Nabaz-e-punjab.com

ਪੰਥਕ ਅਕਾਲੀ ਲਹਿਰ ਨੇ ਜ਼ਿਲ੍ਹਾ ਮੁਹਾਲੀ ਦੀ 201 ਮੈਂਬਰੀ ਕਮੇਟੀ ਐਲਾਨੀ

ਅਕਾਲ ਤਖ਼ਤ ਸਾਹਿਬ ਤੇ ਐਸਜੀਪੀਸੀ ਨੂੰ ਆਜ਼ਾਦ ਕਰਵਾਉਣ ਲਈ ਪੰਥਕ ਕਨਵੈਨਸ਼ਨ 2 ਅਕਤੂਬਰ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ:
ਇੱਥੋਂ ਦੇ ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਸਿੱਖਾਂ ਦੀ ਭਰਵੀਂ ਮੀਟਿੰਗ ਹੋਈ। ਜਿਸ ਵਿੱਚ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ 201 ਮੈਂਬਰੀ ਕਮੇਟੀ ਦਾ ਐਲਾਨ ਕੀਤਾ ਗਿਆ ਅਤੇ ਸਾਬਕਾ ਜਥੇਦਾਰ ਨੇ ਨਵੇਂ ਚੁਣੇ ਕਮੇਟੀ ਮੈਂਬਰਾਂ ਨੂੰ ਨਿਯੁਕਤ ਪੱਤਰ ਵੰਡੇ ਅਤੇ ਉਨ੍ਹਾਂ ਨੂੰ ਸਿੱਖ ਸਿਧਾਂਤਾਂ ’ਤੇ ਪਹਿਰਾ ਦੇਣ ਲਈ ਪ੍ਰੇਰਿਆ।
ਭਾਈ ਰਣਜੀਤ ਸਿੰਘ ਨੇ ਐਲਾਨ ਕੀਤਾ ਕਿ ਸਿੱਖਾਂ ਦੀ ਸਰਬਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਐਸਜੀਪੀਸੀ ਨੂੰ ਨਰੈਣੂ ਮਹੰਤਾਂ ਅਤੇ ਮਸੰਦਾਂ ਤੋਂ ਆਜ਼ਾਦ ਕਰਵਾਉਣ ਲਈ 2 ਅਕਤੂਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਖੂਨ ਨਾਲ ਰੰਗੀ ਪਵਿੱਤਰ ਧਰਤ ’ਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਬਿਲਕੁਲ ਸਾਹਮਣੇ ਗਰਾਉਂਡ ਵਿੱਚ ਪੰਥਕ ਅਕਾਲੀ ਲਹਿਰ ਦੀ ਕੌਮੀ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਸਿੱਖਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨ ਜਾਣਬੁਝ ਕੇ ਐਸਜੀਪੀਸੀ ਦੀਆਂ ਆਮ ਚੋਣਾਂ ਦਾ ਕੰਮ ਪਿਛਲੇ ਕਾਫੀ ਸਮੇਂ ਤੋਂ ਲਮਕ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਐਸਜੀਪੀਸੀ ਚੋਣਾਂ ਸਮੇਂ ਸਿਰ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਧਰਮ ਦਾ ਅਖੌਤੀ ਠੇਕੇਦਾਰਾਂ ਨੂੰ ਜਥੇਦਾਰੀਆਂ ਖੁੱਸਣ ਦਾ ਡਰ ਸਤਾ ਰਿਹਾ ਹੈ। ਜਿਸ ਕਰਕੇ ਮੋਨ ਧਾਰ ਕੇ ਬੈਠੇ ਹਨ ਅਤੇ ਧੱਕੇਸ਼ਾਹੀ ਨਾਲ ਕੁਰਸੀ ਨੂੰ ਚਿੰਬੜੇ ਹੋਏ ਹਨ।
ਮੀਟਿੰਗ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਡੇਰਾ ਮੁਖੀ ਨੂੰ ਮੁਆਫ਼ੀ ਦੇਣਾ, ਜੇਲ੍ਹਾਂ ਵਿੱਚ ਬੰਦ ਸਿੱਖਾਂ, ਐਸਜੀਪੀਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪਾਖੰਡੀਆਂ ਤੋਂ ਆਜ਼ਾਦ ਕਰਵਾਉਣ ਸਮੇਤ ਸ਼੍ਰੋਮਣੀ ਕਮੇਟੀ ਚੋਣਾਂ ਦੀ ਵਿਉਂਤਬੰਦੀ ਬਾਰੇ ਚਰਚਾ ਕੀਤੀ ਗਈ। ਸੰਤ ਸਮਾਜ ਦੇ ਆਗੂ ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਨੇ ਸਿੱਖ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਅਤੇ ਇਕ ਮੰਚ ’ਤੇ ਇਕੱਠੇ ਹੋਣ ਲਈ ਪ੍ਰੇਰਦਿਆਂ ਕਿਹਾ ਕਿ ਇਕ ਤੰਦਰੁਸਤ ਬੰਦਾ ਹੀ ਕਿਸੇ ਮਿਸ਼ਨ ਵਿੱਚ ਕਾਮਯਾਬ ਹੋ ਸਕਦਾ ਹੈ। ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖ਼ੂਬੀ ਨਾਲ ਨਿਭਾਈ।
ਮੀਟਿੰਗ ਨੂੰ ਸੰਤ ਸਮਾਜ ਦੇ ਆਗੂ ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ, ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ, ਯੂਥ ਆਗੂ ਗੁਰਵਿੰਦਰ ਸਿੰਘ ਡੂਮਛੇੜੀ, ਜੋਗਾ ਸਿੰਘ ਚੱਪੜ, ਜਸਵੀਰ ਸਿੰਘ ਧਾਲੀਵਾਲ, ਗੁਰਮੀਤ ਸਿੰਘ ਕੁੰਭੜਾ, ਰਵਿੰਦਰ ਸਿੰਘ ਵਜੀਦਪੁਰ, ਜਸਵਿੰਦਰ ਸਿੰਘ ਡੇਰਾਬੱਸੀ ਨੇ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…