Share on Facebook Share on Twitter Share on Google+ Share on Pinterest Share on Linkedin ਪੰਚਾਇਤ ਮੰਤਰੀ ਬਾਜਵਾ ਵੱਲੋਂ ਪਿੰਡਾਂ ਵਿੱਚ ਛੱਪੜਾਂ ਤੋਂ ਨਾਜਾਇਜ਼ ਕਰਜ਼ੇ ਹਟਾਉਣ ਦੇ ਹੁਕਮ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਜੁਲਾਈ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਤੋਂ ਨਜਾਇਜ਼ ਕਬਜ਼ੇ ਖ਼ਤਮ ਕਰਾ ਕੇ ਇਹਨਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਲ ਵਿਭਾਗ ਤੋਂ ਨਿਸ਼ਾਨਦੇਹੀ ਲੈ ਕੇ ਸਾਰੇ ਪਿੰਡਾਂ ਦੇ ਛੱਪੜਾਂ ਦਾ ਰਕਬਾ ਪੂਰਾ ਕਰਵਾ ਕੇ ਇਹਨਾਂ ਦੀ ਪਹਿਲਾਂ ਵਾਲੀ ਸਥਿਤੀ ਬਹਾਲ ਕਰਾਉਣ।ਵਿਭਾਗ ਦੇ ਬੁਲਾਰੇ ਨੇ ਅੱਜ ਇੱਥੋਂ ਜਾਰੀ ਕੀਤੇ ਗਏ ਬਿਆਨ ਵਿਚ ਦੱਸਿਆ ਹੈ ਕਿ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿਚ ਛੱਪੜਾਂ ਉੱਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਘਰਾਂ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਰਾਹ ਹੀ ਬੰਦ ਹੋ ਗਿਆ ਹੈ ਜਿਸ ਕਾਰਨ ਪਿੰਡਾਂ ਵਿਚ ਗੰਦਗੀ ਵੀ ਫੈਲ ਰਹੀ ਹੈ ਅਤੇ ਥਾਂ ਥਾਂ ਖੜ੍ਹਦੇ ਪਾਣੀ ਕਾਰਨ ਲੋਕਾਂ ਵਿਚ ਝਗੜੇ ਵੀ ਹੋ ਰਹੇ ਹਨ। ਸਰਕਾਰੀ ਬੁਲਾਰੇ ਅਨੁਸਾਰ ਸ੍ਰੀ ਬਾਜਵਾ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਹੈ ਕਿ ਛੱਪੜਾਂ ਦੇ ਗੰਦੇ ਪਾਣੀ ਨੂੰ ਸੋਧ ਕੇ ਸਿੰਚਾਈ ਲਈ ਵਰਤਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ। ਉਹਨਾਂ ਕਿਹਾ ਕਿ ਸਰਕਾਰ ਵਲੋਂ ਸੋਲਰ ਪੰਪ ਲਾਉਣ ਲਈ ਦਿੱਤੀ ਜਾ ਰਹੀ 80 ਫ਼ੀਸਦੀ ਸਬਸਿਡੀ ਸਕੀਮ ਤਹਿਤ ਛੱਪੜਾਂ ਉੱਤੇ ਪੰਪ ਸੈੱਟ ਲਾ ਕੇ ਪਾਣੀ ਖੇਤਾਂ ਨੂੰ ਦਿੱਤਾ ਜਾ ਸਕਦਾ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਪਿੰਡਾਂ ਦੇ ਛੱਪੜ ਇਸ ਲਈ ਵੀ ਮੁੜ ਸੁਰਜੀਤ ਕਰਨੇ ਜ਼ਰੂਰੀ ਹਨ ਕਿਉਂਕਿ ਇਹ ਬਾਰਸ਼ਾਂ ਦੇ ਪਾਣੀ ਨੂੰ ਜਮ੍ਹਾ ਕਰਕੇ ਧਰਤੀ ਵਿਚ ਜੀਰਨ ਦਾ ਮੁੜ ਚੰਗਾ ਸ੍ਰੋਤ ਬਣ ਸਕਦੇ ਹਨ। ਛੱਪੜਾਂ ਦੀ ਹੋਂਦ ਮਿਟ ਜਾਣ ਕਾਰਨ ਇਹਨਾਂ ਵਿਚ ਜਮ੍ਹਾ ਹੁੰਦਾ ਪਾਣੀ ਹੁਣ ਫਜ਼ੂਲ ਹੀ ਰੁੜ ਜਾਂਦਾ ਹੈ। ਛੱਪੜਾਂ ਦੀ ਮੁੜ ਸੁਰਜੀਤੀ ਨਾਲ ਧਰਤੀ ਹੇਠਲੇ ਪਾਣੀ ਦਾ ਹੇਠਾਂ ਜਾ ਰਿਹਾ ਪੱਧਰ ਵੀ ਉੱਚਾ ਹੋਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ