Nabaz-e-punjab.com

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਅੱਖਾਂ ਦੇ ਮੁਫ਼ਤ ਅਪਰੇਸ਼ਨ ਕੈਂਪ ਵਿੱਚ 738 ਮਰੀਜ਼ਾਂ ਦੀ ਜਾਂਚ

ਲੋੜਵੰਦ 163 ਮਰੀਜ਼ਾਂ ਦੀਆਂ ਅੱਖਾਂ ਦੇ ਕੀਤੇ ਜਾਣਗੇ ਮੁਫ਼ਤ ਅਪਰੇਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਇੱਥੋਂ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ (ਸੈਕਟਰ-62) ਵਿੱਚ ਅੱਜ 24ਵਾਂ ਅੱਖਾਂ ਦਾ ਮੁਫ਼ਤ ਅਪਰੇਸ਼ਨ ਕੈਂਪ ਲਾਇਆ ਗਿਆ। ਇਸ ਦੀ ਸ਼ੁਰੂਆਤ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨੇ ਅਰਦਾਸ ਕਰਕੇ ਕੀਤੀ ਅਤੇ ਜੇਪੀ ਅੱਖਾਂ ਦੇ ਹਸਪਤਾਲ ਦੇ ਅੱਖਾਂ ਦੇ ਮਾਹਰ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਕੀਤੀ। ਇਸ ਕੈੈਂਪ ਵਿੱਚ 738 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਘੱਟ ਨਜ਼ਰ ਵਾਲੇ ਮਰੀਜ਼ਾਂ ਨੂੰ ਨਜ਼ਰ ਦੀਆਂ ਐਨਕਾਂ ਵੀ ਮੁਫ਼ਤ ਦਿੱਤੀਆਂ ਗਈਆਂ।
ਡਾ. ਜੇਪੀ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਮਰੀਜ਼ਾਂ ਦੀ ਜਾਂਚ ਦੌਰਾਨ 163 ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ ਲਈ ਚੋਣ ਕੀਤੀ ਗਈ। ਇਨ੍ਹਾਂ ਸਾਰੇ ਮਰੀਜ਼ਾਂ ਦੀਆਂ ਅੱਖਾਂ ਦੇ ਅਪਰੇਸ਼ਨ ਜੇਪੀ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਕੀਤੇ ਜਾਣਗੇ। ਇਸ ਤੋਂ ਇਲਾਵਾ ਕੈਂਪ ਵਿੱਚ ਬਲੱਡ ਪੈ੍ਰਸ਼ਰ ਅਤੇ ਸ਼ੂਗਰ ਦੀ ਵੀ ਮੁਫ਼ਤ ਜਾਂਚ ਕੀਤੀ ਗਈ। ਇਸ ਕੈਂਪ ਵਿੱਚ ਆਉਣ ਵਾਲਾ ਸਾਰਾ ਖਰਚ ਸੰਤ ਬਾਬਾ ਈਸ਼ਰ ਸਿੰਘ ਸੰਤ ਮੰਡਲ ਫਾਉਂਡੇਸ਼ਨ ਵੱਲੋਂ ਕੀਤਾ ਜਾਵੇਗਾ ਅਤੇ ਜਿੰਨੀ ਦੇਰ ਤੱਕ ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਨਹੀਂ ਹੋ ਜਾਂਦੇ, ਉਨ੍ਹਾਂ ਲਈ ਗੁਰਦੁਆਰਾ ਸਾਹਿਬ ਵਿੱਚ ਰਹਿਣ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਰਬਾਬ ਸਟੂਡੀਓ ਦੇ ਮੈਨੇਜਿੰਗ ਡਾਇਰੈਕਟਰ ਅਸ਼ਵਨੀ ਕੁਮਾਰ ਸ਼ਰਮਾ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਭਾਈ ਜੋਗਾ ਸਿੰਘ, ਅਕਾਲੀ ਕੌਂਸਲਰ ਗੁਰਮੀਤ ਸਿੰਘ ਵਾਲੀਆ, ਜਗਦੀਪ ਸਿੰਘ, ਬਲਜੀਤ ਸਿੰਘ ਸਾਲਾਪੁਰ, ਇਕਬਾਲ ਸਿੰਘ, ਉਦਮ ਸਿੰਘ ਭਬਾਤ ਸਮੇਤ ਸ਼ਹਿਰ ਦੀਆਂ ਸਮਾਜ ਸੇਵੀ, ਰਾਜਨੀਤਕ ਸ਼ਖ਼ਸੀਅਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…