Share on Facebook Share on Twitter Share on Google+ Share on Pinterest Share on Linkedin ਪਰਵਿੰਦਰ ਸੋਹਾਣਾ ਵੱਲੋਂ ਪਿੰਡਾਂ ਅਤੇ ਸ਼ਹਿਰ ਵਿੱਚ ਚੋਣ ਮੀਟਿੰਗਾਂ, ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਕੇਜਰੀਵਾਲ ਦਾ ਦਿੱਲੀ ਮਾਡਲ ਫਲਾਪ, ਕਾਂਗਰਸ ਨੇ ਭ੍ਰਿਸ਼ਟਾਚਾਰ ਦੀਆਂ ਹੱਦਾਂ ਟੱਪੀਆਂ: ਪਰਵਿੰਦਰ ਸੋਹਾਣਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ: ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਫੇਜ਼-4 ਮਾਰਕੀਟ, ਚਿੱਲਾ, ਕੁਰੜਾ, ਕੁਰੜੀ, ਚਾਚੂ ਮਾਜਰਾ ਵਿਖੇ ਚੋਣ ਮੀਟਿੰਗਾਂ ਕੀਤੀਆਂ ਅਤੇ ਬਾਬਾ ਧੰਨਾ ਭਗਤ ਗੁਰਦੁਆਰਾ ਵਿਖੇ ਨਤਮਸਤਕ ਹੋਏ। ਇਸ ਤੋਂ ਇਲਾਵਾ ਮੁਹਾਲੀ ਵਿੱਚ ਵੱਖ-ਵੱਖ ਥਾਵਾਂ ਤੇ ਉਨ੍ਹਾਂ ਨੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਰੋਧੀ ਅਰਵਿੰਦ ਕੇਜਰੀਵਾਲ ਉਸ ਦਾ ਬੋਰੀਆ ਬਿਸਤਰਾ ਸਮੇਟ ਉਸ ਨੂੰ ਵਾਪਸ ਦਿੱਲੀ ਦਾ ਰਾਹ ਵਖਾ ਦੇਣ ਅਤੇ ਭ੍ਰਿਸ਼ਟਾਚਾਰ ਦੀਆਂ ਹੱਦਾਂ ਪਾਰ ਕਰ ਚੁੱਕੀ ਕਾਂਗਰਸ ਨੂੰ ਮੂੰਹ ਨਾ ਲਾਉਣ ਜਿਸ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ ਅਤੇ ਸੌਹਾਂ ਖਾ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਗੱਠਜੋੜ ਪੰਜਾਬ ਵਿੱਚ ਸਮਾਜਿਕ ਅਤੇ ਭਾਈਚਾਰਕ ਤੰਦਾਂ ਨੂੰ ਮਜ਼ਬੂਤ ਅਤੇ ਇਹ ਗੱਠਜੋੜ ਹੀ ਪੰਜਾਬ ਵਿੱਚ ਸਥਿਰ ਸਰਕਾਰ ਦੇ ਸਕਦਾ ਹੈ ਜਿਸ ਨਾਲ ਪੰਜਾਬ ਦੇ ਵਿਕਾਸ ਨੂੰ ਵਾਪਸ ਲੀਹਾਂ ਤੇ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜਿਹੜੇ ਲੋਕ ਨਵੇਂ ਤਜ਼ਰਬੇ ਦੇ ਤਹਿਤ ਕੇਜਰੀਵਾਲ ਨੂੰ ਲਿਆਉਣ ਦੀਆਂ ਗੱਲਾਂ ਕਰਦੇ ਹਨ ਉਹ ਦਿੱਲੀ ਜਾ ਕੇ ਵੇਖਣ ਕਿ ਕੇਜਰੀਵਾਲ ਦਾ ਦਿੱਲੀ ਮਾਡਲ ਕਿਸ ਤਰ੍ਹਾਂ ਨਾਲ ਫਲਾਪ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਿਤੈਸ਼ੀ ਹੋਣ ਦਾ ਦਮ ਭਰਨ ਵਾਲਾ ਅਰਵਿੰਦ ਕੇਜਰੀਵਾਲ ਪੰਜਾਬ ਦੇ ਅਹਿਮ ਮੁੱਦਿਆਂ ਬਾਰੇ ਕੋਈ ਸਟੈਂਡ ਨਹੀਂ ਲੈਂਦਾ ਸਗੋਂ ਇਨ੍ਹਾਂ ਦੀ ਖ਼ਿਲਾਫ਼ਤ ਹੀ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕਾਂਗਰਸ ਪਾਰਟੀ ਨੇ ਭ੍ਰਿਸ਼ਟਾਚਾਰ ਫੈਲਾ ਕੇ ਪੰਜਾਬ ਦਾ ਨਾਸ ਕਰ ਦਿੱਤਾ ਹੈ। ਅਤੇ ਗੁਟਕਾ ਸਾਹਿਬ ਦੀਆਂ ਸਹੁੰਆਂ ਖਾ ਕੇ ਜਿਸ ਕਾਂਗਰਸ ਨੇ ਪੰਜਾਬ ਦੀ ਸੱਤਾ ਤੇ ਕਬਜ਼ਾ ਕੀਤਾ ਸੀ ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਕਾਂਗਰਸ ਸਰਕਾਰ ਨੇ ਪੂਰਾ ਨਹੀਂ ਕੀਤਾ ਸਗੋਂ ਕਾਂਗਰਸੀਆਂ ਨੇ ਆਪਣੇ ਹੀ ਘਰ ਭਰੇ ਹਨ। ਇਸ ਮੌਕੇ ਵੱਖ ਵੱਖ ਮੀਟਿੰਗਾਂ ਵਿੱਚ ਪਰਵਿੰਦਰ ਸਿੰਘ ਸੋਹਾਣਾ ਨੂੰ ਲੋਕਾਂ ਨੇ ਪੂਰਨ ਸਮਰਥਨ ਦੇਣ ਅਤੇ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣ ਦਾ ਐਲਾਨ ਕੀਤਾ। ਇਸ ਮੌਕੇ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਕਮਲਜੀਤ ਸਿੰਘ ਰੂਬੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਸਰਬਜੀਤ ਸਿੰਘ ਪਾਰਸ ਸਕੱਤਰ ਜਨਰਲ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਪਰਵਿੰਦਰ ਸਿੰਘ ਤਸਿੰਬਲੀ ਤੇ ਕਮਲਜੀਤ ਕੰਮਾ ਬੜੀ, ਹਰਮਿੰਦਰ ਸਿੰਘ ਪੱਤੋ, ਬਲਜਿੰਦਰ ਬਿੰਦਰ ਲਖਨੌਰ, ਜਸਬੀਰ ਸਿੰਘ ਕੁਰੜਾ, ਨਿਰਮਲ ਸਿੰਘ ਮਾਣਕਮਾਜਰਾ, ਨਿਰਮਲ ਸਿੰਘ ਸਾਬਕਾ ਸਰਪੰਚ, ਬਲਬੀਰ ਸਿੰਘ, ਬਲਵਿੰਦਰ ਗੋਬਿੰਦਗੜ੍ਹ, ਅਤੇ ਬਸਪਾ ਤੋਂ ਹਰਨੇਕ ਸਿੰਘ ਸਾਬਕਾ ਐੱਸ ਡੀ ਓ ਸਵਰਨ ਸਿੰਘ ਲਾਂਡਰਾਂ ਪ੍ਰਿੰਸੀਪਲ ਜਗਦੀਪ ਸਿੰਘ ਜਸਪਾਲ ਸਿੰਘ ਸੈਦਪੁਰ, ਕਮਲਜੀਤ ਸਿੰਘ ਬੈਦਵਾਨ, ਅਤੇ ਵੱਖ ਵੱਖ ਇਲਾਕਿਆਂ ਤੋਂ ਪਾਲੀ, ਚੀਕੂ, ਪ੍ਰੀਤ ਬਰਾੜ, ਹਰਪ੍ਰੀਤ ਸਿੰਘ, ਜਸਬੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹਲਕੇ ਦੇ ਵਸਨੀਕ ਤੇ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ