Share on Facebook Share on Twitter Share on Google+ Share on Pinterest Share on Linkedin ਪੰਚਾਇਤਾਂ ਦੇ ਸਹੁੰ ਚੁੱਕ ਸਮਾਗਮ ਕਾਰਨ ਸਟੇਡੀਅਮ ਵਿੱਚ ਬੱਚਿਆਂ ਦੀ ਐਂਟਰੀ ਬੰਦ ਕਰਨ ’ਤੇ ਮਾਪਿਆਂ ਵੱਲੋਂ ਨਾਅਰੇਬਾਜ਼ੀ ਸਟੇਡੀਅਮ ਵਿੱਚ ਰੋਜ਼ਾਨਾ ਵਾਂਗ ਪ੍ਰੈਕਟਿਸ ਕਰਨ ਆਏ ਬੱਚੇ ਤੇ ਮਾਪੇ ਪ੍ਰੇਸ਼ਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ: ਇੱਥੋਂ ਦੇ ਸੈਕਟਰ-78 ਵਿੱਚ ਸਥਿਤ ਸਰਕਾਰੀ ਖੇਡ ਸਟੇਡੀਅਮ ਵਿੱਚ ਅੱਜ ਇਲਾਕੇ ਦੇ ਪੰਚਾਂ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਸਟੇਡੀਅਮ ਵਿੱਚ ਪ੍ਰੈਕਟਿਸ ਲਈ ਆਉਂਦੇ ਬੱਚਿਆਂ ਦੀ ਐਂਟਰੀ ਬੰਦ ਕਰਨ ਨਾਲ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਰੋਹ ਵਿੱਚ ਆਏ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਤੜਕੇ ਸਵੇਰੇ ਸਟੇਡੀਅਮ ਗੇਟ ’ਤੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ। ਪ੍ਰੈਕਟਿਸ ਲਈ ਆਪਣੇ ਬੱਚਿਆਂ ਨਾਲ ਸਟੇਡੀਅਮ ਪਹੁੰਚੇ ਕਲਗੀਧਰ ਸੇਵਕ ਜਥਾ ਮੁਹਾਲੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਅਤੇ ਹੋਰਨਾਂ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ 4 ਵਜੇ ਉਹ ਅਤੇ ਹੋਰ ਮਾਪੇ ਆਪਣੇ ਬੱਚਿਆਂ ਨੂੰ ਪ੍ਰੈਕਟਿਸ ਕਰਵਾਉਣ ਲਈ ਸਟੇਡੀਅਮ ਵਿੱਚ ਆਏ ਸਨ ਪ੍ਰੰਤੂ ਇੱਥੇ ਆ ਕੇ ਪਤਾ ਚੱਲਿਆ ਕਿ ਸਟੇਡੀਅਮ ਵਿੱਚ ਪੰਚਾਂ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਾਰਨ ਪ੍ਰੈਕਟਿਸ ਕਰਨ ਆਉਂਦੇ ਬੱਚਿਆਂ ਦਾ ਦਾਖ਼ਲਾ ਬੰਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਕੜਾਕੇ ਦੀ ਠੰਡ ਵਿੱਚ ਬੱਚਿਆਂ ਅਤੇ ਮਾਪਿਆਂ ਨੂੰ ਸਟੇਡੀਅਮ ਦੇ ਬਾਹਰ ਖੜਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਹੁੰ ਚੁੱਕ ਸਮਾਗਮ ਕਾਰਨ ਸਟੇਡੀਅਮ ਵਿੱਚ ਪ੍ਰੈਕਟਿਸ ਕਰਨ ਆਉਣ ਵਾਲੇ ਬੱਚਿਆਂ ਦਾ ਦਾਖ਼ਲਾ ਬੰਦ ਕਰਨਾ ਸੀ ਤਾਂ ਇਸ ਸਬੰਧੀ ਅਗਾਊਂ ਜਾਣਕਾਰੀ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਅਫ਼ਸਰ ਤਾਂ ਰਜਾਈ ਵਿੱਚ ਸੁੱਤੇ ਹੋਏ ਸਨ ਪ੍ਰੰਤੂ ਸਟੇਡੀਅਮ ਵਿੱਚ ਪ੍ਰੈਕਟਿਸ ਕਰਨ ਆਉਂਦੇ ਬੱਚੇ ਅਤੇ ਉਨ੍ਹਾਂ ਦੇ ਮਾਪੇ ਠੰਡ ਵਿੱਚ ਸਟੇਡੀਅਮ ਵਿੱਚ ਨਾ ਜਾਣ ਦਿੱਤੇ ਜਾਣ ਕਾਰਨ ਪ੍ਰੇਸ਼ਾਨ ਹੁੰਦੇ ਰਹੇ। ਉਨ੍ਹਾਂ ਕਿਹਾ ਕਿ ਪੰਚਾਂ ਸਰਪੰਚਾਂ ਦਾ ਸਹੁੰ ਚੁਕ ਸਮਾਗਮ ਦੁਸ਼ਹਿਰਾ ਗਰਾਉਂਡ ਜਾਂ ਕਿਸੇ ਹੋਰ ਢੁਕਵੀਂ ਥਾਂ ’ਤੇ ਕਰਵਾਇਆ ਜਾ ਸਕਦਾ ਸੀ ਪ੍ਰੰਤੂ ਇਸ ਤਰ੍ਹਾਂ ਕਰਕੇ ਸਰਕਾਰ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਧੱਕਾ ਕੀਤਾ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਇਸ ਮਨਮਰਜੀ ਦਾ ਹੀ ਨਤੀਜਾ ਹੈ ਕਿ ਪੰਜਾਬ ਖੇਡਾਂ ਦੇ ਖੇਤਰ ਵਿੰਚ ਲਗਾਤਾਰ ਪਿਛੜ ਰਿਹਾ ਹੈ ਅਤੇ ਹਰਿਆਣਾ ਪੰਜਾਬ ਨਾਲੋੱ ਅੱਗੇ ਨਿਕਲ ਗਿਆ ਹੈ। ਮਾਪਿਆਂ ਨੇ ਕਿਹਾ ਕਿ ਪੰਜਾਬ ਨੂੰ ਹੁਣ ਖੇਡਾਂ ਵਿੱਚ ਮੈਡਲ ਇਸੇ ਕਾਰਨ ਨਹੀਂ ਆਉਂਦੇ ਕਿਉਂਕਿ ਉਨ੍ਹਾਂ ਨੂੰ ਜ਼ਰੂਰੀ ਖੇਡ ਸਹੂਲਤਾਂ ਨਹੀਂ ਮਿਲ ਰਹੀਆਂ। ਉਹਨਾਂ ਕਿਹਾ ਕਿ ਪ੍ਰੈਕਟਿਸ ਕਰਨ ਵਾਲੇ ਬੱਚਿਆਂ ਦੀ ਪ੍ਰੈਕਟਿਸ ਬੰਦ ਕਰਵਾ ਕੇ ਸਰਕਾਰ ਖੇਡਾਂ ਵਿੱਚ ਮੈਡਲ ਆਉਣ ਦੀ ਆਸ ਕਿਵੇੱ ਕਰ ਸਕਦੀ ਹੈ। ਭਾਈ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਇਸ ਸਬੰਧੀ ਸਟੇਡੀਅਮ ਦੇ ਇੱਕ ਅਧਿਕਾਰੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਨਹੀਂ ਪਤਾ, ਸਟੇਡੀਅਮ ਵਿੱਚ ਬੱਚਿਆਂ ਦੀ ਪ੍ਰੈਕਟਿਸ ਡੀਸੀ ਦੇ ਹੁਕਮਾਂ ’ਤੇ ਬੰਦ ਕੀਤੀ ਗਈ ਹੈ। ਅਧਿਕਾਰੀ ਨੇ ਇਹ ਵੀ ਦੱਸਿਆ ਕਿ ਬੱਚਿਆਂ ਦੇ ਪ੍ਰੈਕਟਿਸ ਕਰਨ ਵਾਲੀ ਥਾਂ ਉੱਤੇ ਖਾਣ ਪੀਣ ਦਾ ਸਮਾਨ ਰੱਖਿਆ ਹੋਇਆ ਹੈ। ਜਿਸ ਕਰਕੇ ਪ੍ਰੈਕਟਿਸ ਕਰਨ ਲਈ ਆਉਂਦੇ ਬੱਚਿਆਂ ਦਾ ਇਸ ਸਟੇਡੀਅਮ ਵਿੱਚ ਦਾਖ਼ਲਾ ਬੰਦ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ