ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਵੱਲੋਂ ਵਿਕਾਸ ਭਵਨ ਦੇ ਬਾਹਰ ਵਿਸ਼ਾਲ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਵੱਲੋਂ ਪ੍ਰਧਾਨ ਨਿਰਮਲ ਸਿੰਘ ਲੋਧੀਮਾਜਰਾ ਦੀ ਅਗਵਾਈ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਲੋਧੀਮਾਜਰਾ ਨੇ ਕਿਹਾ ਕਿ ਵਿਭਾਗ ਦੀ ਸਰਕਾਰੀ ਅਫਸਰਸਾਹੀ ਸ਼ੁਰੂ ਤੋਂ ਹੀ ਅਰਧ ਸਰਕਾਰੀ ਅਤੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਪੈਨਸ਼ਨਰਾਂ ਵਾਲੀਆਂ ਸਹੂਲਤਾਂ ਅਰਧ ਸਰਕਾਰੀ ਪੈਨਸਨਰਾਂ ਨੂੰ ਨਹੀਂ ਦਿੱਤੀਆਂ ਜਾ ਰਹੀਆਂ। ਇਸ ਤੋਂ ਇਲਾਵਾ ਇਹਨਾਂ ਨੂੰ ਐਲਟੀਸੀ ਨਹੀਂ ਦਿੱਤੀ ਜਾ ਰਹੀ ਅਤੇ ਪੈਨਸ਼ਨ ਲਈ ਸਰਵਿਸ ਦੀ ਗਿਣਤੀ ਨਿਯੁਕਤੀ ਦੀ ਮਿਤੀ ਤੋਂ ਨਹੀਂ ਕੀਤੀ ਜਾ ਰਹੀ। ਉਹਨਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੀ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ, ਮੀਤ ਪ੍ਰਧਾਨ ਲਛਮਨ ਸਿੰਘ ਗਰੇਵਾਲ, ਸੀਤਾ ਦੇਵੀ, ਖਜਾਨ ਸਿੰਘ, ਸਰਵਜੀਤ ਸਿੰਘ, ਬਲਵਿੰਦਰ ਸਿੰਘ, ਮੇਜਰ ਸਿੰਘ, ਰਾਮ ਆਸਰਾ, ਰਸਪਾਲ ਸਿੰਘ, ਹਰਬੰਸ ਸਿੰਘ, ਰਜਿੰਦਰ ਸਿੰਘ ਬਾਗੜੀਆ, ਨਛੱਤਰ ਸਿੰਘ, ਗੁਰਮੇਲ ਸਿੰਘ, ਬਲਦੇਵ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…