Nabaz-e-punjab.com

ਪਰਦੀਪ ਸਿੰਘ ਭਾਰਜ ਨੂੰ ਸਰਬਸੰਮਤੀ ਨਾਲ ਭਾਈ ਲਾਲੋ ਸੰਸਥਾ ਦਾ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਸਮਾਜ ਸੇਵੀ ਸੰਸਥਾ ਦੀ ਭਾਈ ਲਾਲੋ ਕੋਆਪਰੇਟਿਵ ਨਾਨ ਐਗਰੀਕਲਚਰ ਥਰਿਫਟ ਐਂਡ ਕਰੈਡਿਟ ਸੁਸਾਇਟੀ ਮੁਹਾਲੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਸੀਨੀਅਰ ਅਕਾਲੀ ਆਗੂ ਪਰਦੀਪ ਸਿੰਘ ਭਾਰਜ ਨੂੰ ਸੰਸਥਾ ਦਾ ਪ੍ਰਧਾਨ ਚੁਣਿਆ ਗਿਆ ਹੈ। ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਸ੍ਰੀਮਤੀ ਸਰਬਜੀਤ ਕੌਰ ਵਿਰਦੀ ਨੂੰ ਮੀਤ ਪ੍ਰਧਾਨ, ਗੁਰਚਰਨ ਸਿੰਘ ਨੂੰ ਜਨਰਲ ਸਕੱਤਰ, ਹਰਵਿੰਦਰ ਸਿੰਘ ਨੂੰ ਵਿੱਤ ਸਕੱਤਰ, ਸਵਿੰਦਰ ਸਿੰਘ ਖੋਖਰ, ਬਲਬੀਰ ਸਿੰਘ ਭੰਵਰਾ, ਦੀਦਾਰ ਸਿੰਘ ਕਲਸੀ ਅਤੇ ਸ੍ਰੀਮਤੀ ਗੁਰਮਿੰਦਰ ਕੌਰ ਨੂੰ ਪ੍ਰਬੰਧਕ ਕਮੇਟੀ ਦੇ ਮੈਂਬਰ ਨਾਮਜ਼ਦ ਕੀਤਾ ਗਿਆ ਹੈ।
ਇਸ ਮੌਕੇ ਪਰਦੀਪ ਭਾਰਜ ਨੇ ਕਿਹਾ ਕਿ ਸੁਸਾਇਟੀ ਵੱਲੋਂ ਉਨ੍ਹਾਂ ’ਤੇ ਭਰੋਸਾ ਕਰਕੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਇਸ ਨੂੰ ਪੂਰੀ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪ੍ਰਿੰਸੀਪਲ ਤਰਸੇਮ ਸਿੰਘ ਨੂੰ ਆਡੀਟਰ ਵਜੋਂ ਨਿਭਾਈਆਂ ਸੇਵਾਵਾਂ ਪ੍ਰਤੀ ਵਿਸ਼ੇਸ਼ ਦੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਆਗੂ ਪਵਿੱਤਰ ਸਿੰਘ ਵਿਰਦੀ, ਬਿਕਰਮਜੀਤ ਸਿੰਘ ਹੂੰਜਣ ਅਤੇ ਗੁਰਮੁੱਖ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …