ਪਰਵਿੰਦਰ ਸੋਹਾਣਾ ਨੇ ਮੁਹਾਲੀ ਹਲਕੇ ਦੇ ਕਈ ਪਿੰਡਾਂ ਵਿੰਚ ਕੀਤੀਆਂ ਭਰਵੀਆਂ ਚੋਣ ਮੀਟਿੰਗਾਂ

ਪਿੰਡਾਂ ਦਾ ਵਿਕਾਸ ਸਿਰਫ਼ ਅਕਾਲੀ ਸਰਕਾਰ ਸਮੇਂ ਹੋਇਆ: ਪਰਵਿੰਦਰ ਸਿੰਘ ਸੋਹਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਮੁਹਾਲੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਪਿੰਡ ਚਾਓਮਾਜਰਾ, ਭਾਗੋਮਾਜਰਾ, ਸ਼ਾਮਪੁਰ, ਅਤੇ ਬਾਕਰਪੁਰ ਸਮੇਤ ਹੋਰਨਾਂ ਥਾਵਾਂ ਤੇ ਚੋਣ ਮੀਟਿੰਗਾਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ। ਇਸ ਮੌਕੇ ਬੋਲਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮੋਹਾਲੀ ਹਲਕੇ ਦੇ ਪਿੰਡਾਂ ਦਾ ਵਿਕਾਸ ਸਿਰਫ਼ ਅਕਾਲੀ ਸਰਕਾਰ ਦੇ ਸਮੇਂ ਹੀ ਹੋਇਆ ਹੈ ਅਤੇ ਕਾਂਗਰਸ ਸਰਕਾਰ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪਿੰਡਾਂ ਦੀਆਂ ਜ਼ਮੀਨਾਂ ਦੱਬਣ ਦਾ ਹੀ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਰਿਹਾ ਕਿ ਕਾਂਗਰਸ ਦੀ ਸਰਕਾਰ ਨੇ ਬਲਬੀਰ ਸਿੰਘ ਸਿੱਧੂ ਨੂੰ ਮੰਤਰੀ ਦੇ ਅਹੁਦੇ ਤੋਂ ਲਾਹ ਦਿੱਤਾ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਮੁਹਾਲੀ ਹਲਕੇ ਤੋਂ ਉਮੀਦਵਾਰ ਕੁਲਵੰਤ ਸਿੰਘ ਤਾਂ ਹੈ ਹੀ ਕਾਲੋਨਾਈਜ਼ਰ ਤੇ ਉਸ ਨੇ ਵੀ ਕੈਪਟਨ ਸਰਕਾਰ ਵੇਲੇ ਹੀ ਆਪਣਾ ਪ੍ਰਾਜੈਕਟ ਚਲਾਇਆ ਤੇ ਪਿੰਡਾਂ ਦੇ ਭੋਲੇ ਭਾਲੇ ਵਾਸੀਆਂ ਤੋਂ ਬਹੁਤ ਘੱਟ ਰੇਟਾਂ ਤੇ ਜ਼ਮੀਨਾਂ ਲੈ ਕੇ ਮਹਿੰਗੇ ਭਾਅ ਆਪਣਾ ਪ੍ਰੋਜੈਕਟ ਵੇਚ ਕੇ ਅਰਬਾਂ ਰੁਪਏ ਦਾ ਮਾਲਕ ਬਣ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਪੋਰੇਟ ਧਨਾਢ ਹੁਣ ਵੀ ਸਿਰਫ ਆਪਣੇ ਨਿੱਜੀ ਹਿੱਤਾਂ ਅਤੇ ਸਵਾਰਥਾਂ ਦੀ ਪੂਰਤੀ ਲਈ ਮੈਦਾਨ ਵਿੱਚ ਆਇਆ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਦੇ ਲੋਕ ਇਸ ਗੱਲ ਦਾ ਸਬੂਤ ਹਨ ਕਿ ਉਹ ਬਾਕੀ ਪਾਰਟੀਆਂ ਤੋਂ ਉਨ੍ਹਾਂ ਦੇ ਵਾਅਦੇ ਸੁਣ ਸੁਣ ਅੱਕ ਗਏ ਹਨ ਅਤੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਲਿਆਉਣ ਲਈ ਕਾਹਲੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਕਮਲਜੀਤ ਕੰਮਾ ਬੜੀ, ਗੁਰਮੀਤ ਸਿੰਘ ਸ਼ਾਮਪੁਰ ਸਰਕਲ ਪ੍ਰਧਾਨ, ਪਰਮਿੰਦਰ ਤਸਿੰਬਲੀ, ਹਰਿਮੰਦਰ ਪੱਤੋ, ਬਲਜਿੰਦਰ ਬਿੰਦਰ ਲਖਨੌਰ, ਜਸਬੀਰ ਸਿੰਘ ਕੁਰੜਾ, ਨਿਰਮਲ ਸਿੰਘ ਮਾਣਕਮਾਜਰਾ, ਨਿਰਮਲ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ, ਬਲਵਿੰਦਰ ਗੋਬਿੰਦਗੜ੍ਹ, ਅਤੇ ਬਸਪਾ ਤੋਂ ਹਰਨੇਕ ਸਿੰਘ ਸਾਬਕਾ ਐੱਸਡੀਓ ਸਵਰਨ ਸਿੰਘ ਲਾਂਡਰਾਂ ਪ੍ਰਿੰਸੀਪਲ ਜਗਦੀਪ ਸਿੰਘ ਜਸਪਾਲ ਸਿੰਘ ਸੈਦਪੁਰ, ਚਾਓ ਮਾਜਰਾ ਤੋਂ ਹਰਭਜਨ ਸਿੰਘ, ਪਰਗਟ ਸਿੰਘ, ਗੁਰਦੇਵ ਸਿੰਘ, ਸਰਬਜੀਤ ਸਿੰਘ, ਪਰਮਿੰਦਰਸ ਸਿੰਘ, ਦਿਲਬਾਗ ਸਿੰਘ, ਰਣਜੀਤ ਸਿੰਘ, ਹਰਦੀਪ ਸਿੰਘ ਅਤੇ ਗੋਲਡੀ, ਪਿੰਡ ਸ਼ਾਮਪੁਰ ਤੋਂ ਜਸਬੀਰ ਸਿੰਘ ਸਾਬਕਾ ਸਰਪੰਚ ਸ਼ਾਮਪੁਰ, ਪ੍ਰੇਮ ਸਾਬਕਾ ਪੰਚ, ਸੁਖਵਿੰਦਰ ਪੰਚ, ਜਰਨੈਲ ਸਿੰਘ, ਅਮਰੀਕ ਸਿੰਘ ਸੇਠੀ, ਅਮਰ ਸਿੰਘ, ਜਰਨੈਲ ਕੌਰ, ਦਲਜੀਤ ਕੌਰ ਸਾਬਕਾ ਸਰਪੰਚ ਤੇ ਹੋਰ ਇਲਾਕਾ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…