nabaz-e-punjab.com

ਪੰਚਾਇਤ ਚੋਣਾਂ: ਸਰਪੰਚੀ ਲਈ ਕੁੱਲ 48111 ਨਾਮਜ਼ਦਗੀਆਂ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 20 ਦਸੰਬਰ:
ਪੰਜਾਬ ਵਿੱਚ ਹੋ ਰਹੀਆਂ 13276 ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਪੱਤਰ ਦਾਖ਼ਲ ਕਰਨ ਦੀ ਅੰਤਮ ਮਿਤੀ 19 ਦਸੰਬਰ ਤੱਕ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 48111 …ਨਾਮਜ਼ਦਗੀ ਪੱਤਰ ਦਾਖ਼ਲ ਹੋਏ, ਜਦੋਂ ਕਿ ਪੰਚਾਂ ਦੇ ਅਹੁਦਿਆਂ ਲਈ ਕੁੱਲ 1,62,383 ਨਾਮਜ਼ਦਗੀ ਪੱਤਰ ਦਾਖ਼ਲ ਹੋਏ।
ਰਾਜ ਚੋਣ ਕਮਿਸ਼ਨਰ, ਪੰਜਾਬ ਦੇ ਤਰਜਮਾਨ ਨੇ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 21 ਦਸੰਬਰ ਹੈ। ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕੀਤੇ ਜਾਣਗੇ। ਵੋਟਾਂ 30 ਦਸੰਬਰ 2018 ਨੂੰ ਸਵੇਰੇ 8 ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ ਅਤੇ ਇਸੇ ਦਿਨ ਵੋਟਾਂ ਪੈਣ ਤੋਂ ਬਾਅਦ ਗਿਣਤੀ ਹੋਵੇਗੀ। ਉਨ•ਾਂ ਕਿਹਾ ਕਿ ਸੂਬੇ ਦੀਆਂ 13276 ਪੰਚਾਇਤਾਂ ਲਈ ਇੰਨੇ ਹੀ ਸਰਪੰਚ ਅਤੇ 83831 ਪੰਚ ਚੁਣੇ ਜਾਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੁੱਲ 1,27,87395 ਰਜਿਸਟਰਡ ਵੋਟਰ ਹਨ, ਜਿਨ•ਾਂ ਵਿੱਚ 6688245 ਪੁਰਸ਼, 6066245 ਔਰਤਾਂ ਅਤੇ 97 ਵੋਟਰ ਤੀਜੇ ਲਿੰਗ ਦੇ ਹਨ। ਕਮਿਸ਼ਨ ਨੇ 17268 ਚੋਣ ਬੂਥ ਸਥਾਪਤ ਕੀਤੇ ਹਨ ਅਤੇ 86340 ਮੁਲਾਜ਼ਮਾਂ ਨੂੰ ਚੋਣ ਡਿਊਟੀ ਉਤੇ ਲਾਇਆ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਸਰਪੰਚ ਦੀ ਚੋਣ ਲੜ ਰਹੇ ਉਮੀਦਵਾਰ ਲਈ ਖਰਚ ਦੀ ਹੱਦ 30 ਹਜ਼ਾਰ ਅਤੇ ਪੰਚ ਦੀ ਚੋਣ ਲੜਨ ਵਾਲਿਆਂ ਲਈ 20 ਹਜ਼ਾਰ ਰੁਪਏ ਤੈਅ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…