nabaz-e-punjab.com

ਪੰਚਾਇਤ ਚੋਣਾਂ: ਚੋਣ ਕਮਿਸ਼ਨ ਵੱਲੋਂ ਚੋਣ ਬੂਥਾਂ ਦੇ ਬਾਹਰ ਵੀਡੀਓਗ੍ਰਾਫ਼ੀ ਦੀ ਮਨਜ਼ੂਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਦਸੰਬਰ-
ਰਾਜ ਚੋਣ ਕਮਿਸ਼ਨ, ਪੰਜਾਬ ਨੇ ਪੰਚਾਇਤ ਚੋਣਾਂ ਵਿੱਚ ਉਮੀਦਵਾਰਾਂ ਜਾਂ ਹੋਰ ਕਿਸੇ ਵੀ ਵਿਅਕਤੀ ਨੂੰ ਆਪਣੇ ਖ਼ਰਚ ਉਤੇ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਦਾ ਪ੍ਰਬੰਧ ਕਰਨ ਦੀ ਇਜਾਜ਼ਤ ਦੇਣ ਦਾ ਆਦੇਸ਼ ਦਿੱਤਾ ਹੈ। ਕਮਿਸ਼ਨ ਦੇ ਅਧਿਕਾਰਕ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜੇ ਉਮੀਦਵਾਰ ਜਾਂ ਕੋਈ ਹੋਰ ਵਿਅਕਤੀ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਕਰਨ ਦੀ ਇੱਛਾ ਜ਼ਾਹਰ ਕਰਦਾ ਹੈ ਤਾਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ। ਵੀਡੀਓਗ੍ਰਾਫ਼ੀ ਲਈ ਕਿਸੇ ਹੋਰ ਅਧਿਕਾਰੀ ਤੋਂ ਪ੍ਰਵਾਨਗੀ ਲੈਣ ਦੀ ਕੋਈ ਲੋੜ ਨਹੀਂ ਹੈ। ਹਾਲਾਂਕਿ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਵੋਟਿੰਗ ਦਾ ਭੇਤ ਬਰਕਰਾਰ ਰੱਖਣ ਲਈ ਚੋਣ ਬੂਥ ਦੇ ਅੰਦਰ ਵੀਡੀਓਗ੍ਰਾਫ਼ੀ ਨਹੀਂ ਕੀਤੀ ਜਾਵੇਗੀ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕੁੱਲ 4363 ਸਰਪੰਚ ਅਤੇ 46754 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …