Share on Facebook Share on Twitter Share on Google+ Share on Pinterest Share on Linkedin ਪੈਰਾਗਾਨ ਸਕੂਲ ਦੇ ਵਿਦਿਆਰਥੀਆਂ ਨੇ ਝੰਡਾ ਦਿਵਸ ਵਿੱਚ ਹਿੱਸਾ ਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਦਸੰਬਰ: ਇੱਥੋਂ ਦੇ ਨੰਨ੍ਹੇ ਮਣਕੇ ਪਲੇ ਵੇਅ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਜ਼ਿਲ੍ਹਾ ਸੈਨਿਕ ਸਦਨ ਫੇਜ਼-10 ਵਿਖੇ ਆਰਮਡ ਫੋਰਸਿਜ ਫਲੈਗ ਦਿਵਸ ਸਮਾਗਮ ਵਿੱਚ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਅਮਰਜੀਤ ਕੌਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਮੇਜਰ ਜਨਰਲ ਰਾਜ ਮਹਿਤਾ (ਰਿਟਾ) ਅਤੇ ਲੈਫਟੀਨੈਂਟ ਕਰਨਲ ਪੀ ਐਸ ਬਾਜਵਾ ਨੇ ਬੱਚਿਆਂ ਨੂੰ ਸੈਨਿਕਾਂ ਵਲੋੱ ਦਿਤੇ ਬਲਿਦਾਨ ਅਤੇ ਬਹਾਦਰੀ ਬਾਰੇ ਜਾਣਕਾਰੀ ਦਿਤੀ। ਇਸ ਮੌਕੇ ਬੱਚਿਆਂ ਨੇ ਵੀ ਸਹੁੰ ਚੁੱਕੀ ਕਿ ਉਹ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਦ੍ਰਿੜ ਰਹਿਣਗੇ। ਇਸ ਮੌਕੇ ਸਕੂਲ ਦੇ ਪ੍ਰਬੰਧਕ ਅਤੇ ਸਾਬਕਾ ਕੌਂਸਲਰ ਮੋਹਨਬੀਰ ਸਿੰਘ ਸ਼ੇਰਗਿਲ, ਜ਼ਿਲ੍ਹਾ ਸੈਨਿਕ ਸਦਨ ਦੇ ਅਧਿਕਾਰੀ ਲੈਫਟੀਨੈਂਟ ਕਰਨਲ ਬੋਪਾਰਾਏ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ