
ਕਰੋਨਾਵਾਇਰਸ: ਪੰਚਾਇਤ ਮੰਤਰੀ ਬਾਜਵਾ ਦੀ ਪਤਨੀ ਤੇ ਬੇਟੇ ਦੀ ਰਿਪੋਰਟ ਵੀ ਪਾਜ਼ੇਟਿਵ >
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਬਾਅਦ ਹੁਣ ਉਸ ਦੀ ਪਤਨੀ ਅਤੇ ਬੇਟੇ ਨੂੰ ਵੀ ਕਰੋਨਾਵਾਇਰਸ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਬਾਜਵਾ ਪਹਿਲਾਂ ਤੋਂ ਹੀ ਇੱਥੋਂ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਅਤੇ ਅੱਜ ਉਨ੍ਹਾਂ ਦੀ ਪਤਨੀ ਅਤੇ ਬੇਟੇ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ ਜਦੋਂਕਿ ਮੁਹਾਲੀ ਦੇ ਵਿਧਾਇਕ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਿਪੋਰਟ ਨੈਗੇਟਿਵ ਹੈ। ਬਾਜਵਾ ਦੀ ਪਤਨੀ ਵਿੱਚ ਕਰੋਨਾ ਦੇ ਲੱਛਣ ਪਾਏ ਜਾਣ ਕਾਰਨ ਉਨ੍ਹਾਂ ਨੂੰ ਵੀ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਉਨ੍ਹਾਂ ਦੇ ਬੇਟੇ ਨੂੰ ਘਰ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ, ਕਿਉਂਕਿ ਮੰਤਰੀ ਦੇ ਬੇਟੇ ਦੀ ਜਾਂਚ ਦੌਰਾਨ ਉਨ੍ਹਾਂ ’ਚ ਕਰੋਨਾ ਦਾ ਕੋਈ ਲੱਛਣ ਨਹੀਂ ਮਿਲਿਆ ਹੈ। ਉਧਰ, ਮੁਹਾਲੀ ਜ਼ਿਲ੍ਹੇ ਵਿੱਚ ਅੱਜ ਅੱਠ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ।