nabaz-e-punjab.com

ਪਟਿਆਲਾ ਹਿੰਸਾ: ਪੰਜਾਬ ਦੀ ‘ਆਪ’ ਸਰਕਾਰ ਦਾ ਵੱਡਾ ਐਕਸ਼ਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਪਟਿਆਲਾ, 30 ਅਪਰੈਲ:
ਪਟਿਆਲਾ ਵਿੱਚ ਬੀਤੇ ਕੱਲ੍ਹ ‘ਖਾਲਿਸਤਾਨ’ ਦੇ ਮੁੱਦੇ ਨੂੰ ਲੈ ਕੇ ਕੁੱਝ ਹਿੰਦੂ ਸੰਗਠਨਾਂ ਅਤੇ ਸਿੱਖ ਜਥੇਬੰਦੀਆਂ ਦੇ ਧੜਿਆਂ ਵਿੱਚ ਹੋਏ ਜ਼ਬਰਦਸਤ ਟਕਰਾਅ ਕਾਰਨ ਬਣੇ ਹਾਲਾਤਾਂ ਦਾ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਖ਼ਤ ਨਾਰਾਜ਼ਗੀ ਜਤਾਈ ਹੈ। ਸੂਤਰ ਦੱਸਦੇ ਹਨ ਕਿ ਭਗਵੰਤ ਮਾਨ ਪੰਜਾਬ ਦੇ ਡੀਜੀਪੀ ਤੋਂ ਸਖ਼ਤ ਖ਼ਫ਼ਾ ਹਨ। ਪੰਜਾਬ ਦੀ ਇੰਟੈਲੀਜੈਂਸੀ ’ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।
ਇਸੇ ਦੌਰਾਨ ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀ) ਰਾਕੇਸ਼ ਅਗਰਵਾਲ, ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ. ਨਾਨਕ ਸਿੰਘ ਅਤੇ ਐਸਪੀ (ਸਿਟੀ) ਹਰਪਾਲ ਸਿੰਘ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈਜੀ, ਦੀਪਕ ਪਾਰਿਕ ਨੂੰ ਐਸਐਸਪੀ ਅਤੇ ਵਜ਼ੀਰ ਸਿੰਘ ਨੂੰ ਐਸਪੀ (ਸਿਟੀ) ਨਿਯੁਕਤ ਕੀਤਾ ਗਿਆ ਹੈ। ਉਧਰ, ਸਿਆਸੀ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਨ ਲਈ ਸਿਆਸੀ ਰੋਟੀਆਂ ਸੇਕਣੀਆਂ ਸ਼ੁਰੂ ਕਰ ਦਿੱਤੀਆਂ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …