ਵਿਦਿਆਰਥੀਆਂ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਅਕਾਲੀ-ਪ੍ਰੇਰਿਤ ਹਮਲੇ ਦੀ ਮਹਾਰਾਣੀ ਪਰਨੀਤ ਕੌਰ ਨੇ ਕੀਤੀ ਨਿੰਦਾ

ਨਿਊਜ਼ ਡੈਸਕ, ਪਟਿਆਲਾ, 16 ਦਸੰਬਰ
ਸਾਬਕਾ ਕੇਂਦਰੀ ਰਾਜ ਮੰਤਰੀ ਤੇ ਪਟਿਆਲਾ ਤੋਂ ਕਾਂਗਰਸੀ ਵਿਧਾਇਕ ਮਹਾਰਾਣੀ ਪਰਨੀਤ ਕੌਰ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਜਾ ਰਹੇ ਅਜ਼ਾਦ ਗਰੁੱਪ ਦੇ ਵਿਦਿਆਰਥੀਆਂ ਨੂੰ ਰੋਕਣ ਲਈ ਅਕਾਲੀ ਗੁੰਡਿਆਂ ਵੱਲੋਂ ਕੀਤੇ ਗਏ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਪੰਜਾਬ ਪੁਲੀਸ ਨੂੰ ਅਕਾਲੀ ਜਥੇਦਾਰਾਂ ਦੇ ਇਸ਼ਾਰੇ ’ਤੇ ਕੰਮ ਕਰਨਾ ਬੰਦ ਕਰਨ ਦਾ ਸੁਝਾਅ ਦਿੱਤਾ ਹੈ।
ਅੱਜ ਇਥੇ ਮੋਤੀਬਾਗ ਮਹਿਲ ਨੇੜੇ ਹਥਿਆਰਬੰਦ ਗੁੰਡਿਆਂ ਨੇ ਤਲਵਾਰਾਂ, ਰਾਡਾਂ, ਖਾਲ੍ਹੀ ਬੋਤਲਾਂ, ਪੱਥਰਾਂ ਨਾਲ ਵਿਦਿਆਰਥੀਆਂ ਉੱਤੇ ਹਮਲਾ ਕੀਤਾ ਅਤੇ ਉਨ੍ਹਾਂ ’ਚੋਂ ਇਕ ਨੂੰ ਅਗਵਾ ਕਰਕੇ ਬੇਰਿਹਮੀ ਨਾਲ ਕੁੱਟ-ਮਾਰ ਕੀਤੀ ਗਈ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ ਹੈ। ਪਰਨੀਤ ਕੌਰ ਨੇ ਕਿਹਾ ਕਿ ਹਮਲੇ ਵਿੱਚ ਕਈ ਹੋਰ ਵਿਦਿਆਰਥੀ ਵੀ ਜ਼ਖ਼ਮੀ ਹੋਏ ਹਨ। ਉਨ੍ਹਾਂ ਲਾਇਆ ਕਿ ਹਮਲਾਵਰਾਂ ਵਿੱਚ ਐਸਐਚਓ ਸਮਰਥਕ ਸੀ। ਜਿਨ੍ਹਾਂ ਨੇ ਇਹ ਕਾਰਵਾਈ ਅਕਾਲੀ ਆਗੂ ਦੇ ਨਿਰਦੇਸ਼ਾਂ ’ਤੇ ਕੀਤੀ ਹੈ। ਉਨ੍ਹਾਂ ਪੁਲੀਸ ਮੁਲਾਜ਼ਮ ਲੋਕਾਂ ਦੀ ਹਿਫਾਜ਼ਤ ਕਰਨ ਦੀ ਬਜਾਏ ਅਕਾਲੀ ਵਰਕਰ ਵਜੋਂ ਜ਼ਿਆਦਾ ਕੰਮ ਕਰ ਰਹੇ ਹਨ।
ਪਰਨੀਤ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਕੁਝ ਪੁਲਿਸ ਅਫਸਰਾਂ ਨੂੰ ਹਲਕਾ ਇੰਚਾਰਜ਼ ਵੱਲੋਂ ਕਾਂਗਰਸ ਦੇ ਪ੍ਰਚਾਰ ਨੂੰ ਬਿਗਾੜਨ ਵਾਸਤੇ ਚੁਣਿਆ ਗਿਆ ਹੈ। ਉਨ੍ਹਾਂ ਨੇ ਇਸ ਬਾਰੇ ਡੀ.ਜੀ.ਪੀ ਸੁਰੇਸ਼ ਅਰੋੜਾ ਤੇ ਐਸ.ਐਸ.ਪੀ ਪਟਿਆਲਾ ਗੁਰਮੀਤ ਚੌਹਾਨ ਨਾਲ ਗੱਲ ਕੀਤੀ ਹੈ ਅਤੇ ਸਥਾਨਕ ਪੁਲੀਸ ਨੂੰ ਸੰਭਾਲਣ ਤੇ ਉਨ੍ਹਾਂ ਨੂੰ ਅਕਾਲੀਆਂ ਦੇ ਇਸ਼ਾਰੇ ’ਤੇ ਕੰਮ ਕਰਨ ਤੋਂ ਰੋਕਣ ਲਈ ਕਿਹਾ ਗਿਆ।
ਐਸ.ਪੀ ਸ਼ਹਿਰੀ ਅਟਵਾਲ ਮੁਤਾਬਕ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਹਮਲਾਵਰਾਂ ਨਾਲ ਸਬੰਧਤ ਰਾਡਾਂ, ਪੱਥਰਾਂ ਤੇ ਬੋਤਲਾਂ ਨਾਲ ਭਰਿਆ ਇਕ ਟੈਂਪੂ ਕਬਜ਼ੇ ’ਚ ਲਿਆ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਇਹ ਹਮਲਾ ਪਹਿਲਾਂ ਤੋਂ ਤੈਅ ਸੀ। ਪਰਨੀਤ ਨੇ ਕਿਹਾ ਕਿ ਉਹ ਇਨ੍ਹਾਂ ਗਲਤ ਅਨਸਰਾਂ ਨੂੰ ਸ਼ਹਿ ਤੇ ਸਮਰਥਨ ਦੇਣ ਵਾਲੇ ਲੋਕਾਂ ਦੀ ਪਛਾਣ ਕੀਤੇ ਜਾਣ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸਹੀ ਅੰਜ਼ਾਮ ਤੱਕ ਪਹੁੰਚਾਏ ਜਾਣ ਦੀ ਮੰਗ ਕਰਦੀ ਹਨ, ਤਾਂ ਜੋ ਦੂਜਿਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਨਾ ਹੋਣ ਨੂੰ ਲੈ ਕੇ ਉਦਾਹਰਨ ਦਿੱਤੀ ਜਾ ਸਕੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…