Nabaz-e-punjab.com

ਪੰਜਾਬ ਵਿੱਚ ਪੰਚਾਇਤ ਚੋਣਾਂ 30 ਦਸੰਬਰ ਨੂੰ

ਚੋਣ ਜ਼ਾਬਤਾ ਲਾਗੂ; ਨਾਮਜ਼ਦਗੀ ਕਾਗਜ਼ ਭਰਨ ਦੀ ਆਖਰੀ ਮਿਤੀ 19 ਦਸੰਬਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 7 ਦਸੰਬਰ-
ਰਾਜ ਚੋਣ ਕਮਿਸ਼ਨਰ, ਪੰਜਾਬ ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪ੍ਰੈÎੱਸ ਨੋਟ ਜਾਰੀ ਕਰ ਕੇ ਰਾਜ ਦੀਆਂ 13276 ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ।
ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਰਾਜ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਜ਼ਾਬਤਾ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਚੋਣ ਪ੍ਰੋਗਰਾਮ ਸਬੰਧੀ ਸ੍ਰੀ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਨ•ਾਂ ਚੋਣਾਂ ਸਬੰਧੀ ਨਾਮਜ਼ਦਗੀ ਦਾਖਲ ਕਰਨ ਦੀ ਪ੍ਰੀਕਿਰਿਆ ਮਿਤੀ 15 ਦਸੰਬਰ 2018 ਨੂੰ ਸ਼ੁਰੂ ਹੋਵੇਗੀ ਅਤੇ ਮਿਤੀ 19 ਦਸੰਬਰ ਤੱਕ ਸਬੰਧਤ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। 20 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ।ਉਨ•ਾਂ ਨਾਲ ਹੀ ਦੱਸਿਆ ਕਿ 21 ਦਸੰਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਮਿਤੀ 30 ਦਸੰਬਰ 2018 ਦਿਨ ਐਤਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਤੇ ਨਤੀਜਿਆਂ ਦਾ ਐਲਾਨ ਇਸੇ ਦਿਨ ਵੋਟਾਂ ਪੈਣ ਦਾ ਅਮਲ ਮੁਕੰਮਲ ਹੋਣ ਤੋਂ ਬਾਅਦ ਕੀਤੀ ਜਾਵੇਗੀ।
ਸ੍ਰੀ ਸੰਧੂ ਨੇ ਕਿਹਾ ਕਿ 13276 ਪੰਚਾਇਤਾਂ ਲਈ 83831 ਪੰਚਾਂ ਦੀ ਚੋਣ ਕੀਤੀ ਜਾਵੇਗੀ, ਜਿਨ•ਾਂ ਵਿੱਚੋਂ ਅਨਸੂਚਿਤ ਜਾਤੀ ਲਈ 17811, ਅਨਸੂਚਿਤ ਜਾਤੀ ਇਸਤਰੀ ਲਈ 12634, ਆਮ ਵਰਗ ਇਸਤਰੀਆਂ ਲਈ 22690, ਪਛੜੀਆਂ ਸ਼੍ਰੇਣੀਆਂ ਲਈ 4381 ਅਤੇ ਆਮ ਵਰਗ ਲਈ 26315 ਸੀਟਾਂ ਹਨ।ਉਨ•ਾਂ ਦੱਸਿਆ ਕਿ ਚੋਣ ਅਮਲ ਨੂੰ ਨਿਯਮਾਂ ਅਨੁਸਾਰ ਨੇਪਰੇ ਚਾੜ•ਨ ਲਈ 40 ਤੋਂ 50 ਅਬਜ਼ਰਵਰ ਲਾਏ ਜਾਣਗੇ।ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨ•ਾਂ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਸਰਪੰਚ ਲਈ 30 ਹਜ਼ਾਰ ਰੁਪਏ ਮਿੱਥੀ ਗਈ ਹੈ, ਜਦੋਂ ਕਿ ਪੰਚਾਂ ਲਈ 20 ਹਜ਼ਾਰ ਰੁਪਏ ਹੈ।
ਸ੍ਰੀ ਸੰਧੂ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ ਰਾਜ ਵਿੱਚ ਕੁੱਲ 12787395 ਵੋਟਰਾਂ ਦਾ ਨਾਮ ਦਰਜ ਹਨ, ਜਿਨ•ਾਂ ਵਿੱਚੋਂ 6688245 ਪੁਰਸ਼ ਵੋਟਰ ਹਨ। 6099245 ਮਹਿਲਾ ਅਤੇ 97 ਤੀਜਾ ਲਿੰਗ ਵੋਟਰ ਹਨ। ਰਾਜ ਵਿੱਚ ਇਨ•ਾਂ ਚੋਣਾਂ ਦੇ ਮੱਦੇਨਜ਼ਰ 17268 ਬੂਥ ਸਥਾਪਤ ਕੀਤੇ ਗਏ ਹਨ ਅਤੇ 86340 ਸਰਕਾਰੀ ਮੁਲਾਜ਼ਮਾਂ ਨੂੰ ਚੋਣ ਅਮਲ ਨੂੰ ਨੇਪਰੇ ਚਾੜ•ਨ ਵਿੱਚ ਲਾਇਆ ਗਿਆ ਹੈ। ਉਨ•ਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਅਮਲ ਵਿੱਚ ਵਧ ਚੜ• ਕੇ ਹਿੱਸਾ ਲੈਣ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…