ਪੰਜ ਪਿਆਰਿਆਂ ਨੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ:
ਇੱਥੋਂ ਦੇ ਨਜ਼ਦੀਕੀ ਪਿੰਡ ਭਾਗੋਮਾਜਰਾ-ਬੈਂਰੋਪੁਰ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਬਣਾਉਣ ਲਈ ਪੰਜ ਪਿਆਰਿਆਂ ਨੇ ਨੀਂਹ ਪੱਥਰ ਰੱਖਿਆ। ਇਸ ਮੌਕੇ ਪਿੰਡ ਵਾਸੀਆਂ ਨੇ ਸਾਂਝੇ ਤੌਰ ’ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਪਿੰਡ ਵਾਸੀ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ। ਜੈਕਾਰਿਆਂ ਦੀ ਗੂੰਜ ਵਿੱਚ ਪੰਜ ਪਿਆਰਿਆਂ ਨੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ।
ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਸੰਗਤ ਦੇ ਸਹਿਯੋਗ ਨਾਲ ਜਲਦੀ ਹੀ ਗੁਰਦੁਆਰਾ ਸਾਹਿਬ ਦਾ ਵੱਡਾ ਹਾਲ ਅਤੇ ਗੁਰਦੁਆਰਾ ਸਾਹਿਬ ਦੀ ਆਲੀਸ਼ਾਨ ਇਮਾਰਤ ਬਣਾ ਕੇ ਤਿਆਰ ਕੀਤੀ ਜਾਵੇਗੀ। ਪਿੰਡ ਵਾਸੀਆਂ ਦੀ ਇਹ ਚਿਰਕੌਣੀ ਮੰਗ ਸੀ। ਇਸ ਮੌਕੇ ਪ੍ਰਧਾਨ ਨਾਹਰ ਸਿੰਘ, ਗੁਰਚਰਨ ਸਿੰਘ, ਬਲਜਿੰਦਰ ਸਿੰਘ, ਸੁਰਮੁੱਖ ਸਿੰਘ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਦੇਵ ਸਿੰਘ, ਕੇਸਰ ਸਿੰਘ, ਸ਼ਮਸ਼ੇਰ ਸਿੰਘ, ਕੁਲਦੀਪ ਸਿੰਘ, ਰਘਵੀਰ ਸਿੰਘ, ਮਨਪ੍ਰੀਤ ਸਿੰਘ, ਸੁਖਦੀਪ ਸਿੰਘ, ਦਲਵੀਰ ਸਿੰਘ, ਗੱਜਣ ਸਿੰਘ, ਪਿਆਰਾ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਬਹਾਦਰ ਸਿੰਘ, ਸ਼ੇਰ ਸਿੰਘ ਅਤੇ ਜਸਵੰਤ ਸਿੰਘ ਬਿੰਦਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…