ਪਰਮਜੀਤ ਸਿੰਘ ਗਿੱਲ ਨੂੰ ਗੁਰਦੁਆਰਾ ਤਾਲਮੇਲ ਕਮੇਟੀ ਦਾ ਜਨਰਲ ਸਕੱਤਰ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਗੁਰਦੁਆਰਾ ਤਾਲਮੇਲ ਕਮੇਟੀ ਦੀ ਇੱਕ ਮੀਟਿੰਗ ਵਿੱਚ ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼-3ਬੀ1 ਮੁਹਾਲੀ ਦੇ ਮੁੱਖ ਸੇਵਾਦਾਰ ਸ਼ ਪਰਮਜੀਤ ਸਿੰਘ ਗਿੱਲ ਨੂੰ ਗੁਰਦੁਆਰਾ ਤਾਲਮੇਲ ਕਮੇਟੀ ਦਾ ਨਵਾਂ ਜਨਰਲ ਸਕੱਤਰ ਥਾਪਿਆ ਗਿਆ। ਜਿਸ ਦਾ ਨਗਰ ਦੇ ਸਾਰੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੇ ਭਰਵਾਂ ਸਵਾਗਤ ਕੀਤਾ। ਸ੍ਰੀ ਪਰਮਜੀਤ ਸਿੰਘ ਗਿੱਲ ਨੇ ਸਭ ਨੂੰ ਭਰੋਸਾ ਦਿਵਾਇਆ ਕਿ ਉਹ ਨਗਰ ਦੇ ਸਾਰੇ ਗੁਰੂ ਘਰਾਂ ਦੇ ਨਾਲ ਮਿਲ ਕੇ ਚਲਣਗੇ ਅਤੇ ਧਰਮ ਪ੍ਰਚਾਰ ਹਿੱਤ ਅਤੇ ਸਿੱਖ ਪੰਥ ਦੀ ਚੜਦੀ ਕਲਾ ਵਾਲੇ ਕਾਰਜਾਂ ਲਈ ਹਰ ਸਮੇਂ ਤੱਤਪਰ ਰਹਿਣਗੇ।
ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਹਰਪਾਲ ਸਿੰਘ ਸੋਢੀ, ਪਰਮਜੀਤ ਸਿੰਘ, ਨਰਿੰਦਰ ਸਿੰਘ, ਅਜੀਤ ਸਿੰਘ, ਨਿਰਮਲ ਸਿੰਘ, ਮਨਜੀਤ ਸਿੰਘ ਮਾਨ, ਅਮਰਜੀਤ ਸਿੰਘ ਪਾਹਵਾ, ਮਨਜੀਤ ਸਿੰਘ ਭੱਲਾ, ਕਰਨੈਲ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਸਿੰਘ ਗੁਰਦੁਆਰਾ ਫੇਜ਼-6, ਸੰਤ ਸੁਰਿੰਦਰ ਸਿੰਘ ਗੁਰਦੁਆਰਾ ਧੰਨਾ ਭਗਤ, ਉਮਰਾਓ ਸਿੰਘ ਗੁਰਦੁਆਰਾ ਅੰਗੀਠਾ ਸਾਹਿਬ, ਜਸਪਾਲ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…