘ ਪੱਤੋਂ, ਡਾ. ਮੇਜਰ ਸਿੰਘ (ਸਾਰੇ ਸਰਕਲ ਪ੍ਰਧਾਨ) ਅਤੇ ਹੋਰ ਸਰਗਰਮ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ