Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਦੀ ਸਥਿਤੀ ਵਧੇਰੇ ਮਜ਼ਬੂਤ: ਕੈਪਟਨ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ: ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਪਾਰਟੀ ਦੀ ਸਥਿਤੀ ਵਧੇਰੇ ਮਜ਼ਬੂਤ ਹੈ ਅਤੇ ਇਨ੍ਹਾਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅੱਜ ਇੱਥੋਂ ਦੇ ਸੈਕਟਰ-69 ਸਥਿਤ ਪਾਰਟੀ ਦਫ਼ਤਰ ਵਿੱਚ ਅਕਾਲੀ ਦਲ ਤੇ ਭਾਜਪਾ ਦੇ ਕੌਂਸਲਰਾਂ ਅਤੇ ਸਰਕਲ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਮੁੱਦੇ ਉਪਰ ਫੇਲ੍ਹ ਹੋ ਗਈ ਹੈ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਕਾਂਗਰਸ ਤੋਂ ਦੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਨਿਰਾਸ਼ ਹੈ ਅਤੇ ਲੋਕਾਂ ਦਾ ਕਾਂਗਰਸ ਪ੍ਰਤੀ ਰੋਸ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਕਾਲੀ ਦਲ ਨਾਲ ਜੁੜ ਰਹੇ ਹਨ। ਜਿਸ ਕਾਰਨ ਅਕਾਲੀ ਦਲ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਬਹੁਮਤ ਨਾਲ ਜਿੱਤੇਗਾ। ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਚੋਣਾਂ ਸਬੰਧੀ ਵੱਖ ਵੱਖ ਆਗੂਆਂ ਅਤੇ ਸਰਗਰਮ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਉਨ੍ਹਾਂ ਪਾਰਟੀ ਦੀ ਜਿੱਤ ਲਈ ਤਕੜੇ ਹੋ ਕੇ ਕੰਮ ਕਰਨ ਲਈ ਪ੍ਰੇਰਿਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੀ ਹਾਰ ਦੇਖ ਕੇ ਬੁਖਲਾ ਗਈ ਹੈ ਅਤੇ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਪ੍ਰੰਤੂ ਲੋਕ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾਉਣਗੇ। ਇਸ ਮੌਕੇ ਕੰਵਲਜੀਤ ਸਿੰਘ ਰੂਬੀ, ਕੁਲਦੀਪ ਕੌਰ ਕੰਗ, ਸੁਰਿੰਦਰ ਸਿੰਘ ਰੋਡਾ, ਗੁਰਮੱਖ ਸਿੰਘ ਸੋਹਲ, ਹਰਦੀਪ ਸਿੰਘ ਸਰਾਓ, ਆਰ.ਪੀ. ਸ਼ਰਮਾ, ਬੌਬੀ ਕੰਬੋਜ, ਪਰਵਿੰਦਰ ਸਿੰਘ ਤਸਿੰਬਲੀ, ਰਜਿੰਦਰ ਕੌਰ ਕੁੰਭੜਾ, ਜਸਬੀਰ ਕੌਰ ਅਤਲੀ, ਗੁਰਮੀਤ ਕੌਰ, ਰਜਨੀ ਗੋਇਲ, (ਸਾਰੇ ਕੌਂਸਲਰ), ਪ੍ਰਦੀਪ ਸਿੰਘ ਭਾਰਜ, ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ, ਪ੍ਰਭਜੋਤ ਸਿੰਘ ਕਲੇਰ, ਗਿਆਨੀ ਤਰਸੇਮ ਸਿੰਘ ਅਤੇ ਹੋਰ ਆਗੂ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ