Share on Facebook Share on Twitter Share on Google+ Share on Pinterest Share on Linkedin ਪਰਮਿੰਦਰ ਸੋਹਾਣਾ ਨੇ ਸੋਹਾਣਾ ਵਿੱਚ ਚਾਲੂ ਕਰਵਾਈਆਂ ਐਲਈਡੀ ਸਟਰੀਟ ਲਾਈਟਾਂ ਨਬਜ਼-ਏ-ਪੰਜਾਬ ਨਿਊਜ਼ ਡੈਸਕ, ਮੁਹਾਲੀ, 18 ਦਸੰਬਰ ਲੇਬਰਫੈੱਡ ਪੰਜਾਬ ਦੇ ਐਮ.ਡੀ. ਅਤੇ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਬੈਦਵਾਨ ਨੇ ਮੁਹਾਲੀ ਦੇ ਨਾਲ ਲੱਗਦੇ ਪਿੰਡ ਸੋਹਾਣਾ ਵਿੱਚ ਐਲ.ਈ.ਡੀ ਲਾਈਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚੇ ਪਿੰਡ ਦੀਆਂ ਗਲੀਆਂ ਤੇ ਮੁਹੱਲਿਆਂ ਵਿੱਚ ਚਾਣਨ ਕਰਨ ਲਈ ਐਲਈਡੀ ਲਈਟਾਂ ਲਗਾਉਣ ਦੇ ਕੰਮ ’ਤੇ 80 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਨਗਰ ਨਿਗਮ ਵੱਲੋਂ ਵਿਕਾਸ ਪੱਖੋਂ ਪਿੰਡ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਇੱਕ ਧੇਲਾ ਵੀ ਨਹੀਂ ਲਗਾਇਆ ਹੈ ਪ੍ਰੰਤੂ ਸੋਹਾਣਾ ਨੂੰ ਨਿਗਮ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਪਹਿਲੀਕਦਮੀ ਸਦਕਾ ਕਰੀਬ ਸਾਢੇ 6 ਕਰੋੜ ਦੀ ਲਾਗਤ ਨਾਲ ਸਮੁੱਚੇ ਪਿੰਡ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡ ਦੀਆਂ ਸਾਰੀਆਂ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਗਿਆ ਹੈ ਅਤੇ ਪੇਵਰ ਬਲਾਕ ਲਗਾ ਕੇ ਪਿੰਡ ਦੀ ਨੁਹਾਰ ਬਦਲੀ ਗਈ ਹੈ। ਇਸ ਮੌਕੇ ਅਕਾਲੀ ਦਲ ਦੇ ਕੌਂਸਲਰ ਸੁਰਿੰਦਰ ਸਿੰਘ ਰੋਡਾ ਤੇ ਬੀਬੀ ਕਮਲਜੀਤ ਕੌਰ, ਨੰਬਰਦਾਰ ਹਰਸੰਗਤ ਸਿੰਘ, ਦਿਨੇਸ਼ ਚੌਧਰੀ ਪ੍ਰਧਾਨ ਬੈਦਵਾਨ ਸਪੋਰਟਸ ਕਲੱਬ, ਜਗਦੀਪ ਸਿੰਘ, ਰਾਜੂ ਪੰਡਿਤ ਅਤੇ ਹੋਰ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਅੌਰਤਾਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ