Share on Facebook Share on Twitter Share on Google+ Share on Pinterest Share on Linkedin ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਤੰਗ ਪ੍ਰੇਸ਼ਾਨ ਸਰਕਾਰੀ ਹਸਪਤਾਲ ਮੁਹਾਲੀ ਵਿੱਚ ਡਾਕਟਰ ਜਸਵੰਤ ਸਿੰਘ ਦੀ ਅਗਵਾਈ ਹੇਠ ਕਾਲੇ ਬਿੱਲੇ ਲਗਾ ਕੇ ਕੱਢੀ ਗਈ ਰੋਸ ਰੈਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ: ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੀ ਮੁਹਾਲੀ ਇਕਾਈ ਵੱਲੋਂ ਡਾਕਟਰਾਂ ਦੀ ਹੜਤਾਲ ਵਿੱਚ ਮੁਕੰਮਲ ਤੌਰ ’ਤੇ ਭਾਗ ਲੈਂਦਿਆਂ ਅੱਜ ਦੇਸ਼ ਭਰ ਦੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਖਿਲਾਫ ਕੀਤੀਆਂ ਜਾਂਦੀਆਂ ਹਿੰਸਾਤਮਕ ਕਾਰਵਾਈਆਂ ਦੇ ਵਿਰੋਧ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਫੇਜ਼- 7 ਵਿੱਚ ਸਥਿਤ ਜੇ.ਪੀ. ਆਈ ਹਸਪਤਾਲ ਵਿੱਚ ਇਕੱਠ ਕਰਕੇ ਮੰਗ ਕੀਤੀ ਕਿ ਡਾਕਟਰਾਂ ਦੇ ਖਿਲਾਫ ਮਰੀਜਾਂ ਦੇ ਰਿਸ਼ਤੇਦਾਰਾਂ ਜਾਂ ਹੋਰਨਾਂ ਲੋਕਾਂ ਵੱਲੋਂ ਕੀਤੀਆਂ ਜਾਂਦੀਆਂ ਹਿੰਸਾਂ ਦੀਆਂ ਕਾਰਵਾਈਆਂ ’ਤੇ ਮੁਕੰਮਲ ਰੋਕ ਲਗਾਉਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣ ਅਤੇ ਇਸ ਦੇ ਨਾਲ ਡਾਕਟਰਾਂ ਦੇ ਖਿਲਾਫ ਦਰਜ ਕੀਤੇ ਜਾਂਦੇ ਪੁਲੀਸ ਕੇਸਾਂ ’ਤੇ ਮੁਕੰਮਲ ਰੋਕ ਲਗਾਈ ਜਾਵੇ। ਉਧਰ, ਪੀਸੀਐਮਐਸ ਸਪੈਸਲਿਟ ਡਾਕਟਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਡਾ. ਜਸਵੰਤ ਸਿੰਘ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਫੇਜ਼-6 ਵਿੱਚ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ ਅਤੇ ਦੇਸ਼ ਭਰ ਵਿੱਚ ਡਾਕਟਰਾਂ ਦੇ ਖ਼ਿਲਾਫ਼ ਕੀਤੀਆਂ ਜਾਂਦੀਆਂ ਹਿੰਸਾਤਮਿਕ ਕਾਰਵਾਈਆਂ ਦੇ ਵਿਰੋਧ ਅਤੇ ਆਪਣੀਆਂ ਜਾਇਜ਼ ਮੰਗਾਂ ਦੇ ਹੱਕ ਰੋਸ ਰੈਲੀ ਕੱਢੀ ਗਈ। ਡਾਕਟਰਾਂ ਦੀ ਹੜਤਾਲ ਕਾਰਨ ਅੱਜ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪਈ। ਇਸ ਦੌਰਾਨ ਜਿੱਥੇ ਆਈਐਮਏ ਦੀ ਮੁਹਾਲੀ ਇਕਾਈ ਦੇ ਪ੍ਰਧਾਨ ਸਨਜੀਤ ਸਿੰਘ ਸੋਢੀ, ਪੈਟਰਨ ਡਾ. ਅਸ਼ਵਨੀ ਕਾਂਸਲ, ਵਿੱਤ ਸੱਕਤਰ ਡਾ. ਚਰਨਦੀਪ ਸਿੰਘ ਅਤੇ ਆਨਰੇਰੀ ਸਕੱਤਰ ਡਾ. ਵਿਰੇਨ ਧਨਕੜ ਦੀ ਅਗਵਾਈ ਵਿੱਚ ਆਈਐਮਏ ਦੀ ਮੁਹਾਲੀ ਇਕਾਈ ਦੀ ਇਕ ਟੀਮ ਡਾਕਟਰਾਂ ਵੱਲੋਂ ਦਿੱਲੀ ਵਿੱਚ ਕੀਤੇ ਗਏ ਦੇਸ਼ ਵਿਆਪੀ ਪ੍ਰਦਰਸ਼ਨ ਵਿੱਚ ਭਾਗ ਲੈਣ ਲਈ ਪਹੁੰਚੀ ਉੱਥੇ ਸੰਸਥਾ ਦੇ ਹੋਰਨਾਂ ਮੈਂਬਰਾਂ ਅਤੇ ਅਹੁਦੇਦਾਰਾਂ ਵਲੋੱ ਫੇਜ਼-7 ਵਿੱਚ ਇੱਕਠ ਕੀਤਾ ਗਿਆ। ਡਾਕਟਰਾਂ ਦੇ ਇਸ ਇੱਕਠ ਵਿੱਚ ਹਲਕਾ ਵਿਧਾਇਕ ਸ੍ਰੀ ਬਲਬੀਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਡਾਕਟਰਾਂ ਦੀਆਂ ਮੰਗਾਂ ਦਾ ਭਰਪੂਰ ਸਮਰਥਨ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਡਾਕਟਰਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣਗੇ ਅਤੇ ਨਿੱਜੀ ਦਿਲਚਸਪੀ ਲੈ ਕੇ ਇਸ ਸਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਕਰਣਗੇ। ਸ੍ਰੀ ਸਿੱਧੂ ਨੇ ਕਿਹਾ ਕਿ ਡਾਕਟਰ ਨੂੰ ਰੱਬ ਤੋਂ ਬਾਅਦ ਮੰਨਿਆਂ ਜਾਂਦਾ ਹੈ ਜਿਹੜਾ ਮਰੀਜ ਦੀ ਜਾਨ ਬਚਾਉੱਦਾ ਹੈ ਅਤੇ ਡਾਕਟਰਾਂ ਦਾ ਪੂਰਾ ਮਾਣ ਹੋਣ ਚਾਹੁੰਦਾ ਹੈ। ਡਾਕਟਰਾਂ ਦੇ ਖਿਲਾਫ ਦਰਜ ਹੁੰਦੇ ਮਾਮਲਿਆ ਦਾ ਵਿਰੋਧ ਕਰਦਿਆਂ ਉਹਨਾਂ ਕਿਹਾ ਕਿ ਇਹਨਾਂ ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਉਹ ਡਾਕਟਰਾਂ ਨੂੰ ਆਪਣਾ ਪੂਰਾ ਸਮਰਥਨ ਦਿੰਦੇ ਹਨ ਅਤੇ ਨਾਲ ਹੀ ਉਹਨਾਂ ਨੂੰ ਅਪੀਲ ਵੀ ਕਰਦੇ ਹਨ ਕਿ ਜੇਕਰ ਕੋਈ ਗਰੀਬ ਮਰੀਜ ਉਹਨਾਂ ਕੋਲ ਆਏ ਤਾਂ ਉਸ ਨਾਲ ਹਮਦਰਦੀ ਵਿਖਾਉੱਦਿਆਂ ਉਸ ਦੀ ਵੀ ਮਦਦ ਕਰਨ। ਇਸ ਮੌਕੇ ਡਾ. ਜਤਿੰਦਰ ਸਿੰਘ, ਡਾ. ਪਰਮਜੀਤ ਸਿੰਘ ਵਾਲੀਆ, ਡਾ. ਪੁਨੀਤ ਵਰਮਾ ਅਤੇ ਡਾ. ਸੁਰਿੰਦਰ ਸਿੰਘ ਬੇਦੀ ਨੇ ਡਾਕਟਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਬੋਲਦਿਆਂ ਕਿਹਾ ਕਿ ਡਾਕਟਰਾਂ ਨੂੰ ਭਾਰੀ ਦਬਾਓ ਵਿੱਚ ਕੰਮ ਕਰਨਾ ਪੈਦਾ ਹੈ ਅਤੇ ਉਨ੍ਹਾਂ ਦੀ ਭਰਪੂਰ ਕੋਸ਼ਿਸ਼ ਹੁੰਦੀ ਹੈ ਕਿ ਉਹ ਆਪਣੇ ਮਰੀਜ ਦਾ ਸਭ ਤੋਂ ਸੁਚੱਜਾ ਇਲਾਜ ਕਰਨ ਪ੍ਰੰਤੂ ਕਈ ਵਾਰ ਅਜਿਹੀਆਂ ਸਥਿਤੀਆਂ ਬਣ ਜਾਂਦੀਆਂ ਹਨ ਜਿਨ੍ਹਾਂ ’ਤੇ ਡਾਕਟਰ ਦਾ ਵੀ ਵਸ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਜਦੋਂ ਮਰੀਜ ਡਾਕਟਰ ਕੋਲ ਪਹੁੰਚਦਾ ਹੈ ਤਾਂ ਡਾਕਟਰ ਵੱਲੋਂ ਪੂਰੀ ਇਮਾਨਦਾਰੀ ਨਾਲ ਮਰੀਜ ਦਾ ਇਲਾਜ ਕੀਤਾ ਜਾਂਦਾ ਹੈ ਪ੍ਰੰਤੂ ਜੇਕਰ ਮਰੀਜ ਦੀ ਹਾਲਤ ਜਿਆਦਾ ਖਰਾਬ ਹੋਣ ਕਾਰਨ ਉਸ ਦੀ ਮੌਤ ਹੋ ਜਾਵੇ ਤਾਂ ਮਰੀਜ ਦੇ ਰਿਸ਼ਤੇਦਾਰ ਇੱਕਠੇ ਹੋ ਕੇ ਡਾਕਟਰਾਂ ਨਾਲ ਲੜਣ ਲੱਗ ਜਾਂਦੇ ਹਨ ਅਤੇ ਬਿਲ ਦੇਣ ਤੋੱ ਬਚਣ ਲਈ ਤੋੜ ਭੰਨ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਡਾਕਟਰਾਂ ਖਿਲਾਫ ਕੀਤੀਆਂ ਜਾਂਦੀਆਂ ਹਿੰਸਾਤਮਕ ਕਾਰਵਾਈਆਂ ਤੇ ਰੋਕ ਲਗਾਈ ਜਾਵੇ, ਡਾਕਟਰਾਂ ਤੇ ਕੇਸ ਦਰਜ ਕਰਨ ਦੀ ਕਾਰਵਾਈ ਬੰਦ ਹੋਵੇ ਅਤੇ ਜੇਕਰ ਕੋਈ ਮਾਮਲਾ ਸ਼ੱਕੀ ਲੱਗਦਾ ਹੈ ਤਾਂ ਉਸ ਦੀ ਜਾਂਚ ਡਾਕਟਰਾਂ ਦੇ ਬੋਰਡ ਤੋੱ ਕਰਵਾਉਣ ਉਪਰੰਤ ਹੀ ਕਾਰਵਾਈ ਹੋਵੇ, ਸਰਕਾਰ ਵਲੋੱ ਸਿਹਤ ਦੇ ਖੇਤਰ ਦੇ ਬਜਟ ਨੂੰ ਜੀਡੀਪੀ ਦਾ ਪੰਜ ਫੀਸਦੀ ਕੀਤਾ ਜਾਵੇ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਦੇ ਵਿੱਚ ਕੰਮ ਕਰਦੇ ਡਾਕਟਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ