ਪ੍ਰਕਾਸ਼ ਪੁਰਬ: ਗੁਰਦੁਆਰਾ ਅੰਬ ਸਾਹਿਬ ਵਿੱਚ ਖੂਨਦਾਨ ਕੈਂਪ ਲਾਇਆ
ਨਬਜ਼-ਏ-ਪੰਜਾਬ, ਮੁਹਾਲੀ, 10 ਫਰਵਰੀ:
ਬੈਦਵਾਨ ਸਪੋਰਟਸ ਕਲੱਬ ਵੱਲੋਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ 100 ਤੋਂ ਵੱਧ ਸੇਵਾਦਾਰਾਂ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਭਲਾਈ ‘ਚ ਆਪਣਾ ਯੋਗਦਾਨ ਪਾਇਆ। ਇਸ ਪਵਿੱਤਰ ਮੌਕੇ ਖੂਨਦਾਨ ਕਰਨ ਆਏ ਸੇਵਾਦਾਰਾਂ ਨੇ ਗੁਰੂ ਸਾਹਿਬ ਦੀ ਬਖ਼ਸ਼ੀ ਹੋਈ ਸੇਵਾ ਭਾਵਨਾ ਵਿੱਚ ਸ਼ਾਮਲ ਹੋਣ ਦੀ ਖੁਸ਼ੀ ਜਤਾਈ। ਖੂਨਦਾਨ ਕੈਂਪ ਵਿੱਚ ਮੁਹਾਲੀ, ਖਰੜ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਵੱਡੀ ਗਿਣਤੀ ‘ਚ ਨੌਜਵਾਨ ਅਤੇ ਬਜ਼ੁਰਗ ਹਾਜ਼ਰ ਹੋਏ। ਖੂਨਦਾਨ ਕਰ ਰਹੇ ਨੌਜਵਾਨਾਂ ਨੇ ਕਿਹਾ ਕਿ ਇਹ ਗੁਰੂ ਸਾਹਿਬ ਦੀ ਸਿੱਖਿਆ ’ਤੇ ਚਲਣ ਅਤੇ ਇਨਸਾਨੀਅਤ ਦੀ ਸੇਵਾ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ।
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਾਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਂ ਨੇ ਸੱਚੀ ਸੇਵਾ ਅਤੇ ਭਲਾਈ ਦੀ ਰਾਹ ਦਿਖਾਈ ਹੈ। ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਨੇ ਹਮੇਸ਼ਾ ਪ੍ਰਕਿਰਤੀ, ਪਸ਼ੂ-ਪੰਛੀਆਂ ਅਤੇ ਇਨਸਾਨੀਅਤ ਦੀ ਸੇਵਾ ਲਈ ਆਪਣੀ ਜ਼ਿੰਦਗੀ ਸਮਰਪਿਤ ਕੀਤੀ। ਅਸੀਂ ਉਨ੍ਹਾਂ ਦੀ ਸਿੱਖਿਆਵਾਂ ‘ਤੇ ਚੱਲਦਿਆਂ, ਇਸ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਹੈ, ਤਾਂ ਜੋ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਈ ਜਾ ਸਕੇ।’’ ਉਨ੍ਹਾਂ ਕਿਹਾ ਕਿ ਇਸ ਸਮਾਜ ਵਿੱਚ ਸਭ ਤੋਂ ਵੱਡੀ ਦਾਤ ਕਿਸੇ ਦੀ ਜ਼ਿੰਦਗੀ ਬਚਾਉਣ ਦੀ ਹੈ। ਖੂਨਦਾਨ ਕਰਨਾ, ਕੇਵਲ ਇੱਕ ਮੈਡੀਕਲ ਸੇਵਾ ਨਹੀਂ, ਬਲਕਿ ਇਹ ਇੱਕ ਪਵਿੱਤਰ ਕਾਰਜ ਹੈ। ਅਸੀਂ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਚਾਹੁੰਦੇ ਹਾਂ ਕਿ ਉਹ ਵੀ ਅੱਗੇ ਆਉਣ ਅਤੇ ਇਸ ਮਿਸ਼ਨ ਨੂੰ ਹੋਰ ਵਧਾਵਣ।’’
ਇਸ ਖੂਨਦਾਨ ਕੈਂਪ ਵਿੱਚ ਅਜਮੇਰ ਸਿੰਘ ਖੇੜਾ (ਮੈਂਬਰ, ਸ਼੍ਰੋਮਣੀ ਗੁਰਦੁਆਰਾ ਕਮੇਟੀ), ਕਮਲਜੀਤ ਸਿੰਘ ਰੂਬੀ, ਕੁਲਦੀਪ ਕੌਰ ਕੰਗ, ਹਰਮਨਪ੍ਰੀਤ ਸਿੰਘ ਪ੍ਰਿੰਸ, ਸਮਸੇਰ ਸਿੰਘ ਪੁਰਖਾਲਵੀ ਦਿਨੇਸ਼ ਚੋਧਰੀ, ਹਰਵਿੰਦਰ ਸਿੰਘ ਨੰਬਰਦਾਰ, ਦਵਿੰਦਰ ਸਿੰਘ ਬੋਬੀ, ਹਰਪ੍ਰੀਤ ਸਿੰਘ ਹੈਪੀ,ਰਜਿੰਦਰ ਸਿੰਘ ਟੋਹੜਾ (ਮੈਨੇਜਰ, ਗੁਰਦੁਆਰਾ ਅੰਬ ਸਾਹਿਬ), ਜੋਗਿੰਦਰ ਸਿੰਘ ਸੋਧੀ, ਅਮਰਜੀਤ ਸਿੰਘ ਪਾਹਵਾ ਪ੍ਰਧਾਨ ਗੁ. ਸਾਹਿਬ ਫੇਜ 4,ਮਨਜੀਤ ਸਿੰਘ ਮਾਨ, ਪ੍ਰੀਤਮ ਸਿੰਘ, ਪਰਮਜੀਤ ਸਿੰਘ ਗਿੱਲਸੁ, ਰਜੀਤ ਸਿੰਘ ਮਠਾੜੂ, ਨਰਿੰਦਰ ਸਿੰਘ ਲਾਂਬਾ, ਹਰਦੀਪ ਸਿੰਘ (ਪ੍ਰਧਾਨ, ਗੁਰਦੁਆਰਾ ਸਾਹਿਬ, ਫੇਜ਼ 1)ਬ, ਲਵਿੰਦਰ ਸਿੰਘ ਕਾਕਾ, ਹਰਮਨਦੀਪ ਸਿੰਘ ਨੰਬਰਦਾਰ, ਰਮਨਦੀਪ ਸਿੰਘ ਬਾਵਾ, ਕੁਲਦੀਪ ਸਿੰਘ ਬੈਰਮਪੁਰ, ਕਰਮਜੀਤ ਸਿੰਘ ਨੰਬਰਦਾਰ, ਜਸਬੀਰ ਸਿੰਘ ਕੁਰੜਾ, ਡਿਪੰਲ ਸੋਹਾਣਾ,ਨਰਿੰਦਰ ਸੋਹਾਣਾ, ਰਾਜੂ ਪੰਡਿਤ, ਬਲਜਿੰਦਰ ਸਿੰਘ ਬੇਦੀ, ਤਰਨਪ੍ਰੀਤ ਸਿੰਘ ਧਾਲੀਵਾਲ (ਪ੍ਰਧਾਨ, ਯੂਥ ਅਕਾਲੀ ਦਲ, ਮੋਹਾਲੀ) ਨਵੀਂ ਸੋਹਾਣਾ ਸਮੇਤ ਹੋਰ ਪਤਵੰਤੇ ਸੱਜਣਾ ਨੇ ਸ਼ਮੂਲੀਅਤ ਕਰਕੇ ਖੂਨ ਦਾਨੀਆਂ ਦੀ ਹੌਸਲਾ ਅਫਜਾਈ ਕੀਤੀ।