nabaz-e-punjab.com

ਪੰਥਕ ਸਰਕਾਰ ਨੇ ਢਾਲ ਬਣ ਕੇ ਦਿੱਤਾ ਸਿਰਸਾ ਵਾਲੇ ਸਾਧ ਦਾ ਸਾਥ: ਸੰਤ ਬਲਜੀਤ ਸਿੰਘ ਦਾਦੂਵਾਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਜੂਨ:
ਸ਼੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦਵਾਰਾ ਝੰਡਾ ਸਾਹਿਬ ਪਿੰਡ ਪਡਿਆਲਾ ਨੇੜੇ ਕੁਰਾਲੀ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿਚ ਢਾਡੀ ਅਵਤਾਰ ਸਿੰਘ ਵਡਾਲਾ, ਢਾਡੀ ਗੁਰਮੇਲ ਸਿੰਘ ਬਾਠ, ਭਾਈ ਗੁਰਵਿੰਦਰ ਸਿੰਘ, ਭਾਈ ਹਰਨੇਕ ਸਿੰਘ, ਸਵਰਨ ਸਿੰਘ ਭੱਟੀ, ਮੱਘਰ ਸਿੰਘ, ਸਰਬਜੀਤ ਸਿੰਘ ਆਦਿ ਦੇ ਜਥਿਆਂ ਨੇ ਢਾਡੀ ਵਾਰਾਂ ਅਤੇ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੇ ਕਥਾ ਕੀਰਤਨ ਕਰਦਿਆਂ ਸੰਗਤਾਂ ਨੂੰ ਪਾਖੰਡੀ ਸਾਧਾ ਤੋਂ ਬਚਣ, ਵਹਿਮਾਂ ਭਰਮਾਂ ਤੋਂ ਬਚਕੇ ਗੁਰੂ ਗਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਦੱਸ ਸਾਲ ਸੂਬਾ ਸਰਕਾਰ ਨੇ ਪਾਖੰਡੀ ਸਰਸੇ ਵਾਲੇ ਸਾਧ ਦਾ ਸਾਥ ਦਿੰਦੇ ਹੋਏ ਉਸ ਦੀ ਢਾਲ ਬਣ ਕੇ ਸਾਥ ਦਿੱਤਾ ਜਦੋਂ ਕਿ ਉਨ੍ਹਾਂ ਵੱਲੋਂ ਸਿੱਖ ਦਰਦੀ ਸੱਜਣਾਂ ਦੇ ਸਹਿਯੋਗ ਨਾਲ ਸਿਰਸੇ ਵਾਲੇ ਸਾਧ ਨੂੰ ਪੰਜਾਬ ਵਿੱਚ ਵੜਨ ਨਹੀਂ ਦਿੱਤਾ ਗਿਆ।
ਅਗਰ ਅਖੌਤੀ ਪੰਥਕ ਸਰਕਾਰ ਸਾਥ ਦਿੰਦੀ ਤਾਂ ਉਹ ਸਿਰਸੇ ਵਾਲੇ ਅਖੌਤੀ ਸਾਧ ਨੂੰ ਸੰਗਤਾਂ ਦੀ ਕਚਹਿਰੀ ਵਿੱਚ ਖੜਾ ਕਰ ਦਿੰਦੇ ਤੇ ਉਹ ਆਉਣ ਵਾਲੇ ਸਮੇਂ ਵਿਚ ਵੀ ਸਿਰਸੇ ਵਾਲੇ ਸਾਧ ਨੂੰ ਉਹ ਸੂਬੇ ਵਿੱਚ ਹਨ ਵੜਨ ਦੇਣਗੇ। ਇਸ ਦੌਰਾਨ ਗੁਰਦਵਾਰਾ ਸਾਹਿਬ ਦੇ ਮੁਖ ਪ੍ਰਬੰਧਕ ਬਾਬਾ ਗੁਰਮੀਤ ਸਿੰਘ ਨੇ ਸਿੰਘ ਸਾਹਿਬ ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦਾ ਸ਼੍ਰੀ ਸਾਹਿਬ ਅਤੇ ਸਿਰੋਪਾਉ ਨਾਲ ਸਨਮਾਨ ਕੀਤਾ। ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਬਾਬਾ ਸੁਖਪਾਲ ਸਿੰਘ ਮੁਖ ਪ੍ਰਬੰਧਕ ਗੁਰਦਵਾਰਾ ਸਾਹਿਬ ਭੈਰੋਮਾਜਰਾ, ਰਣਜੀਤ ਸਿੰਘ ਸੰਤੋਖਗੜ੍ਹ, ਰਜਿੰਦਰ ਸਿੰਘ ਰਾਜਾ ਨਨਹੇੜੀਆਂ, ਸੁਰਜੀਤ ਸਿੰਘ ਲਖਨੌਰ, ਬਾਬਾ ਹਰਵਿੰਦਰ ਸਿੰਘ ਝਿੰਗੜਾਂ, ਹਰਮਨ ਪਡਿਆਲਾ, ਸਟੇਜ ਸਕੱਤਰ ਜਰਨੈਲ ਸਿੰਘ, ਬਾਬਾ ਗੁਰਚਰਨ ਸਿੰਘ ਲੰਗਰਾਂ ਵਾਲੇ, ਜੱਸਾ ਸਿੰਘ ਆਦਿ ਹਾਜ਼ਰ ਸਨ।

Load More Related Articles

Check Also

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ…