Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਆਯੋਜਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2 ਤੋਂ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਨੇ ਦੱਸਿਆ ਕਿ ਇਹ ਪ੍ਰਭਾਤ ਫੇਰੀ ਸਵੇਰੇ ਸਾਢੇ ਚਾਰ ਵਜੇ ਆਰੰਭ ਹੋ ਕੇ ਫੇਜ਼-2 ਦੇ ਵੱਖ-ਵੱਖ ਇਲਾਕਿਆਂ ’ਚੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਸੰਪੂਰਨ ਹੋਈ। ਪ੍ਰਭਾਤ ਫੇਰੀ ਵਿੱਚ 200 ਦੇ ਕਰੀਬ ਸੰਗਤਾਂ ਨੇ ਹਿੱਸਾ ਲਿਆ। ਇਸ ਦੌਰਾਨ ਵੱਖ-ਵੱਖ ਥਾਵਾਂ ਉੱਤੇ ਇਲਾਕਾ ਵਾਸੀਆਂ ਵੱਲੋਂ ਪ੍ਰਭਾਤ ਫੇਰੀ ਦਾ ਸਵਾਗਤ ਕੀਤਾ ਗਿਆ ਅਤੇ ਦੁੱਧ ਤੇ ਚਾਹ ਦੇ ਲੰਗਰ ਲਗਾਏ ਗਏ। ਇਸ ਮੌਕੇ ਸਾਧੂ ਸਿੰਘ ਪੰਧੇਰ, ਅਵਤਾਰ ਸਿੰਘ ਬਡਵਾਲ, ਸਰੂਪ ਸਿੰਘ, ਗੁਰਦੇਵ ਸਿੰਘ, ਕੁਲਵੰਤ ਸਿੰਘ, ਹਰਦੀਪ ਸਿੰਘ, ਸਤਪਾਲ ਸਿੰਘ, ਰਜਿੰਦਰ ਸਿੰਘ ਰਾਜਾ, ਪਰਵਿੰਦਰ ਸਿੰਘ, ਪ੍ਰਦੀਪ ਕੁਮਾਰ ਨਵਾਬ, ਬੀਬੀ ਜਸਬੀਰ ਕੌਰ ਪੰਧੇਰ, ਮਨਿੰਦਰ ਕੌਰ ਲਵਲੀ, ਚਰਨਜੀਤ ਕੌਰ, ਮਨਿੰਦਰ ਕੌਰ ਭਾਟੀਆ, ਪਰਮਜੀਤ ਸਿੰਘ ਬਾਬੀ, ਹਰਮਨਦੀਪ ਕੌਰ, ਪਰਮਜੀਤ ਕੌਰ ਬਡਵਾਲ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ