ਮਿਸ਼ਨ 2022: ਪਰਵਿੰਦਰ ਸੋਹਾਣਾ ਵੱਲੋਂ ਆਗਾਮੀ ਚੋਣਾਂ ਲਈ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ

ਸਾਰੇ ਵਰਗਾਂ ਦੀ ਖ਼ੁਸ਼ਹਾਲੀ ਲਈ ਉਲੀਕੇ 13 ਨੁਕਾਤੀ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ: ਪਰਵਿੰਦਰ ਸਿੰਘ

ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ’ਤੇ ਹਰ ਵਰਗ ਦਾ ਹੋਵੇਗਾ ਵਿਕਾਸ: ਪਰਵਿੰਦਰ ਸਿੰਘ ਸੋਹਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੇਬਰਫੈੱਡ ਪੰਜਾਬ ਦੇ ਸਾਬਕਾ ਐਮਡੀ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਆਗਾਮੀ 2022 ਚੋਣਾਂ ਲਈ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਰਵਿੰਦਰ ਸਿੰਘ ਨੇ ਅੱਜ ਸਫੀਪੁਰ, ਬਾਕਰਪੁਰ, ਚਾਚੂਮਾਜਰਾ, ਝਿਊਰਹੇੜੀ ਸਮੇਤ ਕਈ ਪਿੰਡਾਂ ਦਾ ਦੌਰਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਗੱਠਜੋੜ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਵਾਸੀਆਂ ਨਾਲ ਅਕਾਲੀ ਦਲ-ਬਸਪਾ ਵੱਲੋਂ ਸਰਕਾਰ ਬਣਨ ਤੇ ਹਰ ਵਰਗ ਦੇ ਵਿਕਾਸ ਲਈ ਉਲੀਕੇ ਪ੍ਰੋਗਰਾਮਾਂ ਦੀ ਵੀ ਜਾਣਕਾਰੀ ਸਾਂਝੀ ਕੀਤੀ।
ਪਰਵਿੰਦਰ ਸਿੰਘ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਪੰਜਾਬ ਦੀ ਤਰੱਕੀ ਅਤੇ ਹਰ ਵਰਗ ਦੀ ਖ਼ੁਸ਼ਹਾਲੀ ਲਈ 13 ਨੁਕਾਤੀ ਪ੍ਰੋਗਰਾਮ ਉਲੀਕੇ ਗਏ ਹਨ, ਜਿਨ੍ਹਾਂ ਨੂੰ ਘਰ-ਘਰ ਪਹੁੰਚਾਉਣ ਲਈ ਸਮੂਹ ਵਰਕਰ ਪੱਬਾਂ ਭਾਰ ਹਨ। ਇਨ੍ਹਾਂ 13 ਨੁਕਾਤੀ ਪ੍ਰੋਗਰਾਮਾਂ ਨੂੰ ਮੋਹਾਲੀ ਦੇ ਵੀ ਹਰ ਘਰ ਵਿਚ ਪਹੁੰਚਾ ਕਰਕੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਜਾਣੂ ਕਰਵਾਇਆ ਜਾਵੇਗਾ। ਪਰਵਿੰਦਰ ਸਿੰਘ ਨੇ ਦੱਸਿਆਂ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ ਜਨ ਸੰਪਰਕ ਮੁਹਿੰਮ ਤਹਿਤ ਮੁਹਾਲੀ ਦੇ ਨਾਗਰਿਕਾਂ ਦੀਆਂ ਤਕਲੀਫ਼ਾਂ ਦੀ ਜਾਣਕਾਰੀ ਇਕੱਠੀ ਕਰ ਰਹੇ ਹਨ ਤਾਂ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ।
ਇਸ ਦੌਰਾਨ ਪਰਵਿੰਦਰ ਸਿੰਘ ਨੇ ਮੌਜੂਦਾ ਕਾਂਗਰਸ ਸਰਕਾਰ ਤੇ ਵਰਦੇਂ ਹੋਏ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੰਜ ਸਾਲ ਨੌਜਵਾਨਾਂ ਨੂੰ ਪੂਰੀ ਤਰਾਂ ਅੱਖੋਂ ਪਰੋਖੇ ਕਰਕੇ ਰੱਖਿਆਂ ਗਿਆ ਹੈ। ਜਿਸ ਨਾਲ ਪੰਜਾਬ ਸਰਕਾਰ ਦੀਆਂ ਇਨ੍ਹਾਂ ਮਾੜੀਆਂ ਨੀਤੀਆਂ ਪ੍ਰਤੀ ਨੌਜਵਾਨਾਂ ਵਿਚ ਭਾਰ ਰੋਸ ਪਾਇਆ ਜਾ ਰਿਹਾ ਹੈ। ਕਿਉਂਕਿ ਕਾਂਗਰਸ ਸਰਕਾਰ ਦੇ ਇਨ੍ਹਾਂ ਪੰਜ ਸਾਲਾਂ ਵਿੱਚ ਨਾ ਤਾਂ ਨੌਜਵਾਨਾਂ ਨੂੰ ਕੋਈ ਰੁਜ਼ਗਾਰ ਨਹੀਂ ਮਿਲਿਆਂ, ਨਾ ਹੀ ਕੋਈ ਰੁਜ਼ਗਾਰ ਭੱਤਾ ਦਿਤਾ ਗਿਆ। ਹੁਣ ਜਦ ਪੰਜ ਸਾਲ ਕਾਂਗਰਸ ਸਰਕਾਰ ਨੇ ਨੌਜਵਾਨਾਂ ਦੀ ਬਾਂਹ ਨਹੀਂ ਫੜੀ ਤਾਂ ਅੱਜ ਨੌਜਵਾਨ ਵਰਗ ਵੀ ਕਾਂਗਰਸ ਸਰਕਾਰ ਨੂੰ ਚਲਦਾ ਕਰਨ ਲਈ ਚੋਣਾਂ ਦੀ ਉਡੀਕ ਵਿਚ ਹਨ। ਇਸ ਮੌਕੇ ਤੇ ਸਫੀਪੁਰ ਦੇ ਸਾਬਕਾ ਸਰਪੰਚ ਅਤੇ ਸੰਮਤੀ ਮੈਂਬਰ ਅਮਨਿੰਦਰ ਸਿੰਘ, ਜਗਤਾਰ ਸਿੰਘ ਸਾਬਕਾ ਸਰਪੰਚ ਚਾਚੂਮਾਜਰਾ, ਗੁਰਵਿੰਦਰ ਸਿੰਘ ਬਾਕਰਪੁਰ, ਸੁਭਾਸ਼ ਸ਼ਰਮਾ, ਗੁਰਪਾਲ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਪੰਚ, ਹਰਦੀਪ ਸਿੰਘ ਪੰਚ, ਸ਼ੇਰ ਕੌਰ, ਹਰਬੰਸ ਸਿੰਘ ਸਾਬਕਾ ਪੰਚ, ਜਸਪਾਲ ਸਿੰਘ, ਜਸ਼ਨ ਸਿੰਘ ਸਮੇਤ ਇਲਾਕਾ ਨਿਵਾਸੀ ਅਤੇ ਪਤਵੰਤੇ ਸੱਜਣਾਂ ਨੇ ਇਨ੍ਹਾਂ ਮੀਟਿੰਗਾਂ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਪੱਖ ਵਿਚ ਚੱਲਣ ਦਾ ਐਲਾਨ ਕੀਤਾ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …