Share on Facebook Share on Twitter Share on Google+ Share on Pinterest Share on Linkedin ਪੈਰੀਫੈਰੀ ਮਿਲਕਮੈਨ ਯੂਨੀਅਨ ਵੱਲੋਂ ਚੰਡੀਗੜ੍ਹ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਦਾ ਦਰਜਾ ਦੇਣ ਦਾ ਵਿਰੋਧ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ: ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਚੇਅਰਮੈਨ ਜਸਵੀਰ ਸਿੰਘ ਨਰੈਣਾ ਦੀ ਅਗਵਾਈ ਵਿਚ ਮੁਹਾਲੀ ਵਿੱਚ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਚੰਡੀਗੜ੍ਹ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਦਾ ਦਰਜਾ ਦੇਣ ਦਾ ਵਿਰੋਧ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ ਅਤੇ ਇਸ ਨੂੰ ਪੰਜਾਬ ਦੀ ਰਾਜਧਾਨੀ ਵਜੋਂ ਮਾਨਤਾ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕੇਂਦਰ ਸਰਕਾਰ ਨੇ ਧੋਖੇ ਨਾਲ ਚੰਡੀਗੜ੍ਹ ਨੂੰ ਪੰਜਾਬ-ਹਰਿਆਣਾ ਦੀ ਰਾਜਧਾਨੀ ਬਣਾਇਆ ਅਤੇ ਦੋਵੇਂ ਸੂਬਿਆਂ ਨੂੰ 60-40 ਦੇ ਅਨੁਪਾਤ ਨਾਲ ਕੋਟਾ ਦਿੱਤਾ ਪਰ ਹੁਣ ਕੇਂਦਰ ਸਰਕਾਰ ਇਸਨੂੰ ਪੰਜਾਬ ਤੋਂ ਖੋਹ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਨੋਟੀਫ਼ਿਕੇਸ਼ਨ ਨੂੰ ਵਾਪਸ ਲਵੇ ਤੇ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਵਜੋਂ ਰਹਿਣ ਦੇਵੇ। ਇਸ ਮੌਕੇ ਜਗੀਰ ਸਿੰਘ ਕੰਬਾਲਾ, ਬਲਵਿੰਦਰ ਸਿੰਘ ਬੀੜ, ਮਨਜੀਤ ਸਿੰਘ ਹੁਲਕਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਹਰਦੀਪ ਸਿੰਘ ਮਟੋਰ, ਪਾਲ ਸਿੰਘ, ਬਰਖਾ ਰਾਮ, ਗੁਰਨਾਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਯੁਨੀਅਨ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ