Share on Facebook Share on Twitter Share on Google+ Share on Pinterest Share on Linkedin ਪੰਜਾਬ ਨੂੰ ‘ਆਜ਼ਾਦ’ ਕਰਵਾਉਣ ਲਈ ਪਾਕਿ ਫੌਜ ਦੀ ਮਦਦ ਮੰਗਣ ਬਾਰੇ ਪਨੂੰ ਦੇ ਬਿਆਨ ਨੇ ਐਸ.ਐਫ.ਜੇ. ਦੀ ਆਈ.ਐਸ.ਆਈ. ਨਾਲ ਗੰਢਤੁੱਪ ਜ਼ਾਹਰ ਕੀਤੀ-ਕੈਪਟਨ ਅਮਰਿੰਦਰ ਸਿੰਘ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ•, 18 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਸਿੱਖਜ਼ ਫਾਰ ਜਸਟਿਸ (ਐਸ.ਐਫ.ਜੇ.) ਵੱਲੋਂ ਪੰਜਾਬ ਨੂੰ ਭਾਰਤ ਤੋਂ ‘ਆਜ਼ਾਦ’ ਕਰਾਉਣ ਲਈ ਪਾਕਿਸਤਾਨ ਦੀ ਮਦਦ ਮੰਗਣ ਬਾਰੇ ਦਿੱਤੇ ਬਿਆਨ ਨਾਲ ਇਸ ਜਥੇਬੰਦੀ ਦੇ ਨਾਪਾਕ ਇਰਾਦਿਆਂ ਅਤੇ ਪਾਕਿਸਤਾਨੀ ਫ਼ੌਜ ਅਤੇ ਆਈ.ਐਸ.ਆਈ. ਨਾਲ ਗੰਢਤੁੱਪ ਦਾ ਪਰਦਾਫਾਸ਼ ਹੋਇਆ ਹੈ। ਐਸ.ਐਫ.ਜੇ. ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਦੇ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਬਿੱਲੀ ਹੁਣ ਪੂਰੀ ਤਰ•ਾਂ ਥੈਲੇ ਵਿੱਚੋਂ ਬਾਹਰ ਆ ਗਈ ਹੈ ਅਤੇ ਐਸ.ਐਫ.ਜੇ. ਅਤੇ ਪਾਕਿਸਤਾਨੀ ਫ਼ੌਜ ਦੇ ਡੂੰਘੇ ਸਬੰਧਾਂ ਦੀ ਹਕੀਕਤ ਜੱਗ ਜ਼ਾਹਰ ਹੋ ਚੁਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿਆਨ ਨੇ ਐਸ.ਐਫ.ਜੇ. ਦੇ ਉਸ ਝੂਠ ਤੋਂ ਵੀ ਪਰਦਾ ਚੁੱਕ ਦਿੱਤਾ ਹੈ ਜਿਸ ਵਿੱਚ ਖਾਲਿਸਤਾਨ ਦੇ ਵੱਖਰੇ ਰਾਜ ‘ਤੇ ਰਾਏਸ਼ੁਮਾਰੀ ਲਈ ਸ਼ਾਂਤਮਈ ਲਹਿਰ ਚਲਾਉਣ ਦਾ ਦਾਅਵਾ ਕੀਤਾ ਗਿਆ ਸੀ। ਉਨ•ਾਂ ਕਿਹਾ ਕਿ ਇਹ ਹੁਣ ਪ੍ਰਤੱਖ ਰੂਪ ਵਿੱਚ ਸਾਹਮਣੇ ਆਇਆ ਹੈ ਕਿ ਐਸ.ਐਫ.ਜੇ. ਵੱਲੋਂ ਪਾਕਿਸਤਾਨੀ ਫ਼ੌਜ ਅਤੇ ਆਈ.ਐਸ.ਆਈ. ਦੇ ਸਮਰਥਨ ਨਾਲ ਭਾਰਤੀ ਪੰਜਾਬ ਵਿੱਚ ਗੜਬੜ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿਆਨ ਨਾਲ ਪਨੂੰ ਦੇ ਪਾਕਿਸਤਾਨੀ ਫੌਜ ਅਤੇ ਆਈ.ਐਸ.ਆਈ. ਦੀ ਮਦਦ ਨਾਲ ਪੰਜਾਬ ਨੂੰ ਭਾਰਤ ਤੋਂ ਅਲਹਿਦਾ ਕਰਨ ਲਈ ਹਰ ਹੀਲਾ ਵਰਤਣ ਦੇ ਇਰਾਦੇ ਵੀ ਜ਼ਾਹਰ ਹੋ ਗਏ ਹਨ। ਮੁੱਖ ਮੰਤਰੀ ਨੇ ਐਸ.ਐਫ.ਜੇ. ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ‘ਕਰਤਾਰਪੁਰ ਕਨਵੈਨਸ਼ਨ-2019’ ਕਰਵਾਉਣ ਦੀ ਯੋਜਨਾ ‘ਤੇ ਵੀ ਸਖ਼ਤ ਪ੍ਰਤੀਕ੍ਰਿਆ ਪ੍ਰਗਟਾਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨੇ ਉਨ•ਾਂ ਦੇ ਖਦਸ਼ਿਆਂ ਨੂੰ ਹੋਰ ਪੱਕਾ ਕੀਤਾ ਹੈ ਕਿ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘਾ ਖੋਲ•ਣ ਦਾ ਫੈਸਲਾ ਐਸ.ਐਫ.ਜੇ. ਸਮੇਤ ਭਾਰਤ ਵਿਰੋਧੀ ਤਾਕਤਾਂ ਦੀ ਮਦਦ ਕਰਨ ਬਾਰੇ ਆਈ.ਐਸ.ਆਈ. ਦੀ ਸਾਜ਼ਿਸ਼ ਨੂੰ ਦਰਸਾਉਂਦਾ ਹੈ। ਉਨ•ਾਂ ਕਿਹਾ ਕਿ ਇਸ ਨਾਲ ਇਕ ਵਾਰ ਫਿਰ ਸਿੱਧ ਹੋ ਗਿਆ ਹੈ ਕਿ ਪਾਕਿਸਤਾਨ ਸਰਕਾਰ ਕਠਪੁਤਲੀ ਸ਼ਾਸਨ ਵਾਂਗ ਹਮੇਸ਼ਾ ਹੀ ਉਥੋਂ ਦੀ ਫੌਜ ਦੇ ਇਸ਼ਾਰੇ ‘ਤੇ ਕੰਮ ਕਰਦੀ ਰਹੀ ਹੈ ਅਤੇ ਕਰ ਰਹੀ ਹੈ। ਇਸ ਮਾਮਲੇ ‘ਤੇ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚਾ ਮਾਮਲਾ ਪਾਕਿਸਤਾਨੀ ਫੌਜ ਦੀ ਵੱਡੀ ਸਾਜ਼ਿਸ਼ ਦਾ ਹਿੱਸਾ ਹੈ ਜੋ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੇ ਲਗਾਤਾਰ ਯਤਨ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮੁੜ ਦੁਹਰਾਇਆ ਕਿ ਪੰਜਾਬ ਅਤੇ ਭਾਰਤੀ ਫੌਜ ਗੁਆਂਢੀ ਮੁਲਕ ਦੀ ਅਜਿਹੀ ਕਿਸੇ ਵੀ ਯੋਜਨਾ ਦਾ ਮੁਕਾਬਲਾ ਕਰਨ ਲਈ ਤਿਆਰ-ਬਰ-ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ 80ਵੇਂ ਅਤੇ 90ਵੇਂ ਦੇ ਦਹਾਕਿਆਂ ਜਦੋਂ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਨੇ ਸੂਬੇ ਦਾ ਘਾਣ ਕੀਤਾ ਸੀ, ਦੇ ਸਮੇਂ ਨਾਲੋਂ ਵਧੇਰੇ ਸਮਰੱਥ ਤੇ ਤਾਕਤਵਾਰ ਹੈ। ਉਨ•ਾਂ ਨੇ ਪਾਕਿਸਤਾਨ ਨੂੰ ਸੂਬੇ ਦੀ ਸ਼ਾਂਤੀ ‘ਚ ਵਿਘਨ ਪਾਉਣ ਲਈ ਪੱਬਾਂ ਭਾਰ ਹੋਈਆਂ ਫਿਰਦੀਆਂ ਐਸ.ਐਫ.ਜੇ. ਜਾਂ ਕਿਸੇ ਹੋਰ ਵੱਖਵਾਦੀ ਤਾਕਤਾਂ ਨੂੰ ਸਮਰਥਨ ਦੇਣ ਵਿਰੁੱਧ ਚਿਤਾਵਨੀ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨੀ ਫੌਜ ਨੂੰ ਸਾਲ 1965, 1971 ਅਤੇ ਉਸ ਤੋਂ ਬਾਅਦ ਕਾਰਗਿਲ ਜੰਗ ਵਿੱਚ ਭਾਰਤੀ ਫੌਜ ਹੱਥੋਂ ਹੋਈਆਂ ਨਮੋਸ਼ੀ ਭਰੀਆਂ ਹਾਰਾਂ ਯਾਦ ਰੱਖਣਾ ਚੰਗੀ ਗੱਲ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤ ਵਿੱਚ ਸਿੱਖ ਭਾਈਚਾਰੇ ਦੀ ਚਿਰੋਕਣੀ ਮੰਗ ਦੀ ਪੂਰਤੀ ਲਈ ਕਰਤਾਰਪੁਰ ਲਾਂਘਾ ਖੋਲ•ਣ ਦੇ ਪੂਰੀ ਤਰ•ਾਂ ਹੱਕ ਵਿੱਚ ਹਨ। ਉਨ•ਾਂ ਕਿਹਾ ਕਿ ਇਹ ਇਸ ਉਪਰਾਲੇ ਦੀ ਦੁਰਵਰਤੋਂ ਹੈ ਜਿਸ ਦਾ ਉਹ ਵਿਰੋਧ ਕਰਦੇ ਹਨ। ਉਨ•ਾਂ ਕਿਹਾ ਕਿ ਜੇਕਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸੱਚੇ ਦਿਲੋਂ ਇਸ ਲਾਂਘੇ ਰਾਹੀਂ ਭਾਰਤ ਨਾਲ ਸ਼ਾਂਤੀ ਦੇ ਦਰਵਾਜ਼ੇ ਖੋਲ•ਣਾ ਚਾਹੁੰਦੇ ਹਨ ਤਾਂ ਉਨ•ਾਂ ਨੂੰ ਨਾ ਸਿਰਫ ਐਸ.ਐਫ.ਜੇ. ਦੇ ਬਿਆਨ ਦੀ ਸਪੱਸ਼ਟ ਨਿੰਦਾ ਕਰਨੀ ਚਾਹੀਦੀ ਹੈ ਸਗੋਂ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਭਾਰਤ ਵਿਰੋਧੀ ਵੱਖਵਾਦੀ ਤਾਕਤ ਆਪਣੀ ਮੁਹਿੰਮ ਚਲਾਉਣ ਲਈ ਪਾਕਿਸਤਾਨ ਦੀ ਧਰਤੀ ਦੀ ਵਰਤੋਂ ਨਾ ਕਰੇ। ਉਨ•ਾਂ ਨੇ ਪਾਕਿਸਤਾਨੀ ਨੇਤਾ ਨੂੰ ‘ਕਰਤਾਰਪੁਰ ਸਾਹਿਬ ਕਨਵੈਨਸ਼ਨ-2019’ ਕਰਵਾਉਣ ਤੋਂ ਵੀ ਰੋਕਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨੂੰ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦੀ ਭਾਰਤ ਵਿਰੋਧੀ ਤਾਕਤਾਂ ਵੱਲੋਂ ਵਰਤੋਂ ਕਰਨ ਦੀ ਇਜਾਜ਼ਤ ਦਿੱਤੇ ਬਿਨਾਂ ਦੋਵਾਂ ਮੁਲਕਾਂ ਦਰਮਿਆਨ ਸੱਚੀ ਭਾਵਨਾ ਨਾਲ ਅਮਨ ਦਾ ਪੁਲ ਕਾਇਮ ਕੀਤਾ ਜਾਵੇ। ਉਨ•ਾਂ ਨੇ ਇਕ ਵਾਰ ਫਿਰ ਕਰਤਾਰਪੁਰ ਲਾਂਘੇ ਨੂੰ ਦੋਵਾਂ ਮੁਲਕਾਂ ਦਰਮਿਆਨ ਵਖਰੇਵਿਆਂ ਨੂੰ ਮਿਟਾਉਣ ਲਈ ਇਕ ਮਹਾਨ ਮੌਕਾ ਦੱਸਦਿਆਂ ਇਸ ਦੀ ਸ਼ਲਾਘਾ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ