nabaz-e-punjab.com

ਵਿਜੀਲੈਂਸ ਵਲੋਂ 4,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 11 ਸਤੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਬਿਰੜ•ਵਾਲ, ਜਿਲਾ ਪਟਿਆਲਾ ਵਿਖੇ ਤਾਇਨਾਤ ਪਟਵਾਰੀ ਹੁਕਮ ਚੰਦ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹੁਕਮ ਚੰਦ ਨੂੰ ਸ਼ਿਕਾਇਤਕਰਤਾ ਨਿਰਮਲ ਸਿੰਘ ਵਾਸੀ ਪਿੰਡ ਬਿਰੜ•ਵਾਲ, ਜਿਲਾ ਪਟਿਆਲਾ ਦੀ ਸ਼ਿਕਾਇਤ ‘ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਕਰਨ ਬਦਲੇ 4000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …