Nabaz-e-punjab.com

ਮੁਹਾਲੀ ਹਵਾਈ ਅੱਡੇ ’ਤੇ.32 ਬੋਰ ਦੇ 13 ਕਾਰਤੂਸਾਂ ਸਣੇ ਯਾਤਰੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਵੱਲੋਂ ਐਸਐਸਪੀ ਹਰਚਰਨ ਸਿੰਘ ਭੁੱਲਰ ਦੀਆਂ ਹਦਾਇਤਾਂ ’ਤੇ ਸ਼ਰਾਰਤੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਏਅਰਪੋਰਟ ਪੁਲੀਸ ਨੇ ਇੱਕ ਯਾਤਰੀ ਨੂੰ .32 ਬੋਰ ਦੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਦੇਰ ਸ਼ਾਮੀ ਇਹ ਜਾਣਕਾਰੀ ਦਿੰਦਿਆਂ ਥਾਣਾ ਏਅਰਪੋਰਟ ਦੇ ਨਵੇਂ ਐਸਐਚਓ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਗੁਲਾਮ ਹੈਦਰ ਅਲੀ ਕਾਦਰੀ ਵਾਸੀ ਬਰਨਾਲਾ ਦੇ ਖ਼ਿਲਾਫ਼ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਯਾਤਰੀ ਨੇ ਅੱਜ ਮੁਹਾਲੀ ਤੋਂ ਕਲਕੱਤਾ ਜਾਣਾ ਸੀ। ਏਅਰਪੋਰਟ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਜਦੋਂ ਯਾਤਰੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ .32 ਬੋਰ ਦੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਥਾਣਾ ਮੁਖੀ ਨੇ ਦੱਸਿਆ ਕਿ ਹਾਲਾਂਕਿ ਮੁਲਜ਼ਮ ਯਾਤਰੀ ਨੇ ਪੁਲੀਸ ਕੋਲ ਦਰਜ ਕਰਵਾਏ ਆਪਣੇ ਬਿਆਨਾਂ ਵਿੱਚ ਕਿਹਾ ਕਿ ਉਸ ਕੋਲ ਲਾਇਸੈਂਸੀ ਹਥਿਆਰ ਹੈ। ਜਿਸ ਦੇ ਕਾਰਤੂਸ ਹਨ ਪ੍ਰੰਤੂ ਚੈਕਿੰਗ ਦੌਰਾਨ ਉਕਤ ਯਾਤਰੀ ਪੁਲੀਸ ਨੂੰ ਮੌਕੇ ’ਤੇ ਅਸਲਾ ਲਾਇਸੈਂਸ ਜਾਂ ਕਾਰਤੂਸਾਂ ਬਾਰੇ ਕੋਈ ਪੁਖ਼ਤਾ ਦਸਤਾਵੇਸ਼ ਪੇਸ਼ ਨਹੀਂ ਕਰ ਸਕਿਆ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁਹਾਲੀ ਏਅਰਪੋਰਟ ’ਤੇ ਚੌਕਸੀ ਵਧਾਈ ਗਈ ਹੈ ਅਤੇ ਸ਼ੱਕੀ ਵਿਅਕਤੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …