Share on Facebook Share on Twitter Share on Google+ Share on Pinterest Share on Linkedin ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਭੁੱਖ ਹੜਤਾਲ 10ਵੇਂ ਦਿਨ ਵਿੱਚ ਦਾਖ਼ਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਛੇਤੀ ਮੀਟਿੰਗ ਕਰਨ ਦਾ ਭਰੋਸਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ: ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ਦੇ 10ਵੇਂ ਦਿਨ ਭੁੱਖ ਹੜਤਾਲ ਜਾਰੀ ਰਹੀ। ਅੱਜ ਕੁਲਵਿੰਦਰ ਫਾਜ਼ਿਲਕਾ, ਮਨਦੀਪ ਕੌਰ ਮਾਨਸਾ, ਸੁਖਜੀਤ ਕੌਰ ਮਾਨਸਾ, ਰਾਜ ਕੁਮਾਰ ਮਾਨਸਾ, ਕ੍ਰਿਸ਼ਨ ਸਿੰਘ ਮਾਨਸਾ, ਭੁੱਖ ਹੜਤਾਲ ’ਤੇ ਬੈਠੇ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਜਨਰਲ ਸਕੱਤਰ ਹਰਮਨਦੀਪ ਸਿੰਘ, ਪ੍ਰੈਸ ਸਕੱਤਰ ਸੋਨੂੰ ਬਾਲੀਆ ਨੇ ਦੱਸਿਆ ਕਿ ਪਿਛਲੇ ਚਾਰ ਦਿਨਾਂ ਤੋਂ ਯੂਨੀਅਨ ਆਗੂਆਂ ਨਾਲ ਮੀਟਿੰਗ ਕਰਨ ਦੇ ਝੂਠੇ ਲਾਰਿਆਂ ਤੋਂ ਬਾਅਦ ਅੱਜ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੰਗਹੀਣ ਅਤੇ ਸੁਤੰਤਰਤਾ ਸੈਨਾਨੀ ਕੈਟਾਗਰੀ ਨਾਲ ਜਲਦੀ ਮੀਟਿੰਗ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੁੱਖ ਮੰਗ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਈਟੀਟੀ ਅੰਗਹੀਣ ਅਤੇ ਸੁਤੰਤਰਤਾ ਸੈਨਾਨੀ ਦੀਆਂ ਬੈਕਲਾਗ ਦੀਆਂ 161 ਅਸਾਮੀਆਂ ਦੀ ਭਰਤੀ ਲਈ ਤੈਅ ਕੀਤੀ ਗਰੇਜੂਏਸ਼ਨ ਪਾਸ ਹੋਣ ਦੀ ਸ਼ਰਤ ਹਟਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਬਾਰ੍ਹਵੀਂ ਪਾਸ ਅਧਿਆਪਕਾਂ ਦੀ ਨਵੀਂ ਭਰਤੀ ਕੀਤੀ ਜਾਵੇ ਅਤੇ ਨਵੀਂ ਭਰਤੀ ਦਾ ਜਲਦੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਤਾਂ ਜੋ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਨੇ ਉਨ੍ਹਾਂ ਦੀਆਂ ਜਾÎੲਜ਼ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਤਾਂ ਉਹ ਜਲਦੀ ਹੀ ਕੋਈ ਗੁਪਤ ਐਕਸ਼ਨ ਕਰਨਗੇ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸੂਬਾ ਸਰਕਾਰ, ਸਿੱਖਿਆ ਮੰਤਰੀ ਅਤੇ ਸਿੱਖਿਆ ਅਧਿਕਾਰੀ ਜ਼ਿੰਮੇਵਾਰ ਹੋਣਗੇ। ਇਸ ਮੌਕੇ ਅਮਿਤ ਕੰਬੋਜ ਫਾਜ਼ਿਲਕਾ, ਨਵਨੀਤ ਸਿੰਘ ਬਰਨਾਲਾ, ਸੁਖਜੀਤ ਕੌਰ ਤੇ ਮਨਦੀਪ ਕੌਰ ਦੋਵੇਂ ਵਾਸੀ ਮਾਨਸਾ ਅਤੇ ਬਲਵਿੰਦਰ ਸਿੰਘ ਰੂਪਨਗਰ, ਗੁਰਜੰਟ ਸਿੰਘ, ਗੁਰਸਿਮਰਤ ਸਿੰਘ, ਸੁਰਿੰਦਰ ਸਿੰਘ ਅਬੋਹਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ