Share on Facebook Share on Twitter Share on Google+ Share on Pinterest Share on Linkedin ਵਿਜੀਲੈਂਸ ਵਲੋਂ 10,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ•, 18 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਗੋਬਿੰਦਪੁਰ, ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਪਟਵਾਰੀ ਅਮਰਦੀਪ ਸਿੰਘ ਮੱਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਅਮਰਦੀਪ ਸਿੰਘ ਨੂੰ ਸ਼ਿਕਾਇਤਕਰਤਾ ਤੇਜਿੰਦਰ ਸਿੰਘ ਵਾਸੀ ਪਿੰਡ ਗੋਬਿੰਦਪੁਰ, ਜਿਲਾ ਐਸ.ਬੀ.ਐਸ ਨਗਰ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ