ਪਟਿਆਲਾ ਵਿੱਚ 550 ਸਾਲਾਂ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕੀ

ਪਟਿਆਲਾ ਵਿੱਚ ਫਰਵਰੀ ਤੋਂ ਨਵੰਬਰ ਤੱਕ ਉਲੀਕੇ ਜਾਣਗੇ ਸ਼ਤਾਬਦੀ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 24 ਜਨਵਰੀ:
ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਸੁਸਾਇਟੀਆਂ, ਇਸਤਰੀ ਸੰਗ ਸਭਾਵਾਂ ਅਤੇ ਗੱਤਕਾ ਪਾਰਟੀਆਂ ਵੱਲੋਂ ਬਣਾਈ ਗਈ ਖਾਲਸਾ ਸਥਾਪਿਤ ਕਮੇਟੀ ਵੱਲੋਂ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਸਾਰੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਅਤੇ ਪ੍ਰਬੰਧਕਾਂ ਨੇ ਹਾਜ਼ਰੀ ਭਰੀ ਅਤੇ ਮੀਟਿੰਗ ਵਿੱਚ ਵੱਖ-ਵੱਖ ਨੁਮਾਇੰਦਿਆਂ ਨੇ ਸੰਬੋਧਨ ਕੀਤਾ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਐਗਜੈਕਟਿਵ ਮੈਂਬਰ ਸ਼੍ਰੋਮਣੀ ਕਮੇਟੀ, ਸਵਿੰਦਰ ਸਿੰਘ ਸਭਰਵਾਲ ਮੈਂਬਰ ਐਸਜੀਪੀਸੀ, ਜਗਜੀਤ ਸਿੰਘ ਦਰਦੀ ਡਾਇਰੈਕਟਰ ਚੜ੍ਹਦੀ ਕਲਾ ਗਰੁੱਪ, ਡਾ. ਕੁਲਵੰਤ ਕੌਰ, ਸੁਖਜੀਤ ਸਿੰਘ ਖਾਲਸਾ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਧਾਨ ਅਤੇ ਧਾਰਮਿਕ ਸੁਸਾਇਟੀਆਂ ਦੇ ਨੁਮਾਇੰਦਿਆਂ ਨੇ ਸੰਬੋਧਨ ਕੀਤਾ ਅਤੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਾਰੀ ਸਿੱਖ ਸੰਗਤ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧ ਹੇਠ ਮਨਾਇਆ ਜਾਵੇਗਾ। ਜਿਸ ਵਿੱਚ ਪਟਿਆਲਾ ਦੇ ਵੱਖ-ਵੱਖ 9 ਜ਼ੋਨਾਂ (ਇਲਾਕਿਆਂ) ਵਿਚ ਕੀਰਤਨ ਦਰਬਾਰ, ਢਾਡੀ ਦਰਬਾਰ, ਕਵੀ ਦਰਬਾਰ, ਮੈਡੀਕਲ ਕੈਂਪ, ਨਗਰ ਕੀਰਤਨ ਅਤੇ ਹੋਰ ਸਮਾਗਮ ਕਰਵਾਏ ਜਾਣਗੇ। ਸਾਰੇ ਸਮਾਗਮਾਂ ਦੀਆਂ ਕਮੇਟੀਆਂ ਦਾ ਗਠਨ ਕੀਤਾ ਗਿਆ। ਜਿਸ ਦੀ ਸੰਗਤਾਂ ਨੇ ਜੈਕਾਰਿਆਂ ਦੀ ਗੰੂਜ ਵਿੱਚ ਪ੍ਰਵਾਨਗੀ ਦਿੱਤੀ।
ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਧਾਰਮਿਕ ਸੁਸਾਇਟੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਹੋਈਆਂ। ਜਿਨ੍ਹਾਂ ਵਿੱਚ ਗੁਰਦੁਆਰਾ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਪ੍ਰਣਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਹਰਵਿੰਦਰਪਾਲ ਸਿੰਘ ਬਿੰਟੀ, ਸਰਬਜੀਤ ਗੋਲਡੀ, ਸੁਰਜੀਤ ਖਾਲਸਾ, ਕੁਲਦੀਪ ਸਿੰਘ, ਬਲਜੀਤ ਸਿੰਘ, ਬਲਦੀਪ ਸਿੰਘ ਦੀਪ, ਇੰਦਰਬੀਰ ਸਿੰਘ, ਹਰਭਜਨ ਬਖਸ਼ੀ, ਗੁਰਵਿੰਦਰ ਸਿੰਘ ਭਾਟੀਆ, ਮਹਿੰਦਰ ਸਿੰਘ, ਤਰਲੋਚਨ ਸਿੰਘ, ਭੁਪਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਨਸ਼ਾ ਤਸਕਰੀ: 13 ਕਿੱਲੋ ਅਫ਼ੀਮ ਸਣੇ ਮੁਲਜ਼ਮ ਗ੍ਰਿਫ਼ਤਾਰ

ਨਸ਼ਾ ਤਸਕਰੀ: 13 ਕਿੱਲੋ ਅਫ਼ੀਮ ਸਣੇ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 3 ਮਾਰਚ: ਮੁੱਖ ਮੰਤਰੀ ਭਗਵੰਤ …