Nabaz-e-punjab.com

ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਭੁੱਖ ਹੜਤਾਲ ਛੇਵੇਂ ਦਿਨ ਵਿੱਚ ਦਾਖ਼ਲ

ਸਿੱਖਿਆ ਬੋਰਡ ਦੇ ਬਾਹਰ ਸੜਕ ’ਤੇ ਰਾਹਗੀਰਾਂ ਤੋਂ ਭੀਖ ਮੰਗ ਕੇ ਪੰਜਾਬ ਸਰਕਾਰ ਵਿਰੁੱਧ ਭੰਡੀ ਪ੍ਰਚਾਰ

ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ:
ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ਦੇ ਛੇਵੇਂ ਦਿਨ ਭੁੱਖ ਹੜਤਾਲ ਜਾਰੀ ਰਹੀ। ਅੱਜ ਕ੍ਰਿਸ਼ਨ ਸਿੰਘ ਮਾਨਸਾ, ਸਾਥੀ ਵੇਦ ਪ੍ਰਕਾਸ਼, ਦਲੀਪ ਕੁਮਾਰ, ਮਧੂ ਰਾਣੀ, ਅਨੁਸੁਈਆ ਸਾਰੇ ਫਾਜ਼ਿਲਕਾ ਭੁੱਖ ਹੜਤਾਲ ’ਤੇ ਬੈਠੇ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੇ ਸੰਘਰਸ਼ ਨੂੰ ਤਿੱਖਾ ਕਰਦਿਆਂ ਸਿੱਖਿਆ ਬੋਰਡ ਦੇ ਖਾਲੀ ਭਾਂਡੇ ਖੜਕਾ ਕੇ ਰੋਸ ਮੁਜ਼ਾਹਰਾ ਕੀਤਾ ਅਤੇ ਮੁੱਖ ਸੜਕ ’ਤੇ ਆਉਂਦੇ ਜਾਂਦੇ ਰਾਹਗੀਰਾਂ ਤੋਂ ਭੀਖ ਮੰਗ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ।
ਉਨ੍ਹਾਂ ਸਿੱਖਿਆ ਸਕੱਤਰ ਤੇ ਪੰਜਾਬ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਕਾਰਨ ਸੋਮਵਾਰ ਨੂੰ ਬੀਏ, ਈਟੀਟੀ ਟੈੱਟ ਪਾਸ ਸਾਥੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਿਸ ਕਾਰਨ ਆਯੋਗ ਕਰਾਰ ਦਿੱਤੇ ਬੇਰੁਜ਼ਗਾਰ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਡੀਐਸਪੀ ਨੇ ਭਰੋਸਾ ਦਿੱਤਾ ਸੀ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਕਰਵਾਈ ਜਾਵੇਗੀ ਲੇਕਿਨ ਅੱਜ ਸ਼ਾਮ ਤੱਕ ਸਕੱਤਰ ਨੇ ਉਨ੍ਹਾਂ ਨੂੰ ਮੀਟਿੰਗ ਲਈ ਨਹੀਂ ਸੱਦਿਆ। ਇਸੇ ਦੌਰਾਨ ਸਿੱਖਿਆ ਵਿਭਾਗ ਵਿੱਚ ਕਿਸੇ ਕੰਮ ਆਏ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਜਲਦੀ ਹੀ ਸਿੱਖਿਆ ਮੰਤਰੀ ਨਾਲ ਗੱਲ ਕਰਕੇ ਇਸ ਮਸਲੇ ਨੂੰ ਹੱਲ ਕਰਵਾਉਣਗੇ।
ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਜਨਰਲ ਸਕੱਤਰ ਹਰਮਨਦੀਪ ਸਿੰਘ, ਪ੍ਰੈਸ ਸਕੱਤਰ ਸੋਨੂੰ ਬਾਲੀਆ, ਗੁਰਜੰਟ ਸਿੰਘ, ਗੁਰਸਿਮਰਤ ਸਿੰਘ, ਸੁਰਿੰਦਰ ਸਿੰਘ ਅਬੋਹਰ, ਨੌਜਵਾਨ ਭਾਰਤ ਸਭਾ ਦੇ ਆਗੂ ਕਰਮਜੀਤ ਸਿੰਘ ਕੋਟਕਪੁਰਾ ਤੇ ਰੁਪਿੰਦਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Press Gallery Committee of Punjab Vidhan Sabha unequivocally condemns illegal detention of Punjab mediapersons by Delhi Police

Press Gallery Committee of Punjab Vidhan Sabha unequivocally condemns illegal detention of…