Share on Facebook Share on Twitter Share on Google+ Share on Pinterest Share on Linkedin ਰਿਹਾਇਸ਼ੀ ਖੇਤਰ ਫੇਜ਼-5 ਵਿੱਚ ਪਾਰਕਿੰਗ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ: ਅਰੁਣ ਸ਼ਰਮਾ ਭਾਜਪਾ ਕੌਂਸਲਰ ਅਰੁਣ ਸ਼ਰਮਾ ਨੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ: ਭਾਜਪਾ ਕੌਂਸਲਰ ਅਰੁਣ ਸ਼ਰਮਾ ਨੇ ਇੱਥੋਂ ਦੇ ਫੇਜ਼-5 (ਵਾਰਡ ਨੰਬਰ-9) ਵਿੱਚ ਨਵੇਂ ਸਿਰਿਓਂ ਪੇਵਰ ਬਲਾਕ ਅਤੇ ਪਾਰਕ ਵਿੱਚ ਗਰਿਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਕੰਮ ’ਤੇ ਕਰੀਬ 16.50 ਲੱਖ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਰਿਹਾਇਸ਼ੀ ਪਾਰਕ ਦੇ ਬਾਹਰ ਫੁੱਟਪਾਥ ਅਤੇ ਪਾਰਕਿੰਗ ਵਾਲੀ ਥਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ ਅਤੇ ਇੱਥੇ ਟੇਪਰ ਪੇਵਰ ਬਲਾਕ ਲਗਾ ਕੇ ਇਸ ਥਾਂ ਨੂੰ ਵਾਹਨ ਪਾਰਕਿੰਗ ਲਈ ਵਰਤਿਆ ਜਾਵੇਗਾ। ਭਾਜਪਾ ਆਗੂ ਨੇ ਕਿਹਾ ਕਿ ਇਹ ਕੰਮ ਮੁਕੰਮਲ ਹੋਣ ਤੋਂ ਬਾਅਦ ਇਲਾਕੇ ਵਿੱਚ ਪਾਰਕਿੰਗ ਸਮੱਸਿਆ ਦਾ ਸਥਾਈ ਹੱਲ ਹੋ ਜਾਵੇਗਾ। ਇਸ ਤੋਂ ਇਲਾਵਾ ਕਈ ਘਰਾਂ ਦੇ ਪਿਛਲੇ ਪਾਸੇ ਗਰਿਲਾਂ ਅਤੇ ਪੇਵਰ ਬਲਾਕ ਲਗਾਏ ਜਾ ਰਹੇ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਵੱਲੋਂ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਸਰਬਪੱਖੀ ਵਿਕਾਸ ਕਾਰਜਾਂ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਇਹ ਕਾਰਜ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਫੇਜ਼-5 (ਵਾਰਡ ਨੰਬਰ-9) ਵਿੱਚ ਵਿਕਾਸ ਕਾਰਜਾਂ ’ਤੇ ਹੁਣ ਤੱਕ ਲਗਭਗ 2 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਐਸਡੀਓ ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਅਜੈ ਤਿਆਗੀ, ਜਗਮੋਹਨ ਸਿੰਘ, ਅਨਿਲ ਖੰਨਾ, ਸ੍ਰੀਮਤੀ ਰੇਨੂੰ ਸ਼ਰਮਾ, ਦਲਜੀਤ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ