nabaz-e-punjab.com

ਪਾਵਰਕੌਮ ਠੇਕਾ ਮੁਲਾਜ਼ਮ ਜਥੇਬੰਦੀ ਦੀ ਕਿਰਤ ਮੰਤਰੀ ਸਿੱਧੂ ਨੇ ਨਾਲ ਪੈਨਲ ਮੀਟਿੰਗ

ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟਾਈ, 31 ਮਾਰਚ ਤੱਕ ਕੇਸਾਂ ਦਾ ਨਿਪਟਾਰਾ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਾਰਚ:
ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਅਗਵਾਈ ਹੇਠ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਕਿਰਤ ਕਮਿਸ਼ਨਰ, ਵਧੀਕ ਕਿਰਤ ਕਮਿਸ਼ਨਰ, ਪ੍ਰਮੁੱਖ ਸਕੱਤਰ ਕਿਰਤ ਵਿਭਾਗ, ਸਹਾਇਕ ਕਿਰਤ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਸਮੇਤ ਪਾਵਰਕੌਮ ਮੈਨੇਜਮੈਂਟ ਦੇ ਅਧਿਕਾਰੀਆਂ ਪ੍ਰਬੰਧਕੀ ਡਾਇਰੈਕਟਰ ਆਰਪੀ ਪਾਡਵ, ਡਿਪਟੀ ਉਪ ਸਕੱਤਰ ਆਈਆਰ ਬਲਵਿੰਦਰ ਸਿੰਘ ਗੁਰਮ ਅਤੇ ਸਾਰੇ ਸਰਕਲਾਂ ਦੇ ਨਿਗਰਾਨ ਇੰਜੀਨੀਅਰ ਤੇ ਸੀਨੀਅਰ ਕਾਰਜਕਾਰੀ ਸ਼ਾਮਲ ਹੋਏ।
ਅੱਜ ਇੱਥੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ, ਸਰਕਲ ਪ੍ਰਧਾਨ ਪਰਮਿੰਦਰ ਸਿੰਘ, ਚੌਧਰ ਸਿੰਘ, ਸ਼ਿਵ ਸੰਕਰ, ਸੁਖਪਾਲ ਸਿੰਘ ਨੰਦ ਲਾਲ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਸ਼ੇਰ ਸਿੰਘ ਖੰਨਾ ਨੇ ਦੱਸਿਆ ਕਿ ਪਾਵਰਕੌਮ ਵਿੱਚ ਕੰਮ ਕਰਦੇ ਸੀ.ਐਚ.ਬੀ ਠੇਕਾ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਸੰਘਰਸ਼ਾਂ ਦੇ ਦੌਰਾਨ ਕਿਰਤ ਵਿਭਾਗ ਅਤੇ ਪਾਵਰਕੌਮ ਮੈਨੇਜਮੈਂਟ ਨਾਲ ਮੰਗਾਂ ਨੂੰ ਲੈ ਕੇ 22 ਜੁਲਾਈ ਅਤੇ 24 ਅਕਤੂਬਰ 2019 ਅਤੇ 5 ਫਰਵਰੀ ਅਤੇ 10 ਫਰਵਰੀ 2020 ਨੂੰ ਕਿਰਤ ਮੰਤਰੀ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪਾਵਰਕੌਮ ਮੈਨੇਜਮੈਂਟ ਨਾਲ ਜਾਇਜ਼ ਮੰਗਾਂ ਨੂੰ ਲੈ ਕੇ ਸਮਝੌਤੇ ਹੋਏ ਹਨ ਪ੍ਰੰਤੂ ਪਾਵਰਕੌਮ ਮੈਨੇਜਮੈਂਟ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ।
(ਬਾਕਸ ਆਈਟਮ)
ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਯੂਨੀਅਨ ਦੀ ਮੰਗ ’ਤੇ ਦੁਬਾਰਾ ਪੈਨਲ ਮੀਟਿੰਗ ਸੱਦ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਚਰਚਾ ਕੀਤੀ। ਜਿਸ ਵਿੱਚ ਗੈਰ ਕਾਨੂੰਨੀ ਢੰਗ ਨਾਲ ਕੱਢੇ ਗਏ ਠੇਕਾ ਮੁਲਾਜ਼ਮਾਂ ਨੂੰ ਬਹਾਲ ਕਰਨ, ਰੁਕੀਆਂ ਤਨਖ਼ਾਹਾਂ ਜਾਰੀ ਕਰਨ, 30 ਸਤੰਬਰ ਦੀ ਛਾਂਟੀ ਨੂੰ ਰੱਦ ਕਰਨ, ਪੁਰਾਣਾ ਏਰੀਅਰ ਬਕਾਇਆ ਜਾਰੀ ਕਰਨ ਸਮੇਤ ਸਮੇਂ ਸਿਰ ਤਨਖ਼ਾਹ ਦੀ ਅਦਾਇਗੀ, ਵਿਸ਼ੇਸ਼ ਟਰੇਨਿੰਗ ਦਾ ਪ੍ਰਬੰਧ ਅਤੇ ਮੁਆਵਜ਼ੇ ਦਾ ਪ੍ਰਬੰਧ ਕਰਨ, ਰੈਸਟ ਲੀਵਰ ਪ੍ਰੋਵਾਇਡ ਕਰਨ ਆਦਿ ਮੰਗਾਂ ਦਾ 31 ਮਾਰਚ ਤੱਕ ਹੱਲ ਕਰਨ ਲਈ ਪਾਵਰਕੌਮ ਮੈਨੇਜਮੈਂਟ ਨੂੰ ਹਦਾਇਤਾਂ ਜਾਰੀ ਕੀਤੀਆਂ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…