Share on Facebook Share on Twitter Share on Google+ Share on Pinterest Share on Linkedin ਪ੍ਰਕਾਸ਼ ਪੁਰਬ: ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਨਵੰਬਰ: ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ਅੱਜ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਕਥਾਵਾਂ ਅਤੇ ਉਨ੍ਹਾਂ ਸਿੱਖਿਆਵਾਂ ਉੱਤੇ ਚਾਨਣਾ ਪਾਇਆ। ਕਵਿਤਾ ਗਾਇਨ ਕਰਦੇ ਹੋਏ ਸਕੂਲੀ ਬੱਚਿਆਂ ਨੇ ਦੱਸਿਆ ਕਿ ਕਿਸ ਤਰ੍ਹਾਂ ਗੁਰੂ ਜੀ ਨੇ ਵਲੀ ਕੰਧਾਰੀ ਦਾ ਹੰਕਾਰ ਤੋੜਿਆ ਅਤੇ ਮੂਰਤੀ ਪੂਜਾ ਤੋਂ ਵਰਜਿਆ ਤੇ ਦੱਸਿਆ ਕਿ ਸਾਰਾ ਬ੍ਰਹਿਮੰਡ ਹੀ ਰੱਬੀ ਆਰਤੀ ਕਰ ਰਿਹਾ ਹੈ। ਰੱਬ ਦਾ ਵਾਸ ਕਣ-ਕਣ ਵਿੱਚ ਹੈ। ਇਸ ਸਾਲ ਗੁਰੂ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰ-ਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਫ਼ਲਸਫ਼ੇ ’ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਗੁਰੂ ਸਾਹਿਬਨ ਨੇ ਲੋਕਾਂ ਨੂੰ ਮੂਲ-ਮੰਤਰ ਰਾਹੀਂ ਦੱਸਿਆ ਕਿ ਪ੍ਰਮਾਤਮਾ ਇਕ ਹੈ, ਹਿੰਦੂ, ਮੁਸਲਮਾਨ ਸਭ ਇਕ ਸਮਾਨ ਹਨ। ਸਾਰੇ ਇਕੋ ਰੱਬ ਦੇ ਬੰਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ