Nabaz-e-punjab.com

ਪੈਰਾਗਾਨ ਸਕੂਲ ਦੇ ਵਿਦਿਆਰਥੀਆਂ ਨੇ ਸਾਲਾਨਾ ਸਮਾਰੋਹ ਵਿੱਚ ਖੂਬ ਰੰਗ ਬੰਨ੍ਹਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਨਵੰਬਰ:
ਇੱਥੋਂ ਦੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਅਤੇ ਪੈਰਾਗਾਨ ਕਿਡਸ ਸੈਕਟਰ-71 ਦੇ ਵਿਦਿਆਰਥੀਆਂ ਵੱਲੋਂ 36ਵਾਂ ਸਾਲਾਨਾ ਦਿਵਸ ‘ਨਵਰੰਗ’ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸੀਬੀਆਈ ਨਵੀਂ ਦਿੱਲੀ ਦੇ ਸਲਾਹਕਾਰ ਰਾਜਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਪੂਰੀ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਕੀਤੀ ਸਖ਼ਤ ਮਿਹਨਤ ਕਦੇ ਬੇਕਾਰ ਨਹੀਂ ਜਾਂਦੀ ਹੈ। ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸਮਾਰੋਹ ਵਿੱਚ ਵਿਦਿਆਰਥੀਆਂ ਨੇ ਖੂਬ ਬੰਨ੍ਹਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ।
ਉਪਰੰਤ ਪੈਰਾਗਾਨ ਕਿਡਸ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਅੰਗਰੇਜ਼ੀ ਗੀਤਾਂ ਦੀਆਂ ਮਨਮੋਹਕ ਧੁਨਾਂ ’ਤੇ ਡਾਂਸ ਪੇਸ਼ ਕੀਤਾ ਜਦੋਂਕਿ ਪ੍ਰਾਇਮਰੀ ਅਤੇ ਐਲੀਮੈਂਟਰੀ ਵਿੰਗ ਦੇ ਵਿਦਿਆਰਥੀਆਂ ਨੇ ਵੀ ਵੱਖੋ-ਵੱਖ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਅੰਗਰੇਜ਼ੀ ਦਾ ਇਕ ਨਾਟਕ-ਕਿੰਗਡਮ ਆਫ਼ ਫੂਲਸ ਪੇਸ਼ ਕੀਤਾ ਗਿਆ। ਸਮਾਰਟ ਫੋਨ ਦੇ ਮਾੜੇ ਪ੍ਰਭਾਵਾਂ ’ਤੇ ਨ੍ਰਿਤ ਦੀ ਪੇਸ਼ਕਾਰੀ ਨਾਲ ਸੰਦੇਸ਼ ਦਿੱਤਾ। ਦੇਸ਼ ਭਗਤੀ ਭਰੇ ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਉੜੀ ਅਤਿਵਾਦੀ ਹਮਲੇ ਤੋਂ ਬਾਅਦ ਹੋਈ ਸਰਜੀਕਲ ਸਟ੍ਰਾਈਕ ਦੇ ਦ੍ਰਿਸ਼ ਪੇਸ਼ ਕਰਕੇ ਭਾਰਤੀ ਸੈਨਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਤੀਜੀ ਕਲਾਸ ਅਤੇ ਚੌਥੀ ਕਲਾਸ ਦੇ ਬੱਚਿਆਂ ਦਾ ਸੰਗੀਤਮਈ ਪ੍ਰੋਗਰਾਮ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਸ਼ੋਅ ਦੀ ਸਮਾਪਤੀ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਪੰਜਾਬੀ ਭੰਗੜੇ ਅਤੇ ਗਿੱਧੇ ਨਾਲ ਹੋਈ। ਅਖੀਰ ਵਿੱਚ ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ ਸ਼ੇਰਗਿੱਲ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…