ਮਾਪੇ-ਅਧਿਆਪਕ ਮੀਟਿੰਗ: ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਸਾਇੰਸ ਪ੍ਰਦਰਸ਼ਨੀ

ਨਬਜ਼-ਏ-ਪੰਜਾਬ, ਮੁਹਾਲੀ, 8 ਅਪਰੈਲ:
ਇੱਥੋਂ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿਖੇ ਅੱਜ ਮਾਪੇ-ਅਧਿਆਪਕ ਮੀਟਿੰਗ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਪ੍ਰਦਰਸ਼ਨੀ ਲਗਾਈ ਗਈ। ਵਿਦਿਆਰਥੀਆਂ ਦੀ ਰਚਨਾਤਮਿਕਤਾ, ਕਲਾਤਮਕ ਅਤੇ ਸਾਇੰਸ ਦੀ ਪ੍ਰਤਿਭਾ ਨੂੰ ਸ਼ਾਨਦਾਰੀ ਪ੍ਰਦਰਸ਼ਨੀ ਰਾਹੀਂ ਬਾਖ਼ੂਬੀ ਤਰੀਕੇ ਨਾਲ ਪੇਸ਼ ਕਰਕੇ ਵੱਖ-ਵੱਖ ਪ੍ਰਾਜੈਕਟ, ਕਲਾਤਮਕ ਰਚਨਾਵਾਂ ਅਤੇ ਵਿਚਾਰਵਾਨ ਮਾਡਲ ਪ੍ਰਦਰਸ਼ਿਤ ਕੀਤੇ ਗਏ। ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਵਿਦਿਆਰਥੀਆਂ ਦੇ ਬਿਹਤਰੀਨ ਭਵਿੱਖ ਨੂੰ ਲੈ ਕੇ ਅਹਿਮ ਚਰਚਾ ਹੋਈ। ਵਿਦਿਆਰਥੀਆਂ ਨੇ ਇੱਕ ਨਵੀਨਤਾਕਾਰੀ ਪ੍ਰਦਰਸ਼ਨੀ ਰਾਹੀਂ ਆਪਣੇ ਅੰਦਰ ਛੁਪੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਉਪਰਾਲੇ ਨੇ ਮਾਪਿਆਂ ਅਤੇ ਸਕੂਲ ਵਿਚਕਾਰ ਸਾਂਝੀਦਾਰੀ ਨੂੰ ਮਜ਼ਬੂਤ ਕੀਤਾ।
ਪ੍ਰਿੰਸੀਪਲ ਗਿਆਨ ਜੋਤ ਨੇ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦੀ ਇਹ ਮਿਲਣੀ ਵਿਦਿਆਰਥੀਆਂ ਦੇ ਵਿਕਾਸ ਦੀ ਮਿਸਾਲ ਪੈਦਾ ਕਰੇਗੀ। ਜਿਸ ਵਿੱਚ ਅਕਾਦਮਿਕ ਚਰਚਾਵਾਂ ਤੋਂ ਇਲਾਵਾ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਰਚਨਾਤਮਿਕਤਾ ਅਤੇ ਆਤਮਵਿਸ਼ਵਾਸ ਨੂੰ ਸਿੱਧਾ ਦੇਖਣਾ ਇੱਕ ਸੁਖਦ ਅਨੁਭਵ ਸੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਡੀ ਪੂਰਨ ਵਿਅਕਤੀਗਤ ਵਿਕਾਸ ਦੀ ਪ੍ਰਤੀਬੱਧਤਾ ਨੂੰ ਦਰਸਾਉਂਦੇ ਹਨ।
ਡਾਇਰੈਕਟਰ ਸ੍ਰੀਮਤੀ ਰਣਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦਾ ਉਤਸ਼ਾਹ, ਮਾਪਿਆਂ ਦਾ ਨਿਰੰਤਰ ਸਹਿਯੋਗ ਅਤੇ ਅਧਿਆਪਕਾਂ ਦੀ ਸਮਰਪਣ ਭਾਵਨਾ ਗਿਆਨ ਜਯੋਤੀ ਨੂੰ ਨਵੀਨਤਾ ਦਾ ਕੇਂਦਰ ਬਣਾਉਂਦੀ ਹੈ। ਇਹ ਪ੍ਰਦਰਸ਼ਨੀ ਇੱਕ ਮਾਣ ਦੇ ਪਲ ਹੋ ਨਿੱਬੜੀ, ਜਿਸ ਵਿੱਚ ਦੱਸਿਆ ਗਿਆ ਕਿ ਸਿੱਖਿਆ ਕਿਤਾਬਾਂ ਤੋਂ ਬਾਹਰ ਵੀ ਹੁੰਦੀ ਹੈ।

Load More Related Articles
Load More By Nabaz-e-Punjab
Load More In General News

Check Also

ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਦੇ ਵਿਚਾਰਾਂ ’ਤੇ ਅਮਲ ਕਰਨ ਦੀ ਲੋੜ

ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਦੇ ਵਿਚਾਰਾਂ ’ਤੇ ਅਮਲ ਕਰਨ ਦੀ ਲੋੜ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਅਤ…