Share on Facebook Share on Twitter Share on Google+ Share on Pinterest Share on Linkedin ਪਠਾਨਕੋਟ ਬੇਅਦਬੀ ਦੀ ਘਟਨਾ ਦੀਆਂ ਤਾਰਾਂ ਬਰਗਾੜੀ ਕਾਂਡ ਨਾਲ ਜੁੜੀਆਂ ਹੋਣ ਦਾ ਖਦਸ਼ਾ: ਅਕਾਲੀ ਦਲ ਕਿਹਾ ਕਿ ਸਮੁੱਚੇ ਘਟਨਾਕ੍ਰਮ ਦੀ ਸਹੀ ਢੰਗ ਨਾਲ ਹੋਵੇ ਉੱਚ ਪੱਧਰੀ ਜਾਂਚ ਪੜਤਾਲ: ਵਲਟੋਹਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕੁੱਝ ਦਿਨ ਪਹਿਲਾਂ ਪਠਾਨਕੋਟ ਵਿਖੇ ਹੋਈ ਬੇਅਦਬੀ ਦੀ ਕੋਸ਼ਿਸ਼ ਦੀਆਂ ਤਾਰਾਂ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੀਆਂ ਹੋ ਸਕਦੀਆਂ ਹਨ, ਇਸ ਲਈ ਦੋਸ਼ੀਆਂ ਦਾ ਪਰਦਾਫਾਸ਼ ਕਰਨ ਲਈ ਇਸ ਘਟਨਾ ਦੀ ਸਹੀ ਢੰਗ ਨਾਲ ਜਾਂਚ ਹੋਣੀ ਚਾਹੀਦੀ ਹੈ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਬਿਲਕੁਲ 2016 ਵਿੱਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਪਿੰਡ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਵਰਗੀ ਹੀ ਇੱਕ ਘਟਨਾ ਪਿਛਲੇ ਹਫ਼ਤੇ ਪਠਾਨਕੋਟ ਵਿਚ ਵਾਪਰਨ ਤੋਂ ਰੋਕੀ ਗਈ ਹੈ। ਇਸ ਘਟਨਾ ਵਿਚ ਇੱਕ ਅੌਰਤ ਨੇ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਚੰਨੀ ਟੋਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਚੋਰੀ ਕਰ ਲਏ ਸਨ। ਅਕਾਲੀ ਆਗੂ ਨੇ ਕਿਹਾ ਕਿ ਇਹ ਅੌਰਤ ਉਸ ਸਮੇਂ ਕੈਮਰੇ ਵਿਚ ਆ ਗਈ ਜਦੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚੋਂ ਉਹ ਆਪਣੀ ਸ਼ਾਲ ਅੰਦਰ ਲੁਕੋ ਕੇ ਪਾਵਨ ਬੀੜਾਂ ਲਿਜਾ ਰਹੀ ਸੀ। ਬਾਅਦ ਵਿਚ ਉਸ ਅੌਰਤ ਦੇ ਘਰੋਂ ਦੋਵੇਂ ਬੀੜਾਂ ਵੀ ਲੱਭ ਗਈਆਂ। ਇੱਕ ਬੀੜ ਉਸ ਨੇ ਟਰੰਕ ਵਿਚ ਛੁਪਾ ਦਿੱਤੀ ਸੀ, ਜਦਕਿ ਦੂਜੀ ਕਣਕ ਵਾਲੇ ਸਟੋਰ ਅੰਦਰ ਲੁਕੋ ਦਿੱਤੀ ਸੀ। ਸ੍ਰੀ ਵਲਟੋਹਾ ਨੇ ਕਿਹਾ ਕਿ ਇਹ ਘਟਨਾ ਸਪੱਸ਼ਟ ਕਰਦੀ ਹੈ ਕਿ ਬਰਗਾੜੀ ਬੇਅਦਬੀ ਕਾਂਡ ਵਾਂਗ ਪੰਜਾਬ ਵਿਰੋਧੀ ਤਾਕਤਾਂ ਅਜੇ ਵੀ ਬੇਅਦਬੀ ਦੀਆਂ ਘਟਨਾਵਾਂ ਕਰਕੇ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਫਿਰਕੂ ਭਾਵਨਾਵਾਂ ਨੂੰ ਹਵਾ ਦੇਣ ਦਾ ਯਤਨ ਕਰ ਰਹੀਆਂ ਹਨ। ਉਹਨਾਂ ਮੰਗ ਕੀਤੀ ਕਿ ਪਠਾਨਕੋਟ ਘਟਨਾ ਦੀ ਜਾਂਚ ਲਈ ਸਰਕਾਰ ਨੂੰ ਇੱਕ ਵਿਸ਼ੇਸ਼ ਟਾਸਕ ਫੋਰਸ ਬਣਾਉਣੀ ਚਾਹੀਦੀ ਹੈ, ਜਿਹੜੀ ਇਸ ਗੱਲ ਦੀ ਜਾਂਚ ਕਰੇਗੀ ਕਿ ਇਹ ਘਟਨਾ ਵੀ ਕਿਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਦੁਆਰਾ ਤਾਂ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਸਰਕਾਰ ਇਸ ਘਟਨਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਅਤੇ ਅਜੇ ਤੀਕ ਇਸ ਘਟਨਾ ਪਿਛਲੇ ਮੰਤਵਾਂ ਨੂੰ ਜਾਣਨ ਦੀ ਕੋਸ਼ਿਸ਼ ਤਕ ਨਹੀਂ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ